ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ : ਰੰਧਾਵਾ
Published : Apr 24, 2020, 11:06 am IST
Updated : Apr 24, 2020, 11:06 am IST
SHARE ARTICLE
ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ : ਸੁਖਜਿੰਦਰ ਸਿੰਘ ਰੰਧਾਵਾ
ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ : ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ : ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 23 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਸੰਕਟ ਕਾਰਨ ਲਗਾਏ ਕਰਫ਼ਿਊ/ਲਾਕਡਾਊਨ ਦੇ ਚਲਦਿਆਂ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਲਏ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਨੂੰ ਅੱਗੇ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿਤਾ ਹੈ।

ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਇਸ ਨਾਲ ਗੰਨਾ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ ਉਥੇ ਸੂਬਾ ਸਰਕਾਰ ਵਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲੇਗਾ। ਸਹਿਕਾਰਤਾ ਮੰਤਰੀ ਨੇ ਮੁੱਖ ਮੰਤਰੀ ਦਾ ਧਨਵਾਦ ਕਰਦਿਆਂ ਕਿਹਾ ਕਿ ਕੋਵਿਡ ਸੰਕਟ ਕਾਰਨ ਗੰਭੀਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਬਾਂਹ ਫੜਦਿਆਂ ਕੀਤਾ ਗਿਆ ਇਹ ਫ਼ੈਸਲਾ ਇਤਿਹਾਸਕ ਹੈ ਜਿਸ ਲਈ ਸੂਬੇ ਦੇ ਕਿਸਾਨ ਮੁੱਖ ਮੰਤਰੀ ਦੇ ਬਹੁਤ ਧਨਵਾਦੀ ਹਨ।


ਸ. ਰੰਧਾਵਾ ਨੇ ਕਿਹਾ ਕਿ ਲਾਕਡਾਊਨ ਕਾਰਨ ਇਕ ਪਾਸੇ ਸੂਬਾ ਸਰਕਾਰ ਦੇ ਮਾਲੀਏ ਵਿਚ ਵੱਡੀ ਗਿਰਾਵਟ ਆਈ ਹੈ ਅਤੇ ਦੂਜੇ ਪਾਸੇ ਸਿਹਤ ਸੇਵਾਵਾਂ ਅਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ ਜਿਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ ਨਹੀਂ ਦਿਤਾ ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement