ਤਾਲਾਬੰਦੀ ਖੋਲ੍ਹਣ ਦਾ ਫ਼ੈਸਲਾ ਮਾਹਰ ਕਮੇਟੀ ਦੀ ਸਲਾਹ ਨਾਲ ਹੋਵੇਗਾ : ਕੈਪਟਨ
Published : Apr 24, 2020, 11:30 pm IST
Updated : Apr 24, 2020, 11:30 pm IST
SHARE ARTICLE
Capt. Amrinder Singh
Capt. Amrinder Singh

ਤਾਲਾਬੰਦੀ ਖੋਲ੍ਹਣ ਦਾ ਫ਼ੈਸਲਾ ਮਾਹਰ ਕਮੇਟੀ ਦੀ ਸਲਾਹ ਨਾਲ ਹੋਵੇਗਾ : ਕੈਪਟਨ

ਚੰਡੀਗੜ੍ਹ, 24 ਅਪਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਲਾਕਡਾਊਨ (ਤਾਲਬੰਦੀ) ਖੋਲ੍ਹਣ ਦਾ ਫ਼ੈਸਲਾ ਸੂਬੇ ਨੂੰ ਇਸ ਸਥਿਤੀ 'ਚੋਂ ਬਾਹਰ ਕੱਢਣ ਲਈ ਰਣਨੀਤੀ ਘੜਨ ਵਾਸਤੇ ਬਣਾਈ ਮਾਹਰ ਕਮੇਟੀ ਦੀ ਸਲਾਹ ਦੇ ਨਾਲ ਹੀ ਕਰਨਗੇ।
ਉਘੇ ਉਦਯੋਗਪਤੀਆਂ, ਮਾਹਿਰ ਅਰਥ ਸਾਸ਼ਤਰੀਆਂ ਅਤੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤਾਂ ਨਾਲ ਵੈਬ ਉਤੇ ਵਿਚਾਰ ਚਰਚਾ (ਵੈਬੀਨਾਰ) ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲਾਕਡਾਊਨ/ਕਰਫ਼ਿਊ ਨੂੰ ਖੋਲ੍ਹਣ ਦਾ ਫੈਸਲਾ 20 ਮੈਂਬਰੀ ਮਾਹਰ ਕਮੇਟੀ ਦੀਆਂ ਸਿਫਾਰਸ਼ਾਂ ਉਤੇ ਆਧਾਰਤ ਹੋਵੇਗੀ। ਉਨ੍ਹਾਂ ਕਿਹਾ ਕਿ ਸੰਭਾਵਨਾ ਹੈ ਕਿ ਇਹ ਕਮੇਟੀ ਸ਼ਨਿਚਰਵਾਰ ਨੂੰ ਅਪਣੀ ਰੀਪੋਰਟ ਸੌਂਪ ਦੇਵੇਗੀ।


ਪੰਜਾਬੀਆਂ ਦੀਆਂ ਜਾਨਾਂ ਬਚਾਉਣ ਦੀ ਅਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, ''ਮੇਰੇ ਪੰਜਾਬੀਆਂ ਦੀ ਜਾਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਫ਼ੈਕਟਰੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਸੀਂ ਲੋਕਾਂ ਨੂੰ ਨਹੀਂ ਵਾਪਸ ਨਹੀਂ ਲਿਆ ਸਕਦੇ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇ ਮਾਹਿਰ ਕਮੇਟੀ ਜਿਸ ਵਿਚ ਮੈਡੀਕਲ ਮਾਹਰ ਤੇ ਡਾਕਟਰ ਵੀ ਸ਼ਾਮਲ ਹਨ, ਅੰਸ਼ਿਕ ਰੂਪ ਜਾਂ ਪੂਰਾ ਖੋਲ੍ਹਣ ਦੀ ਸਿਫਾਰਸ਼ ਕਰਨਗੇ ਤਾਂ ਅਸੀ ਅਜਿਹਾ ਹੀ ਕਰਾਂਗੇ। ਉਨ੍ਹਾਂ ਐਲਾਨ ਕੀਤਾ, ''ਮੈਂ ਉਨ੍ਹਾਂ ਦੀ ਸਲਾਹ ਦੇ ਨਾਲ ਜਾਵਾਂਗਾ।'' ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਉਨ੍ਹਾਂ ਦੀ ਸੱਭ ਤੋਂ ਵੱਡੀ ਤਰਜੀਹ ਹੈ ਹਾਲਾਂਕਿ ਸੂਬਾ ਸਰਕਾਰ


ਇਸ ਗੱਲ ਤੋਂ ਜਾਣੂੰ ਹੈ ਕਿ ਲਾਕਡਾਊਨ ਨੂੰ ਅਣਮਿੱਥੇ ਸਮੇਂ ਲਈ ਨਹੀਂ ਰਖਿਆ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੇ 40 ਦਿਨਾਂ ਵਿਚ ਕੋਵਿਡ ਦੀਆਂ ਤਿੰਨ ਸਿਖਰਾਂ ਦੇਖੀਆਂ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਸੰਭਵ ਨਹੀਂ ਹੈ ਕਿ ਮੁਕੰਮਲ ਲਾਕਡਊਨ ਨੂੰ ਕੁੱਝ ਹੋਰ ਸਮੇਂ ਲਈ ਹਟਾ ਲਿਆ ਜਾਵੇ ਪਰ ਫੇਰ ਵੀ ਸੂਬਾ ਸਰਕਾਰ ਮਾਹਰ ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਜ਼ਮੀਨੀ ਹਕੀਕਤਾਂ ਦੇਖ ਕੇ ਪੜਤਾਲ ਕਰੇਗੀ। ਪੰਜਾਬ ਵਿਚ 22 ਜ਼ਿਲ੍ਹਿਆਂ ਵਿਚੋਂ 5 ਜ਼ਿਲ੍ਹੇ ਗਰੀਨ ਜ਼ੋਨ ਵਿਚ ਹਨ। ਪ੍ਰਧਾਨ ਮੰਤਰੀ ਨੇ ਵੀ ਸੋਮਵਾਰ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਲਾਕਡਾਊਨ ਖੋਲ੍ਹਣ ਦੇ ਮੁੱਦੇ ਬਾਰੇ ਵਿਚਾਰ ਵਟਾਂਦਰਾ ਕਰਨਾ ਹੈ।


ਵੈਬੀਨਾਰ ਦੌਰਾਨ ਮੁੱਖ ਮੰਤਰੀ ਨੇ ਇਤਾਲਵੀ ਰਾਜੂਦਤ ਵਿਨਸੈਂਜੋ ਡੀ ਲੂਕਾ ਨਾਲ ਉਨ੍ਹਾਂ ਦੇ ਮੁਲਕ ਵਿਚ ਕੋਵਿਡ ਦੀ ਮਹਾਮਾਰੀ ਕਾਰਨ ਵੱਡੀ ਗਿਣਤੀ ਵਿਚ ਮੌਤਾਂ ਹੋ ਜਾਣ 'ਤੇ ਦੁੱਖ ਸਾਂਝਾ ਵੀ ਕੀਤਾ। ਰਾਜਦੂਤ ਨੇ ਵੀ ਕਰੋਨਾਵਾਇਰਸ ਵਿਰੁਧ ਲੜਾਈ ਵਿਚ ਪੰਜਾਬ ਦੇ ਲੋਕਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ।
ਰਾਜਦੂਤ ਨੇ ਇਹ ਦਸਦਿਆਂ ਦੁਨੀਆ ਦੇ ਸੱਭ ਤੋਂ ਵੱਧ ਪ੍ਰਭਾਵਤ ਮੁਲਕਾਂ ਵਿਚ ਸ਼ਾਮਲ ਇਟਲੀ ਵਿਚ ਇਕ ਲੱਖ ਪੰਜਾਬੀ ਰਹਿ ਰਹੇ ਹਨ, ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਤਾਲਵੀ ਕੰਪਨੀਆਂ ਵਲੋਂ ਸੂਬੇ ਵਿੱਚ ਨਿਵੇਸ਼ ਲਈ ਖਾਸ ਤੌਰ 'ਤੇ ਫ਼ੂਡ ਪ੍ਰੋਸੈਸਿੰਗ ਅਤੇ ਖੇਤੀ ਮਸ਼ੀਨਰੀ ਦੇ ਨਿਰਮਾਣ ਲਈ ਨਿਵੇਸ਼ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ। ਇਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਨਿਵੇਸ਼ ਪੰਜਾਬ ਨੂੰ ਇਸ ਬਾਰੇ ਇਤਾਲਵੀ ਟੀਮ ਨਾਲ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਲਈ ਨਿਵੇਸ਼ ਦੇ ਮੌਕੇ ਲੱਭੇ ਜਾਣ ਦੇ ਹੁਕਮ ਦਿਤੇ।

capt. Amrinder Singhcapt. Amrinder Singh
ਇਥੋਂ ਤਕ ਕਿ ਡੈਨਮਾਰਕ ਦੇ ਰਾਜਦੂਤ ਫਰੈਡੀ ਸਵਾਨੇ ਨੇ ਵੀ ਪੰਜਾਬ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ ਤਲਾਸ਼ਣ ਵਿਚ ਦਿਲਚਸਪੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਕੋਲ ਲੰਬਿਤ ਪਈਆਂ ਕੁੱਝ ਪ੍ਰਵਾਨਗੀਆਂ ਦਾ ਮੁੱਦਾ ਉਠਾਉਣ ਦੀ ਅਪੀਲ ਕੀਤੀ।


ਇਸ ਤੋਂ ਇਲਾਵਾ ਵੈਬੀਨਾਰ ਵਿਚ ਹਿੱਸਾ ਲੈਣ ਵਾਲਿਆਂ ਵਿਚ ਕੋਕਾ ਕੋਲਾ ਇੰਡੀਆ ਦੇ ਜਨਤਕ ਮਾਮਲੇ ਅਤੇ ਸੰਚਾਰ ਵਿੰਗ ਦੇ ਉਪ ਮੁਖੀ ਇਸ਼ਤਿਯਾਕ ਅਮਜਦ, ਜੁਬੀਲੈਂਟ ਲਾਈਫ਼ ਸਾਇਸੰਜ਼ ਲਿਮਟਡ ਦੇ ਰਣਨੀਤੀਕਾਰ ਅਤੇ ਜਨਤਕ ਮਾਮਲੇ ਤੇ ਗਰੁੱਪ ਅੰਬਡਸਮੈਨ ਦੇ ਗਰੁੱਪ ਮੁਖੀ ਅਜੇ ਖੰਨਾ, ਯੂਨਾਈਟਡ ਬਰੈਵੈਰੀਜ਼ ਲਿਮਟਡ ਦੇ ਕਾਰਪੋਰੇਟ ਮਾਮਲਿਆਂ ਦੇ ਮੁੱਖ ਅਫ਼ਸਰ ਅਮਰਦੀਪ ਸਿੰਘ ਆਹਲੂਵਾਲੀਆ ਅਤੇ ਪੀ.ਏ.ਐਫ਼.ਆਈ. ਦੇ ਸਾਬਕਾ ਪ੍ਰਧਾਨ ਅਤੇ ਬਾਨੀ ਮੈਂਬਰ ਰਮਨ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਉਦਯੋਗ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਅਤੇ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਵੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਈ ਮੀਟਿੰਗ ਵਿਚ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement