
ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਤਿੰਨ ਹਫ਼ਤਿਆਂ ਲਈ ਪੈਰੋਲ ਦੇਣ ਦੀ ਅਪੀਲ ਨੂੰ ਅਧਿਕਾਰੀਆਂ ਨੇ
ਚੰਡੀਗੜ੍ਹ - ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਤਿੰਨ ਹਫ਼ਤਿਆਂ ਲਈ ਪੈਰੋਲ ਦੇਣ ਦੀ ਅਪੀਲ ਨੂੰ ਅਧਿਕਾਰੀਆਂ ਨੇ ਰੱਦ ਕਰ ਦਿੱਤਾ ਹੈ।
File Photo
ਰਾਮ ਰਹੀਮ ਦੀ ਮਾਂ ਨਸੀਬ ਕੌਰ ਨੇ ਆਪਣੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਰੋਹਤਕ ਜੇਲ੍ਹ 'ਚ ਪੈਰੋਲ ਲਈ ਅਰਜ਼ੀ ਭੇਜੀ ਸੀ। ਇਸ 'ਤੇ ਅੱਜ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।
File Photo
ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਰਸਾ ਜ਼ਿਲ੍ਹੇ ਤੇ ਪੁਲਿਸ ਪ੍ਰਸ਼ਾਸਨ ਤੋਂ ਫੀਡਬੈਕ ਵੀ ਲਿਆ ਗਿਆ ਸੀ ਕਿ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾਵੇ ਜਾਂ ਨਹੀਂ।
File Photo
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਮੀਤ ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਆਉਣ ਲਈ ਅਰਜੀ ਦਿੱਤੀ ਹੋਵੇ। ਇਸ ਤੋਂ ਪਹਿਲਾਂ ਵੀ ਉਸਨੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ
File Photo
ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲਾਂ ਦੀ ਸਜ਼ਾ ਕੱਟ ਰਿਹਾ ਹੈ।