
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਸੰਕਟ ਦੇ ਮੱਦੇਨਜ਼ਰ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਸੰਕਟ ਦੇ ਮੱਦੇਨਜ਼ਰ ਲਗਾਏ ਕੌਮੀ ਪੱਧਰ ਦੇ ਲੌਕਡਾਊਨ ਵਿੱਚ ਫਸੇ ਸੇਵਾ ਮੁਕਤ ਸੈਨਿਕਾਂ ਨੂੰ ਉਹਨਾਂ ਦੇ ਜੱਦੀ ਸੂਬਿਆਂ ਵਿੱਚ ਜਾਣ ਲਈ ਵਿਸ਼ੇਸ਼ ਆਗਿਆ ਦਿਵਾਉਣ।
Captain Amrinder Singh
ਕੇਂਦਰੀ ਰੱਖਿਆ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਉਹਨਾਂ ਨੂੰ ਤੁਰੰਤ ਘਰ ਵਾਪਸ ਭੇਜਣਾ ਸੰਭਵ ਨਹੀਂ ਹੋਵੇਗਾ ਤਾਂ ਦੇਸ਼ ਭਰ ਦੇ ਕਮਾਂਡ ਹੈਡ ਕੁਆਟਰਜ਼ ਨੂੰ ਨਿਰਦੇਸ਼ ਦਿੱਤੇ ਜਾਣ ਕਿ ਸਾਬਕਾ ਸੈਨਿਕਾਂ ਦਾ ਉਦੋਂ ਤੱਕ ਵਿਸ਼ੇਸ਼ ਖਿਆਲ ਰੱਖਿਆ ਜਾਵੇ ਜਦੋਂ ਤੱਕ ਉਹਨਾਂ ਨੂੰ ਘਰ ਜਾਣ ਲਈ ਲੋੜੀਂਦੀ ਆਗਿਆ ਨਹੀਂ ਮਿਲ ਜਾਂਦੀ।
lockdown
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਦੇਸ਼ ਦੀ ਰਾਖੀ ਕਰਨ ਵਾਲੀਆਂ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬ ਆਪਣਾ ਚੋਖਾ ਯੋਗਦਾਨ ਪਾਉਂਦਾ ਹੈ। ਹਰੀਕੇ ਮਹੀਨੇ ਵੱਡੀ ਗਿਣਤੀ ਵਿੱਚ ਸੈਨਿਕ ਆਪਣੀ ਸਰਵਿਸ ਤੋਂ ਰਿਟਾਇਰ ਹੁੰਦੇ ਹਨ।
Captain Amrinder Singh
ਉਹਨਾਂ ਕਿਹਾ ਕਿ ਇਹਨਾਂ ਸੇਵਾ ਮੁਕਤ ਹੁੰਦੇ ਸੈਨਿਕਾਂ ਵਿੱਚ ਪੰਜਾਬ ਨਾਲ ਸਬੰਧਤ ਸੈਨਿਕਾਂ ਦੀ ਵੀ ਕਾਫੀ ਗਿਣਤੀ ਹੁੰਦੀ ਹੈ ਜੋ ਇਸ ਵੇਲੇ ਲੌਕਡਾਊਨ ਦੇ ਕਾਰਨ ਆਪਣੇ ਸੂਬੇ ਵਿੱਚ ਵਾਪਸ ਜਾਣ ਤੋਂ ਅਸਮਰੱਥ ਹਨ ਜਿਸ ਕਾਰਨ ਉਹਨਾਂ ਨੂੰ ਆਪਣੀ ਆਖਰੀ ਤਾਇਨਾਤੀ ਵਾਲੇ ਸਥਾਨ 'ਤੇ ਰਹਿਣਾ ਪੈ ਰਿਹਾ ਹੈ।
rajnath singh
ਮੁੱਖ ਮੰਤਰੀ ਨੇ ਕਿਹਾ, ''ਬਿਨਾਂ ਸ਼ੱਕ ਉਹਨਾਂ ਨੂੰ ਇਸ ਵੇਲੇ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ ਕਿਉਂਕਿ ਉਹ ਆਪਣੇ ਪਰਿਵਾਰ ਵਾਲੇ ਤੇ ਨੇੜਲਿਆਂ ਕੋਲ ਜਾਣ ਤੋਂ ਅਸਮਰੱਥ ਹਨ।''