
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ, ਬਲਾਕ ਸੰਮਿਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ, ਬਲਾਕ ਸੰਮਿਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਰਾਜ ਦੀਆਂ ਸਾਰੀਆਂ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਕੋਰੋਨਾ ਮਹਾਮਾਰੀ ਵਿਰੁਧ ਲੜੀ ਜਾ ਰਹੀ ਜੰਗ ਵਿਚ ਅਗਲੀਆਂ ਸਫ਼ਾਂ ਵਿਚ ਰਹਿ ਕੇ ਲੜਾਈ ਲੜੀ ਜਾ ਰਹੀ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਜਿਥੇ ਪਿੰਡਾਂ ਦੇ ਬਹੁਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਉੱਤੇ ਹਰ ਕੁਦਰਤੀ ਆਫ਼ਤ ਸਮੇਂ ਵੀ ਨਾ ਸਿਰਫ਼ ਪੇਂਡੂ ਬਲਕਿ ਸ਼ਹਿਰੀ ਖੇਤਰ ਦੇ ਲੋਕਾਂ ਦੇ ਬਚਾਅ ਅਤੇ ਮਦਦ ਲਈ ਵੀ ਹਮੇਸ਼ਾ ਅੱਗੇ ਆਉਂਦੀਆਂ ਰਹੀਆਂ ਹਨ। ਅਜੋਕੀ ਕਰੋਨਾ ਮਹਾਮਾਰੀ ਦੇ ਭਿਅੰਕਰ ਦੌਰ ਵਿਚ ਵੀ ਪੰਜਾਬ ਦੇ ਪੇਂਡੂ ਖੇਤਰ ਦਾ ਵੱਡੇ ਤੌਰ ਉੱਤੇ ਬਚੇ ਰਹਿਣਾ ਪੰਚਾਇਤਾਂ ਵਲੋਂ ਅਪਣੇ-ਅਪਣੇ ਪਿੰਡਾਂ ਵਿਚ ਵਰਤੀ ਗਈ ਸਖ਼ਤ ਚੌਕਸੀ ਕਾਰਨ ਹੀ ਸੰਭਵ ਹੋਇਆ ਹੈ।
File photo
ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਗਰੀਬ ਪਰਵਾਰਾਂ ਖਾਸ ਕਰ ਦਿਹਾੜੀਦਾਰ ਕਾਮਿਆਂ ਦੇ ਪਰਿਵਾਰਾਂ ਲਈ ਰਾਸ਼ਨ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰ ਕੇ ਕਿਸੇ ਵਿਅਕਤੀ ਜਾਂ ਜਾਨਵਰ ਨੂੰ ਭੁੱਖਾ ਨਹੀਂ ਰਹਿਣ ਦਿਤਾ। ਸ੍ਰੀ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਚਲ ਰਹੀ ਕਣਕ ਦੀ ਵਾਢੀ ਅਤੇ ਮੰਡੀਕਰਨ ਦੌਰਾਨ ਕਾਮਿਆਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਹਰ ਪਿੰਡ ਅਤੇ ਹਰ ਮੰਡੀ ਵਿਚ ਲੋਕਾਂ ਨੂੰ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਤ ਕਰਨ ਲਈ ਵੱਡ-ਅਕਾਰੀ ਪੋਸਟਰ ਲਾਏ ਗਏ ਹਨ।
ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਬਣਾਏ ਗਏ ਸਵੈ ਸਹਾਇਤਾ ਗਰੁੱਪਾਂ ਵਲੋਂ ਹੁਣ ਤਕ ਚਾਰ ਲੱਖ ਮਾਸਕ ਅਤੇ ਸਾਢੇ ਤਿੰਨ ਹਜ਼ਾਰ ਦੇ ਕਰੀਬ ਸੁਰੱਖਿਆ ਐਪਰਨ ਬਣਾ ਕੇ ਸਿਹਤ ਵਿਭਾਗ ਨੂੰ ਦਿਤੇ ਗਏ ਹਨ।
ਪੰਚਾਇਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਅਤੇ ਤਕੜਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸੇ ਹੀ ਕੋਸ਼ਿਸ਼ ਸਦਕਾ ਪੰਚਾÂਤੀ ਰਾਜ ਸੰਸਥਾਵਾਂ ਵਿਚ ਹਰ ਪੱਧਰ ਉੱਤੇ ਔਰਤਾਂ ਲਈ 50 ਫ਼ੀ ਸਦੀ ਰਾਖਵਾਂਕਰਨ ਕੀਤਾ ਗਿਆ ਹੈ।