ਰੰਧਾਵਾਨੇਵੇਰਕਾਦੇਸਿਖ਼ਰਲੇਡੇਅਰੀਬਰਾਂਡਾਂ'ਚਸ਼ਾਮਲਹੋਣ'ਤੇਅਧਿਕਾਰੀਆਂਤੇ ਮੁਲਾਜ਼ਮਾਂ ਨੂੰ ਦਿਤੀ ਮੁਬਾਰਕਬਾਦ
Published : Apr 24, 2020, 11:27 pm IST
Updated : Apr 24, 2020, 11:27 pm IST
SHARE ARTICLE
image
image

ਕਰਫ਼ਿਊ ਦੌਰਾਨ ਲੋਕਾਂ ਤਕ ਜ਼ਰੂਰੀ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾ ਰਿਹੈ ਵੇਰਕਾ

ਚੰਡੀਗੜ੍ਹ, 24 ਅਪਰੈਲ (ਸਪੋਕਸਮੈਨ ਸਮਾਚਾਰ ਸੇਵਾ) : ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵਲੋਂ ਮਿਲਕਫ਼ੈੱਡ ਦੇ ਬਰਾਂਡ ਵੇਰਕਾ ਨੂੰ ਕਰਫਿਊ/ਲਾਕਡਾਊਨ ਦੌਰਾਨ ਲੋਕਾਂ ਤਕ ਜ਼ਰੂਰੀ ਡੇਅਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਦੇਸ਼ ਦੇ ਸਿਖਰਲੇ ਡੇਅਰੀ ਬਰਾਂਡਾਂ ਵਿਚ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਵਿਭਾਗ ਵਲੋਂ ਵੇਰਕਾ ਸਮੇਤ ਚੁਣੇ ਚਾਰ ਡੇਅਰੀ ਬਰਾਂਡਾਂ ਦਾ ਧਨਵਾਦ ਕੀਤਾ ਗਿਆ ਹੈ ਕਿ ਉਹ ਇਸ ਔਖੇ ਵੇਲੇ ਲੋਕਾਂ ਨੂੰ ਡੇਅਰੀ ਉਤਪਾਦ ਮੁਹੱਈਆ ਕਰਵਾ ਰਹੇ ਹਨ। ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੇਰਕਾ ਦੇ ਇਸ ਪ੍ਰਾਪਤੀ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿਤੀ ਹੈ।

imageimage


ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਸ. ਰੰਧਾਵਾ ਨੇ ਕਿਹਾ ਕਿ ਕੋਵਿਡ-19 ਸੰਕਟ ਦੌਰਾਨ ਲਗਾਏ ਕਰਫ਼ਿਊ/ਲਾਕਡਾਊਨ ਦੌਰਾਨ ਵੇਰਕਾ ਵਲੋਂ ਦੁੱਧ ਉਤਪਾਦਾਂ ਨੂੰ ਲੋਕਾਂ ਦੇ ਘਰ-ਘਰ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਵੇਰਕਾ ਵਲੋਂ ਜਿਥੇ ਲੋਕਾਂ ਤਕ ਡੇਅਰੀ ਉਤਪਾਦ ਪਹੁੰਚਾਏ ਜਾ ਰਹੇ ਹਨ ਉਥੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਜਾਰੀ ਸਿਹਤ ਸਲਾਹਕਾਰੀਆਂ ਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਸਾਫ਼-ਸਫ਼ਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਵੇਰਕਾ ਦੇ ਹਰ ਮੁਲਾਜ਼ਮ ਉਤੇ ਮਾਣ ਹੈ ਜਿਹੜੇ ਇਸ ਔਖੀ ਘੜੀ ਵਿਚ ਅਪਣੀ ਸਖ਼ਤ ਮਿਹਨਤ ਨਾਲ ਸੂਬਾ ਵਾਸੀਆਂ ਨੂੰ ਰਾਹਤ ਦੇ ਰਹੇ ਹਨ। ਮਿਲਕਫ਼ੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਵੀ ਇਸ ਪ੍ਰਾਪਤੀ ਲਈ ਸਾਰੇ ਮੁਲਾਜ਼ਮਾਂ ਦਾ ਧਨਵਾਦ ਕਰਦਿਆਂ ਮੁਬਾਰਕਬਾਦ ਦਿਤੀ। ਉਨ੍ਹਾਂ ਇਹ ਵੀ ਦਸਿਆ ਕਿ ਮਿਲਕਫ਼ੈੱਡ ਵਲੋਂ ਅਪਣੀ ਬਣਦੀ ਡਿਊਟੀ ਨਿਭਾਉਣ ਤੋਂ ਇਲਾਵਾ 20.34 ਲੱਖ ਰੁਪਏ ਮੁੱਖ ਮੰਤਰੀ ਕੋਵਿਡ ਰਾਹਤ ਫ਼ੰਡ ਵਿਚ ਵੀ ਪਾ ਕੇ ਤੁਛ ਜਿਹਾ ਯੋਗਦਾਨ ਪਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement