ਤਿੰਨ ਨੁਕਾਤੀ ਪ੍ਰਸਤਾਵ ਦੀ ਪ੍ਰਧਾਨ ਮੰਤਰੀ ਕੋਲ ਕੀਤੀ ਜਾਵੇ ਪੈਰਵੀ
Published : Apr 24, 2020, 10:57 am IST
Updated : Apr 24, 2020, 10:57 am IST
SHARE ARTICLE
ਸੂਬਿਆਂ ਨੂੰ ਸੰਕਟ 'ਚੋਂ ਕੱਢਣ ਲਈ ਪੇਸ਼ ਕੀਤੇ ਤਿੰਨ ਨੁਕਾਤੀ ਪ੍ਰਸਤਾਵ ਦੀ ਪ੍ਰਧਾਨ ਮੰਤਰੀ ਕੋਲ ਕੀਤੀ ਜਾਵੇ ਪੈਰਵੀ
ਸੂਬਿਆਂ ਨੂੰ ਸੰਕਟ 'ਚੋਂ ਕੱਢਣ ਲਈ ਪੇਸ਼ ਕੀਤੇ ਤਿੰਨ ਨੁਕਾਤੀ ਪ੍ਰਸਤਾਵ ਦੀ ਪ੍ਰਧਾਨ ਮੰਤਰੀ ਕੋਲ ਕੀਤੀ ਜਾਵੇ ਪੈਰਵੀ

ਸੂਬਿਆਂ ਨੂੰ ਸੰਕਟ 'ਚੋਂ ਕੱਢਣ ਲਈ ਪੇਸ਼ ਕੀਤੇ ਤਿੰਨ ਨੁਕਾਤੀ ਪ੍ਰਸਤਾਵ ਦੀ ਪ੍ਰਧਾਨ ਮੰਤਰੀ ਕੋਲ ਕੀਤੀ ਜਾਵੇ ਪੈਰਵੀ

ਚੰਡੀਗੜ੍ਹ, 23 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਦੇ ਸੰਕਟ 'ਚੋਂ ਸੂਬਿਆਂ ਨੂੰ ਕੱਢਣ ਲਈ ਪ੍ਰਧਾਨ ਮੰਤਰੀ ਨੂੰ ਤਿੰਨ ਨੁਕਾਤੀ ਰਣਨੀਤੀ ਬਾਰੇ ਸੁਝਾਅ ਦੇਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਕੇਂਦਰ ਸਰਕਾਰ ਕੋਲ ਇਸ ਪ੍ਰਸਤਾਵ ਦੀ ਪੈਰਵੀ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਭੇਜ ਕੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵਲੋਂ ਸੰਕਟ ਵਿਚੋਂ ਨਿਕਲਣ ਲਈ ਦਿਤੇ ਗਏ ਸੁਝਾਵਾਂ ਉਪਰ ਗੌਰ ਕਰਨ ਲਈ ਬੇਨਤੀ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀਆਂ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਇਹ ਮਸਲਾ ਸਮੂਹ ਸੂਬਿਆਂ ਨਾਲ ਜੁੜਿਆ ਹੋਇਆ ਹੈ ਕਿਉਂ ਜੋ ਕੋਵਿਡ-19 ਦੀ ਮਹਾਮਾਰੀ ਦੇ ਕਾਰਨ ਮਾਲੀਆ ਘਟਣ ਅਤੇ ਭਲਾਈ ਤੇ ਸਿਹਤ ਸੰਭਾਲ ਦੀਆਂ ਲੋੜਾਂ ਵਧਣ ਕਰ ਕੇ ਸਾਰੇ ਸੂਬੇ ਇਕੋ ਜਿਹੇ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਇਸ ਸੰਦਰਭ ਵਿਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਮਹੀਨੇ ਦੀ ਵਿਸ਼ੇਸ਼ ਕੋਵਿਡ ਮਾਲੀਆ ਗਰਾਂਟ ਦੇਣ ਅਤੇ ਸੂਬਿਆਂ ਵਲੋਂ ਇਸ ਗਰਾਂਟ ਨੂੰ ਅਪਣੀਆਂ ਸਥਾਨਕ ਲੋੜਾਂ ਮੁਤਾਬਕ ਖਰਚਣ ਦੀ ਢਿੱਲ ਦੇਣ ਬਾਰੇ ਬੇਨਤੀ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸੂਬਿਆਂ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਮੌਜੂਦਾ ਸਾਲ ਲਈ ਕੇਂਦਰੀ ਵਿੱਤ ਕਮਿਸ਼ਨ ਵਲੋਂ ਅਪਣੀਆਂ ਸਿਫ਼ਾਰਸ਼ਾਂ ਦੀ ਵੀ ਸਮੀਖਿਆ ਕਰਨ ਦੀ ਮੰਗ ਕਰਨ ਕਿਉਂਕਿ ਮਹਾਮਾਰੀ ਕਾਰਨ ਜ਼ਮੀਨੀ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀਆਂ ਨੂੰ ਇਹ ਵੀ ਕਿਹਾ ਕਿ ਵਿੱਤ ਕਮਿਸ਼ਨ ਦੀ ਮੁਕੰਮਲ ਰੀਪੋਰਟ ਨੂੰ ਇਕ ਸਾਲ ਲਈ ਮੁਲਤਵੀ ਕਰਨ ਦੀ ਮੰਗ ਉਠਾਈ ਜਾਵੇ ਤਾਕਿ ਕੋਵਿਡ-19 ਮਗਰੋਂ ਅਰਥਚਾਰੇ ਦੀ ਪੁਨਰ ਸੁਰਜੀਤੀ ਅਤੇ ਰਾਹਤ ਤੇ ਮੁੜ ਵਸੇਬੇ ਲਈ ਸੂਬਿਆਂ ਦੀਆਂ ਲੋੜਾਂ ਦਾ ਪੂਰਾ ਅਨੁਮਾਨ ਲਾਇਆ ਜਾ ਸਕੇ ਅਤੇ ਕਮਿਸ਼ਨ ਉਸੇ ਮੁਤਾਬਕ ਅੱਗੇ ਵਧੇ।
ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿਤਾ ਕਿ ਵਿੱਤ ਕਮਿਸ਼ਨ ਨੂੰ ਅਪਣੀ ਪੰਜ ਸਾਲਾ ਰੀਪੋਰਟ ਕੋਵਿਡ ਦਾ ਅਸਰ ਦਰਸਾਉਣ ਤੋਂ ਬਾਅਦ 2020 ਦੀ ਬਜਾਏ ਇਕ ਅਪ੍ਰੈਲ, 2021 ਤੋਂ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇਹ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਆਖਿਆ ਜੋ ਕੋਵਿਡ-19 'ਤੇ ਕਾਬੂ ਪਾਉਣ ਅਤੇ ਪ੍ਰਬੰਧਨ ਲਈ ਕੌਮੀ ਯਤਨਾਂ ਦੀ ਅਗਵਾਈ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement