Coronavirus : ਪੰਜਾਬ 'ਚ ਅੱਜ ਆਏ 11 ਨਵੇਂ ਮਾਮਲੇ, ਕੁੱਲ ਗਿਣਤੀ 298 ਹੋਈ
Published : Apr 24, 2020, 10:21 pm IST
Updated : Apr 24, 2020, 10:21 pm IST
SHARE ARTICLE
coronavirus
coronavirus

ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਆਏ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਆਏ ਦਿਨ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉਥੇ ਹੀ ਪੰਜਾਬ ਵਿਚ ਵੀ ਇਹ ਕਹਿਰ ਇਸੇ ਤਰ੍ਹਾਂ ਜਾਰੀ ਹੈ। ਅੱਜ ਸੂਬੇ ਵਿਚ 11 ਨਵੇਂ ਮਾਮਲੇ ਸਾਹਮਣੇ ਆਏ ਸਨ। ਜਿਨ੍ਹਾਂ ਵਿਚੋਂ 1 ਕੇਸ ਜਲੰਧਰ, 1 ਲੁਧਿਆਣਾ, 6 ਪਟਿਆਲਾ, 2 ਮਾਨਸਾ ਅਤੇ ਇਕ ਕੇਸ ਅਮ੍ਰਿੰਤਸਰ ਤੋਂ ਵੀ ਸਾਹਮਣੇ ਆਇਆ ਹੈ।

coronavirus coronavirus

ਇਸੇ ਤਰ੍ਹਾਂ ਹੁਣ ਸੂਬੇ ਵਿਚ ਕਰੋਨਾ ਦਾ ਮਰੀਜ਼ਾਂ ਦੀ ਗਿਣਤੀ ਵੱਧ ਕੇ 298 ਹੋ ਗਈ ਹੈ ਅਤੇ 17 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ  70 ਦੇ ਕਰੀਬ ਲੋਕ ਇਸ ਮਹਾਂਮਾਰੀ ਨੂੰ ਮਾਤ ਦੇਣ ਤੋਂ ਬਾਅਦ ਠੀਕ ਵੀ ਹੋ ਚੁੱਕੇ ਹਨ। ਦੱਸ ਦੱਈਏ ਕਿ ਸੂਬੇ ਅੰਦਰ ਹੁਣ ਤੱਕ ਸ਼ੱਕੀ ਮਰੀਜ਼ਾਂ ਦੀ ਗਿਣਤੀ 10611 ਹੈ, ਜਿਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ।

Coronavirus dr uma madhusudan an indian origin doctor treating multipleCoronavirus 

ਇਨ੍ਹਾਂ ਵਿਚੋਂ 8310 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ ਅਤੇ 2003 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਇਸ ਤੋਂ ਇਲਾਵਾ ਇਕ ਮਰੀਜ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੱਈਏ ਕਿ ਹੁਣ ਤੱਕ ਕਰੋਨਾ ਵਾਇਰਸ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹਿਆਂ ਨੂੰ ਆਪਣੀ ਚਪੇਟ ਵਿਚ ਲੈ ਚੁੱਕਾ ਹੈ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ।  

Coronavirus health ministry presee conference 17 april 2020 luv agrawalCoronavirus 

ਐਸਏਐਸ ਨਗਰ (ਮੋਹਾਲੀ)ਵਿਚ 62, ਪਠਾਨਕੋਟ ਵਿਚ 24, ਮਾਨਸਾ ਵਿਚ 13, ਮੋਗਾ ਵਿਚ 4, ਅੰਮ੍ਰਿਤਸਰ ਵਿਚ 14, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 19, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 63,  ਲੁਧਿਆਣਾ ਵਿਚ 17, ਰੋਪੜ ਵਿਚ 3, ਪਟਿਆਲਾ ਵਿਚ 55, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 3, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 3, ਗੁਰਦਾਸਪੁਰ ਵਿਚ 1 ਅਤੇ ਫਿਰੋਜਪੁਰ ਵਿਚ 1 ਕੋਰੋਨਾ ਪਾਜੀਟਿਵ ਕੇਸ ਹੈ।

Coronavirus cases reduced in tamil nadu the state is hoping to end the diseaseCoronavirus cases 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement