
ਇਸ ਦੇ ਨਾਲ ਹੀ ਪੰਜਾਬ ਵਿਚ ਕਰੋਨਾ ਵਾਇਰਸ ਨੂੰ 31 ਲੋਕ ਮਾਤ ਪਾ ਕੇ ਠੀਕ ਹੋ ਚੁੱਕੇ ਹਨ।
ਪੰਜਾਬ ਵਿਚ ਜਿੱਥੇ ਲਗਾਤਾਰ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਇਸ ਵਾਇਰਸ ਨੂੰ ਹਰਾਉਂਣ ਦੀਆਂ ਖਬਰਾਂ ਤੋਂ ਆਉਂਣ ਨਾਲ ਕੁਝ ਸੁਖ ਦਾ ਸਾਹ ਆਉਂਦਾ ਹੈ। ਇਸੇ ਤਰ੍ਹਾਂ ਹੁਣ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਔਰੰਗਾਬਾਦ, ਮਹਾਂਰਾਸ਼ਟਰ ਤੋਂ ਆਈ ਮਹਿਲਾ ਜੋ ਕਿ ਕੁਝ ਸਮਾਂ ਪਹਿਲਾਂ ਕਰੋਨਾ ਦੀ ਪੌਜਟਿਵ ਪਾਈ ਗਈ ਸੀ ਉਸ ਦੀ ਰਿਪੋਰਟ ਹੁਣ ਨੈਗਟਿਵ ਆ ਚੁੱਕੀ ਹੈ।
Coronavirus
ਜਿਸ ਤੋਂ ਬਾਅਦ ਉਸ ਨੂੰ ਠੀਕ ਹੋਣ ਤੋਂ ਬਾਅਦ ਤੁਰੰਤ ਹੀ ਗਿਆਨ ਸਾਗਰ ਹਸਪਤਾਲ, ਬਨੂੜ ਵਿਚੋਂ ਛੂਟੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਇਸ ਦੇ ਨਾਲ ਹੀ ਆਈ ਇਕ ਹੋਰ ਔਰਤ ਵੀ ਕਰੋਨਾ ਵਾਇਰਸ ਤੋਂ ਪੌਜਟਿਵ ਪਾਈ ਗਈ ਸੀ ਜਿਸ ਨੂੰ ਪਿਛਲੇ ਦਿਨੀਂ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਸੀ। ਇਨ੍ਹਾਂ ਦੀ ਰਿਪੋਰਟ ਨੈਗਟਿਵ ਆਉਂਣ ਤੋਂ ਬਾਅਦ ਹੁਣ ਫਤਹਿਗੜ੍ਹ ਸਾਹਿਬ ਵਿਚ ਕੋਈ ਵੀ ਕਰੋਨਾ ਵਾਇਰਸ ਦਾ ਪੌਜਟਿਵ ਕੇਸ ਨਹੀਂ ਰਿਹਾ।
Coronavirus
ਉਧਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਨ.ਕੇ ਆਗਰਵਾਲ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਔਰਤਾਂ ਦੇ ਵਿਚੋਂ ਇਕ ਔਰਤ ਦੀ ਰਿਪੋਟਰ ਪਿਛਲੇ ਦਿਨੀਂ ਨੈਗਟਿਵ ਆਉਂਣ ਤੋਂ ਬਆਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਇਸ ਔਰਤ ਦੀ ਬੀਤੀ ਦੇਰ ਰਾਤ ਰਿਪੋਰਟ ਨੈਗਟਿਵ ਆਈ ਹੈ ਅਤੇ ਉਸ ਨੂੰ ਹੁਣ ਹਸਪਤਾਲ ਵਿਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ।
Coronavirus cases
ਨਾਲ ਹੀ ਇਹ ਦੱਸ ਦੱਈਏ ਕਿ ਭਾਵੇਂ ਕਿ ਇਨ੍ਹਾਂ ਦੋਵੇ ਔਰਤਾਂ ਨੂੰ ਹਸਪਤਾਲ ਵਿਚੋਂ ਡਿਸਚਾਰਜ ਕਰ ਦਿੱਤਾ ਹੈ ਪਰ ਹਾਲੇ ਕੁਝ ਸਮੇਂ ਲਈ ਇਨ੍ਹਾਂ ਨੂੰ ਇਕਾਂਤਵਸ ਰਹਿਣਾ ਹੋਵੇਗਾ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਔਰਤਾਂ ਦੀ ਰਿਪੋਰਟ ਨੈਗਟਿਵ ਆਉਂਣ ਤੋਂ ਬਾਅਦ ਹੁਣ ਜ਼ਿਲ੍ਹੇ ਵਿਚ ਕੋਈ ਵੀ ਐਕਟਿਵ ਕੇਸ ਨਹੀਂ ਰਿਹਾ ਹੈ।
Coronavirus
ਇਸ ਦੇ ਨਾਲ ਇਨ੍ਹਾਂ ਔਰਤਾਂ ਦੇ ਸੰਪਰਕ ਵਿਚ ਆਏ ਸਾਰੇ ਲੋਕਾਂ ਦੇ ਸੈਂਪਲ ਲੈ ਕੇ ਵੀ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਦੀ ਰਿਪੋਰਟ ਵੀ ਨੈਗਟਿਵ ਆ ਚੁੱਕੀ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ 283 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਰੋਨਾ 31 ਲੋਕ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।