ਡਿਪਟੀ ਕਮਿਸ਼ਨਰਾਂ ਨੂੰ ਯੋਗ ਸਨਅਤਾਂ ਨੂੰ ਮੁੜ ਖੋਲਣ ਲਈ ਪ੍ਰਵਾਨਗੀਆਂ ਅਤੇ ਕਰਫਿਊ ਪਾਸ ਦੇਣ ਦੀ ਹਦਾਇਤ
Published : Apr 24, 2020, 8:08 pm IST
Updated : Apr 24, 2020, 8:08 pm IST
SHARE ARTICLE
file photo
file photo

ਪ੍ਰਧਾਨ ਮੰਤਰੀ ਨਾਲ ਸੋਮਵਾਰ ਨੂੰ ਵੀਡੀਓ ਕਾਨਫਰੰਸ ਦੌਰਾਨ ਸਨਅਤ ਲਈ ਕੇਂਦਰੀ ਸਹਾਇਤਾ ਦਾ ਮੁੱਦਾ ਉਠਾਉਣਗੇ ਸੀਐੱਮ

ਚੰਡੀਗੜ - ਸੰਕਟ ਦੀ ਇਸ ਘੜੀ ਵਿੱਚ ਆਪਣੀ ਸਰਕਾਰ ਵੱਲੋਂ ਉਦਯੋਗ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਅਧੀਨ ਕੰਮ ਕਰ ਰਹੇ ਜ਼ਿਲਾ ਉਦਯੋਗ ਕੇਂਦਰਾਂ ਨੂੰ ਸਾਰੀਆਂ ਯੋਗ ਸਨਅਤੀ ਇਕਾਈਆਂ ਨੂੰ ਮੁੜ ਖੋਲਣ ਵਾਸਤੇ ਉਨਾਂ ਵੱਲੋਂ ਅਪਲਾਈ ਕਰਨ ਦੇ 12 ਘੰਟੇ ਅੰਦਰ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਕਰਫਿਊ ਪਾਸ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

PM Narendra ModiPM Narendra Modi

ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਉਹ ਉਦਯੋਗ ਲਈ ਕੇਂਦਰੀ ਸਹਾਇਤਾ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਸੋਮਵਾਰ ਨੂੰ ਸੱਦੀ ਗਈ ਸਾਰੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਦੌਰਾਨ ਉਠਾਉਣਗੇ। ਇੱਕ ਵੈਬੀਨਾਰ ਜਿਸ ਵਿਚ ਉਦਯੋਗਿਕ ਘਰਾਣਿਆਂ ਦੇ ਤਕਰੀਬਨ 100 ਦਿੱਗਜ਼ਾਂ, ਵਿਦੇਸ਼ੀ ਰਾਜਦੂਤਾਂ/ਨੀਤੀਵਾਨਾਂ ਅਤੇ ਹੋਰਨਾਂ ਨੇ ਹਿੱਸਾ ਲਿਆ, ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਇਸ ਮੁਸ਼ਕਲ ਸਮੇਂ ਵਿੱਚ ਉਦਯੋਗ ਦੀ ਸਹਾਇਤਾ ਲਈ ਨਵੀਨਤਾਕਾਰੀ ਅਤੇ ਠੋਸ ਹੱਲ ਲੱਭਣ ਦੀ ਬੇਨਤੀ ਕੀਤੀ ਸੀ

Labour Labour

ਤਾਂ ਜੋ ਉਹ ਮਜ਼ਦੂਰਾਂ ਅਤੇ ਕਾਮਿਆਂ ਨੂੰ ਤਨਖ਼ਾਹਾਂ ਦਾ ਭੁਗਤਾਨ ਜਾਰੀ ਰੱਖ ਸਕਣ। ਉਨਾਂ ਨੇ ਇਸ ਮੁੱਦੇ ’ਤੇ ਭਾਗੀਦਾਰਾਂ ਵੱਲੋਂ ਜ਼ਾਹਰ ਕੀਤੀ ਚਿੰਤਾ ਦੇ ਜਵਾਬ ਵਿੱਚ ਕਿਹਾ ਕਿ ਉਦਯੋਗ ਨਿਰੰਤਰ ਤਨਖ਼ਾਹ ਦਾ ਭੁਗਤਾਨ ਨਹੀਂ ਕਰ ਸਕਦੇ। ਕੈਪਟਨ ਅਮਰਿੰਦਰ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰ ਪਾਸੋਂ ਸੂਬੇ ਨੂੰ ਆਪਣਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਨੇ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਸਬੰਧੀ ਸੂਬੇ ਦੀ ਬੇਨਤੀ ਨੂੰ ਵੀ ਰੱਦ ਕਰ ਦਿੱਤਾ ਹੈ ਜਿਸ ਨਾਲ 6200 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਇਆ।

PM Narendra ModiPM Narendra Modi

ਉਨਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਨੂੰ ਮੁਆਵਜ਼ਾ ਦੇਣਾ ਪਏਗਾ ਅਤੇ ਅੱਗੇ ਕਿਹਾ ਕਿ ਉਹ ਇਹ ਮਸਲੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸ ਦੌਰਾਨ ਉਠਾਉਣਗੇ ਅਤੇ ਸ਼ਰਾਬ ਕਾਰੋਬਾਰ ਨੂੰ ਮੁੜ ਖੋਲਣ ਦਾ ਮੁੱਦਾ ਵੀ ਉਠਾਉਣਗੇ ਤਾਂ ਜੋ ਮਾਲੀਆ ਜੁਟਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਇਕ ਛੋਟਾ ਜਿਹਾ ਸੂਬਾ ਹੈ ਅਤੇ ਕੇਂਦਰ ਸਰਕਾਰ ਸੂਬੇ ਤੋਂ ਜੀ.ਐਸ.ਟੀ ਅਤੇ ਸ਼ਰਾਬ ਦੀ ਵਿਕਰੀ ਤੋਂ ਬਿਨਾਂ ਮੌਜੂਦਾ ਸੰਕਟ ਨਾਲ ਸਿੱਝਣ ਦੀ ਉਮੀਦ ਕਿਵੇਂ ਲਾ ਸਕਦੀ ਹੈ। 

Coronavirus uttar pradesh chinese rapid testing kit no testingFile Photo

ਮੁੱਖ ਮੰਤਰੀ ਨੇ ਉਦਯੋਗ ਨੂੰ ਭਾਰਤ ਸਰਕਾਰ ਦੇ ਸਪੱਸ਼ਟੀਕਰਨ ਤੋਂ ਵੀ ਜਾਣੂੰ ਕਰਵਾਇਆ ਕਿ ਜੇਕਰ ਕੋਈ ਮਜ਼ਦੂਰ ਕੋਵਿਡ-19 ਤੋਂ ਪ੍ਰਭਾਵਿਤ ਪਾਇਆ ਜਾਂਦਾ ਹੈ ਤਾਂ ਕਿਸੇ ਵੀ ਉਦਯੋਗਿਕ ਇਕਾਈ ਵਿਰੁੱਧ ਕੋਈ ਦੰਡਾਤਮਕ ਕਾਰਵਾਈ ਨਹੀਂ ਕੀਤੀ ਜਾਏਗੀ। ਇਸ ਸਬੰਧ ਵਿਚ ਉਦਯੋਗ ਦੀ ਚਿੰਤਾ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਉਦਯੋਗ ਵਿਭਾਗ ਨੂੰ ਕੇਂਦਰ ਕੋਲ ਇਸ ਮਾਮਲੇ ਨੂੰ ਜ਼ੋਰ ਨਾਲ ਚੁੱਕਣ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਸਕੱਤਰ ਨੇ ਸਪੱਸ਼ਟ ਕੀਤਾ ਕਿ ਦਿਸ਼ਾ-ਨਿਰਦੇਸ਼ਾਂ ਵਿੱਚ ਅਜਿਹੇ ਮਾਮਲਿਆਂ ’ਚ ਕੋਈ ਦੰਡਾਤਮਕ ਕਾਰਵਾਈ ਜਾਂ ਐਫਆਈਆਰ ਦਰਜ ਕਰਨ ਦਾ ਆਦੇਸ਼ ਨਹੀਂ ਦਿੱਤਾ ਗਿਆ ਹੈ।

Captain Amrinder SinghCaptain Amrinder Singh

ਮੁੱਖ ਮੰਤਰੀ ਨੇ ਸਨਅਤ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਕੰਮ ਕਰਨ ਵਾਲੀ ਥਾਂ ’ਤੇ ਕਿਸੇ ਕੋਵਿਡ-ਪਾਜ਼ੇਟਿਵ ਕੇਸਾਂ ਸਾਹਮਣੇ ਆਉਣ ‘ਤੇ ਉਦਯੋਗਾਂ ਉਪਰ ਅਤੇ ਉਨਾਂ ਦੇ ਕਾਰਜਕਾਰੀ ਸਮੂਹਾਂ ‘ਤੇ ਕੋਈ ਅਪਰਾਧਕ ਜੁਰਮਾਨਾ ਲਗਾਉਣ ਦਾ ਨਾ ਤਾਂ ਕੋਈ ਇਰਾਦਾ ਹੈ ਅਤੇ ਨਾ ਹੀ ਕੋਈ ਨਿਰਦੇਸ਼ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਉਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਹਤ ਅਤੇ ਡਾਕਟਰੀ ਸੁਰੱਖਿਆ ਪ੍ਰੋਟੋਕੋਲਾਂ ਦੀ ਪਾਲਣਾ ਕਰਨ।

Corona rajasthan stopped rapid test health minister raghu sharmaFile Photo

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਨਅਤ ਨੂੰ ਕੋਵਿਡ ਸੰਕਟ ਵਿਰੁੱਧ ਪੰਜਾਬ ਦੀ ਲੜਾਈ ਦਾ ਇਕ ਜ਼ਰੂਰੀ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਉਦਯੋਗ ਮੁੜ ਖੋਲਣ ਅਤੇ ਕੰਮ ਸ਼ੁਰੂ ਕਰਨ ਲਈ ਸਹਾਇਤਾ ਅਤੇ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਕੇਂਦਰ ਵੱਲੋਂ ਕੰਮ ਕਰਨ ਦੀਆਂ ਸ਼ਰਤਾਂ ਅਨੁਸਾਰ ਜੇਕਰ ਉਦਯੋਗ ਕਰਮਚਾਰੀਆਂ ਨੂੰ ਭੋਜਨ ਅਤੇ ਰਹਿਣ ਲਈ ਮੁਹੱਈਆ ਕਰਵਾਉਂਦੇ ਹਨ ਤਾਂ ਉਹ ਦਿਸ਼ਾ- ਨਿਰਦੇਸ਼ਾਂ ਅਨੁਸਾਰ ਕੰਮ ਕਰ ਸਕਦੇ ਹਨ।

punjab policepunjab police

ਉਹਨਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਦਯੋਗਿਕ ਇਕਾਈ ਨੂੰ ਚਲਾਉਣ ਦੀ ਮਨਜ਼ੂਰੀ ਦੇਣ ਵਾਲੇ ਸਾਰੇ ਆਦੇਸ਼ ਕਿਰਤ, ਪੁਲਿਸ ਅਤੇ ਹੋਰ ਸਬੰਧਤ ਵਿਭਾਗ ਨੂੰ ਭੇਜੇ ਜਾਣੇ ਚਾਹੀਦੇ ਹਨ ਤਾਂ ਜੋ ਉਦਯੋਗਿਕ ਇਕਾਈਆਂ ਨੂੰ ਕੋਈ ਪ੍ਰੇਸ਼ਾਨ ਨਾ ਕਰੇ। ਕੈਪਟਨ ਅਮਰਿੰਦਰ ਨੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਦਰਪੇਸ਼ ਮੁਸ਼ਕਲਾਂ ਸਬੰਧੀ ਤੁਰੰਤ ਸਬੰਧਤ ਡੀ.ਸੀ. ਜਾਂ ਉਦਯੋਗ ਮੰਤਰੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਦੱਸਣ। ਉਹਨਾਂ ਕਿਹਾ ਕਿ ਜੇ ਕਿਸੇ ਸਪਲਾਈ ਲੜੀ ਦੀਆਂ ਮੁਸ਼ਕਲਾਂ ਦੇ ਕਾਰਨ ਕੋਈ ਵੀ ਉਦਯੋਗਿਕ ਇਕਾਈ ਕੰਮ ਨਹੀਂ ਕਰ ਸਕਦੀ, ਤਾਂ ਉਨਾਂ ਨੂੰ ਕੰਮ ਬੰਦ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਸਰਕਾਰ ਅਜਿਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਾਰੇ ਯਤਨ ਕਰੇਗੀ।

Captain Government Amrinder Singh Captain Amrinder Singh

ਉੱਤਮ ਕਾਨੂੰਨ ਤੇ ਵਿਵਸਥਾ ਅਤੇ ਕਿਰਤ ਸਬੰਧਾਂ ਨਾਲ ਪੰਜਾਬ ਨੂੰ ਇਕ ਅਗਾਂਹਵਧੂ ਸੂਬੇ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਸਨਅਤ ਨੂੰ ਸਮੂਹਿਕ ਤਰੱਕੀ ਲਈ ਸੂਬਾ ਸਰਕਾਰ ਦੇ ਦਿ੍ਰਸ਼ਟੀਕੋਣ ਦੀ ਭਾਈਵਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਫਸਲ ਦੀ ਖਰੀਦ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਇਸ ਵਾਰ ਬਹੁਤ ਸਾਰੀ ਉਪਜ ਦੀ ਉਮੀਦ ਕਰ ਰਿਹਾ ਹੈ, ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਇਸ ਵਾਰ ਦੁੱਗਣੀ ਖਰੀਦ ਹੋਈ ਹੈ। ਉਹਨਾਂ ਕਿਹਾ ਕਿ ਸੂਬੇ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਦੇ ਇਵਜ਼ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਮੁਆਵਜ਼ੇ ਦੀ ਯੋਜਨਾ ਪੇਸ਼ ਕਰੇ।

Corona VirusFile Photo

ਇਸ ਮੌਕੇ ਹੋਰਨਾਂ ਤੋਂ ਇਲਾਵਾ, ਵੈਬਿਨਾਰ ਵਿੱਚ ਇਟਲੀ ਅਤੇ ਡੈਨਮਾਰਕ ਦੇ ਰਾਜਦੂਤ, ਕ੍ਰਮਵਾਰ ਵਿਨਸੈਨਜੋ ਡੀ ਲੂਕਾ ਅਤੇ ਫਰੈਡੀ ਸਵਨੇ, ਇਸ਼ਤੇਯਾਕਿਊ ਅਮਜਦ, ਉਪ-ਪ੍ਰਧਾਨ, ਜਨਤਕ ਮਾਮਲੇ ਅਤੇ ਸੰਚਾਰ, ਕੋਕਾ ਕੋਲਾ ਇੰਡੀਆ, ਅਜੈ ਖੰਨਾ ਗਰੁੱਪ ਦੇ ਚੀਫ- ਸਟਰੈਟੇਜਿਕ ਅਤੇ ਪਬਲਿਕ ਅਫੇਅਰਜ ਅਤੇ ਗਰੁੱਪ ਓਮਬਡਸਮੈਨ , ਜੁਬੀਲੈਂਟ ਲਾਈਫ ਸਾਇੰਸਿਜ ਲਿਮਟਿਡ, ਅਮਰਦੀਪ ਸਿੰਘ ਆਹਲੂਵਾਲੀਆ,

PM Narendra ModiPM Narendra Modi

ਚੀਫ ਕਾਰਪੋਰੇਟ ਅਫੇਅਰਜ ਅਫਸਰ, ਯੂਨਾਈਟਿਡ ਬਰੂਅਰਜ਼ ਲਿਮਟਿਡ ਅਤੇ ਰਮਨ ਸਿੱਧੂ, ਸਾਬਕਾ ਪ੍ਰਧਾਨ ਅਤੇ ਪੀਏਐਫਆਈ ਦੇ ਸੰਸਥਾਪਕ ਸ਼ਾਮਲ ਸਨ। ਇਸ ਤੋਂ ਇਲਾਵਾ ਵੀਡੀਓ ਕਾਨਫਰੰਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਉਦਯੋਗ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਜੀਤ ਖੰਨਾ ਅਤੇ ਸੀਈਓ ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਪੰਜਾਬ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।    
------

Location: India, Punjab

SHARE ARTICLE

ਏਜੰਸੀ

Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement