ਪੰਜਾਬ ਸਰਕਾਰ ਅਪਣੇ ਕੋਲ ਰੱਖੇ 11 ਹਜ਼ਾਰ ਕਰੋੜ ਜਾਰੀ ਕਰੇ: ਹਰਸਿਮਰਤ ਕੌਰ ਬਾਦਲ
Published : Apr 24, 2020, 11:02 am IST
Updated : Apr 24, 2020, 11:02 am IST
SHARE ARTICLE
ਪੰਜਾਬ ਸਰਕਾਰ ਅਪਣੇ ਕੋਲ ਰੱਖੇ 11 ਹਜ਼ਾਰ ਕਰੋੜ ਜਾਰੀ ਕਰੇ: ਹਰਸਿਮਰਤ ਕੌਰ ਬਾਦਲ
ਪੰਜਾਬ ਸਰਕਾਰ ਅਪਣੇ ਕੋਲ ਰੱਖੇ 11 ਹਜ਼ਾਰ ਕਰੋੜ ਜਾਰੀ ਕਰੇ: ਹਰਸਿਮਰਤ ਕੌਰ ਬਾਦਲ

ਪੰਜਾਬ ਸਰਕਾਰ ਅਪਣੇ ਕੋਲ ਰੱਖੇ 11 ਹਜ਼ਾਰ ਕਰੋੜ ਜਾਰੀ ਕਰੇ: ਹਰਸਿਮਰਤ ਕੌਰ ਬਾਦਲ

ਬਠਿੰਡਾ, 23 ਅਪ੍ਰੈਲ(ਸੁਖਜਿੰਦਰ ਮਾਨ): ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬਾ ਆਫ਼ਤ ਰਾਹਤ ਫੰਡ ਤਹਿਤ ਕੇਂਦਰ ਕੋਲੋਂ ਲਏ 6 ਹਜ਼ਾਰ ਕਰੋੜ ਰੁਪਏ ਤੋਂ ਇਲਾਵਾ ਹੋਰਨਾਂ ਸਕੀਮਾਂ ਤਹਿਤ ਹਾਸਿਲ ਕੀਤੇ 5 ਹਜ਼ਾਰ  ਕਰੋੜ ਰੁਪਏ ਦਾ ਇਸਤੇਮਾਲ ਕੋਵਿਡ-19 ਕਰਕੇ ਰੁਜ਼ਗਾਰ ਗੁਆ ਚੁੱਕੇ ਲੋਕਾਂ ਦੀ ਵਿੱਤੀ ਸਹਾਇਤਾ ਕਰਨ ਅਤੇ ਸੂਬੇ ਅੰਦਰ ਸਿਹਤ ਢਾਂਚੇ ਦੀ ਮਜ਼ਬੂਤੀ ਲਈ ਖਰਚ ਕਰੇ।


ਅੱਜ ਇੱਥੇ ਏਮਜ਼ ਨੂੰ ਇੱਕ ਆਧੁਨਿਕ ਸਹੂਲਤਾਂ ਵਾਲੀ ਐਂਬੂਲੈਂਸ ਸੌਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੋਵੇਂ ਹੀ ਇਹ ਸਵੀਕਾਰ ਕਰ ਚੁੱਕੇ ਹਨ ਕਿ ਕੇਂਦਰ ਕੋਲੋਂ ਫੰਡ ਹਾਸਿਲ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਜੇਕਰ ਇਹ ਮੁੱਦਾ ਨਹੀਂ ਹੈ ਤਾਂ ਫਿਰ ਇਹਨਾਂ ਫੰਡਾਂ ਨੂੰ ਲੋਕਾਂ ਦੀਆਂ ਤਕਲੀਫਾਂ ਦੂਰ ਕਰਨ ਲਈ ਖਰਚ ਕਿਉਂ ਨਹੀਂ ਕੀਤਾ ਜਾ ਰਿਹਾ ਹੈ? ਕਿਸਾਨਾਂ ਅਤੇ ਗਰੀਬਾਂ ਨੂੰ ਕੋਈ ਰਾਹਤ ਕਿਉਂ ਨਹੀਂ ਦਿੱਤੀ ਜਾ ਰਹੀ ਹੈ?ਸਿਹਤ ਕਾਮੇ ਕਿਉਂ ਇਹ ਸ਼ਿਕਾਇਤ ਕਰ ਰਹੇ ਹਨ ਕਿ ਉਹਨਾਂ ਕੋਲ ਪੀਪੀਈ ਕਿਟਾਂ ਨਹੀਂ ਹਨ? ਉਹਨਾਂ ਕਿਹਾ ਕਿ ਪੰਜਾਬ ਵਿਚ ਵਾਇਰਸ ਨਾਲ ਹੋ ਰਹੀਆਂ ਮੌਤਾਂ ਦੀ ਦਰ ਰਾਸ਼ਟਰੀ ਔਸਤ 3 ਫੀਸਦੀ ਤੋਂ ਕਿਤੇ ਵੱਧ 7 ਫੀਸਦੀ ਹੋਣ ਦੇ ਬਾਵਜੂਦ ਸਿਰਫ  6 ਹਜ਼ਾਰ ਟੈਸਟ ਕਿਉਂ ਕੀਤੇ ਗਏ ਹਨ?


ਪੰਜਾਬ ਸਰਕਾਰ ਨੂੰ ਆਪਣੇ ਯਤਨਾਂ ਵਿਚ ਤੇਜ਼ੀ ਲਿਆਉਣ ਲਈ ਆਖਦਿਆਂ ਬੀਬਾ ਬਾਦਲ ਨੇ ਕਿਹਾ ਕਿ ਲੋਕ ਪੁੱਛ ਰਹੇ ਹਨ ਕਿ  ਕੇਂਦਰ ਦੁਆਰਾ ਦਿੱਤੇ ਜਾਣ ਵਾਲੇ 70 ਹਜ਼ਾਰ ਮੀਟ੍ਰਿਕ ਟਨ ਅਨਾਜ ਵਿਚੋਂ ਸੂਬਾ ਸਰਕਾਰ ਨੇ 40 ਹਜ਼ਾਰ ਮੀਟ੍ਰਿਕ ਟਨ ਅਨਾਜ ਹਾਸਿਲ ਕਰ ਲਿਆ ਹੈ, ਪਰ ਇਸ ਦੇ ਬਾਵਜੂਦ ਇਸ ਨੂੰ ਅੱਗੇ ਵੰਡਿਆਂ ਨਹੀਂ ਜਾ ਰਿਹਾ ਹੈ।


ਮਹਾਂਰਾਸ਼ਟਰ ਵਿਚ ਨਾਂਦੇੜ ਵਿਖੇ ਫਸੇ ਸਿੱਖ ਸ਼ਰਧਾਲੂਆਂ ਬਾਰੇ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਨੇ 19 ਅਪ੍ਰੈਲ ਨੂੰ ਮਹਾਂਰਾਸ਼ਟਰ ਦੇ ਮੁੱਖ ਸਕੱਤਰ ਨਾਲ ਗੱਲ ਕੀਤੀ ਸੀ ਅਤੇ ਉਹਨਾਂ ਇਹ ਦੱਸਿਆ ਸੀ ਕਿ ਗ੍ਰਹਿ ਮੰਤਰਾਲੇ ਵੱਲੋਂ ਇਸ ਸੰਬੰਧੀ ਉਹਨਾਂ ਨੂੰ ਫੋਨ ਆ ਚੁੱਕਿਆ ਹੈ ਅਤੇ ਉਹ ਇਹਨਾਂ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਭੇਜਣ ਲਈ ਨਾਂਦੇੜ ਦੇ ਸਿਵਲ ਪ੍ਰਸਾਸ਼ਨ ਨੂੰ ਲੋੜੀਂਦੀ ਮਨਜ਼ੂਰੀ ਭੇਜ ਰਹੇ ਹਨ।  



ਉਹਨਾਂ ਕਿਹਾ ਕਿ ਹੁਣ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਅਕਾਲੀ ਦਲ ਨੇ ਇਹਨਾਂ ਸ਼ਰਧਾਲੂਆਂ ਨੂੰ ਲਿਆਉਣ ਲਈ ਬੱਸਾਂ ਦਾ ਵੀ ਪ੍ਰਬੰਧ ਕਰ ਲਿਆ ਹੈ।  ਉਹਨਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਇਹਨਾਂ ਸ਼ਰਧਾਲੂਆਂ ਨੂੰ ਜਲਦੀ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਇਸ ਤੋਂ ਪਹਿਲਾਂ ਬੀਬਾ ਬਾਦਲ ਨੇ ਕਿਹਾ ਕਿ  ਉਹਨਾਂ ਨੂੰ ਖੁਸ਼ੀ ਹੈ ਕਿ ਏਮਜ਼, ਬਠਿੰਡਾ ਨੂੰ ਆਖਿਰ ਐਂਬੂਲੈਂਸ ਮਿਲ ਗਈ ਹੈ, ਜਿਸ ਵਾਸਤੇ ਉਹਨਾਂ ਪਿਛਲੇ ਸਾਲ ਦਸੰਬਰ ਵਿਚ ਆਪਣੇ ਸੰਸਦੀ ਕੋਟੇ ਵਿਚੋਂ ਪੈਸੇ ਦਿੱਤੇ ਸਨ। ਉਹਨਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਵਿਚ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਆਨਲਾਇਨ ਓਪੀਡੀ ਸ਼ੁਰੂ ਕਰਨ ਲਈ ਏਮਜ਼ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਏਮਜ਼ ਨੇ ਟੈਲੀ ਮੈਡੀਸਨ ਦੀ ਸੇਵਾ ਸ਼ੁਰੂ ਕੀਤੀ ਸੀ ਅਤੇ ਹੁਣ ਵੀਡਿਓ ਕਾਨਫਰੰਸਿੰਗ ਦੀ ਸਹੂਲਤ ਸ਼ੁਰੂ ਹੋਣ ਨਾਲ ਇਹਨਾਂ ਔਖੇ ਸਮਿਆਂ ਵਿਚ ਸਿਹਤ ਸਹੂਲਤਾਂ ਲੋਕਾਂ ਦੇ ਦਰਵਾਜ਼ੇ ਤੱਕ ਪੁੱਜਣ ਲੱਗ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਅਕਾਲੀ ਵਿਧਾਇਕ ਸਰੂਪ ਸਿੰਗਲਾ ਅਤੇ ਏਮਜ ਦੇ ਡਾਇਰੈਕਟਰ ਡਾ ਸਤੀਸ਼ ਗੁਪਤਾ ਵੀ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement