ਮੌਤ ਦਰ ਸਮਝਣ ਲਈ ਕੋਰੋਨਾ ਦੇ ਹਰ ਮਾਮਲੇ ਦੀ ਪੜਤਾਲ ਕੀਤੀ ਜਾਵੇ : ਮੁੱਖ ਮੰਤਰੀ
Published : Apr 24, 2020, 6:29 am IST
Updated : Apr 24, 2020, 6:29 am IST
SHARE ARTICLE
capt. Amrinder Singh
capt. Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਵਿਚ ਉਚ ਮੌਤ ਦਰ ਦੀ ਜਾਂਚ ਦਰ ਨੂੰ ਸਮਝਣ ਅਤੇ ਜਾਂਚ ਕਰਨ ਵਾਸਤੇ ਉਨ੍ਹਾਂ

ਚੰਡੀਗੜ੍ਹ, 23 ਅਪਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਵਿਚ ਉਚ ਮੌਤ ਦਰ ਦੀ ਜਾਂਚ ਦਰ ਨੂੰ ਸਮਝਣ ਅਤੇ ਜਾਂਚ ਕਰਨ ਵਾਸਤੇ ਉਨ੍ਹਾਂ ਮਾਹਰਾਂ ਵਲੋਂ ਕੋਵਿਡ ਨਾਲ ਹੋਣ ਵਾਲੀ ਹਰੇਕ ਮੌਤ ਦੀ ਪੜਤਾਲ ਕਰਵਾਉਣ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਹਰ ਟੀਮ ਦੀ ਅਗਵਾਈ ਹੇਠ ਮਹਾਮਾਰੀ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰ ਮਜ਼ਬੂਤ ਕਰ ਰਿਹਾ ਹੈ।

ਮੁੱਖ ਮੰਤਰੀ ਇਹ ਜਾਣਕਾਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀਡੀਉ ਕਾਨਫ਼ਰੰਸਿੰਗ ਦੌਰਾਨ ਦੇ ਰਹੇ ਸਨ ਜਿਸ ਵਿਚ ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਦਸਿਆ ਕਿ ਸੂਬਾ ਸਰਕਾਰ ਕੋਵਿਡ ਸੰਕਟ ਨਾਲ ਨਜਿੱਠਣ ਲਈ ਮਾਹਰਾਂ ਦੇ ਗਰੁੱਪ ਦੀ ਅਗਵਾਈ ਨਾਲ ਕੰਮ ਕਰ ਰਹੀ ਹੈ। ਮਾਹਰਾਂ ਦੇ ਇਸ ਗਰੁੱਪ ਵਿਚ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ. ਕੇ.ਕੇ. ਤਲਵਾੜ, ਬਾਬਾ ਫ਼ਰੀਦ ਮੈਡੀਕਲ ਯੂਨੀਵਰਸਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਪੀ.ਜੀ.ਆਈ. ਦੇ ਜਨ ਸਿਹਤ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਦੇ ਨਾਲ ਪੀ.ਜੀ.ਆਈ. ਅਤੇ ਜੌਹਨ ਹੌਪਕਿੰਜ਼ ਯੂਨੀਵਰਸਟੀ ਦੇ ਮਾਹਰ ਸ਼ਾਮਲ ਹਨ।

File photoFile photo

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਉਚ ਮੌਤ ਦਰ ਦਾ ਕਾਰਨ ਪੀੜਤਾਂ ਨੂੰ ਕੋਰੋਨਾ ਦੇ ਨਾਲ ਹੋਰ ਬਿਮਾਰੀਆਂ ਦਾ ਹੋਣਾ ਅਤੇ ਲੋਕਾਂ ਦਾ ਸਿਹਤ ਸਬੰਧੀ ਵਿਵਹਾਰ ਹੈ ਜਿੱਥੇ ਮਰੀਜ਼ ਹਸਪਤਾਲ ਵਿੱਚ ਦੇਰੀ ਨਾਲ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 6.2 ਫੀਸਦੀ ਦੀ ਉਚ ਮੌਤ ਦਰ ਦੇ ਬਾਵਜੂਦ ਪੰਜਾਬ ਵਿੱਚ ਕੋਵਿਡ-19 ਦੇ ਵਾਧੇ ਦੀ ਦਰ ਭਾਰਤ ਮੁਕਾਬਲੇ ਘੱਟ ਹੈ

ਕਿਉਂਕਿ ਪੰਜਾਬ ਵਿਚ 16 ਦਿਨਾਂ ਬਾਅਦ ਕੇਸਾਂ ਦੀ ਗਿਣਤੀ ਦੁੱਗਣੀ ਹੋਈ ਹੈ ਜਦਕਿ ਕੌਮੀ ਔਸਤ ਅਨੁਸਾਰ 9 ਦਿਨਾਂ ਵਿਚ ਕੇਸਾਂ ਦੀ ਗਿਣਤੀ ਦੁੱਗਣੀ ਹੋ ਰਹੀ ਹੈ। ਉਨ੍ਹਾਂ ਸੂਬੇ ਵਿਚ ਕੋਵਿਡ-19 ਦੀ ਪ੍ਰਭਾਵਸ਼ਾਲੀ ਰੋਕਥਾਮ ਦਾ ਖੁਲਾਸਾ ਕਰਦਿਆਂ ਦਸਿਆ ਕਿ 31 ਮਾਰਚ ਤਕ ਭਾਰਤ ਦੇ ਕੁੱਲ ਕੇਸਾਂ ਵਿਚੋਂ ਪੰਜਾਬ ਦਾ ਹਿੱਸਾ 2.57 ਫ਼ੀ ਸਦੀ ਸੀ ਜੋ ਕਿ ਤਿੰਨ ਹਫ਼ਤਿਆਂ ਬਾਅਦ ਹੁਣ ਘੱਟ ਕੇ 22 ਅਪਰੈਲ ਤਕ 1.22 ਫ਼ੀ ਸਦੀ ਰਹਿ ਗਿਆ ਹੈ। ਇਸ ਤਰ੍ਹਾਂ ਕੋਵਿਡ-19 ਦੀ ਸਥਿਤੀ ਪੰਜਾਬ ਵਿਚ ਬਾਕੀ ਦੇਸ਼ ਨਾਲੋਂ ਬਿਹਤਰ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਨਵਾਂਸ਼ਹਿਰ ਦੀ ਉਦਾਹਰਨ ਦਿਤੀ ਜਿੱਥੇ ਪ੍ਰਭਾਵਸ਼ਾਲੀ ਤਰੀਕੇ ਨਾਲ ਪਾਬੰਦੀਆਂ ਲਗਾ ਕੇ ਬਿਹਤਰ ਨਤੀਜੇ ਸਾਹਮਣੇ ਆਏ ਹਨ ਜਿਸ ਦੀ ਮੀਡੀਆ ਦੇ ਨਾਲ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਮੀਟਿੰਗ ਵਿੱਚ ਜਾਣਕਾਰੀ ਦਿੰਦਿਆਂ ਦਸਿਆ ਕਿ ਨਵਾਂਸ਼ਹਿਰ ਜਿਹੜਾ ਦੇਸ਼ ਦੇ ਪਹਿਲੇ ਹੌਟਸਪੌਟ ਖੇਤਰਾਂ ਵਿਚੋਂ ਇਕ ਸੀ, ਵਿਖੇ 18 ਕੋਰੋਨਾ ਪੀੜਤ ਮਰੀਜ਼ ਠੀਕ ਹੋ ਕੇ ਅਪਣੇ ਘਰ ਚਲੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement