
ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵੱਲੋਂ ਮਿਲਕਫੈਡ ਦੇ ਬਰਾਂਡ ਵੇਰਕਾ ਨੂੰ ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਤੱਕ ਜ਼ਰੂਰੀ ਡੇਅਰੀ................
ਪੰਜਾਬ: ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਵੱਲੋਂ ਮਿਲਕਫੈਡ ਦੇ ਬਰਾਂਡ ਵੇਰਕਾ ਨੂੰ ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਤੱਕ ਜ਼ਰੂਰੀ ਡੇਅਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਦੇਸ਼ ਦੇ ਸਿਖਰਲੇ ਡੇਅਰੀ ਬਰਾਂਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ।
Photo
ਕੇਂਦਰ ਸਰਕਾਰ ਦੇ ਇਸ ਵਿਭਾਗ ਵੱਲੋਂ ਵੇਰਕਾ ਸਮੇਤ ਚੁਣੇ ਚਾਰ ਡੇਅਰੀ ਬਰਾਂਡਾਂ ਦਾ ਧੰਨਵਾਦ ਕੀਤਾ ਗਿਆ ਹੈ ਕਿ ਉਹ ਇਸ ਔਖੇ ਵੇਲੇ ਲੋਕਾਂ ਨੂੰ ਡੇਅਰੀ ਉਤਪਾਦ ਮੁਹੱਈਆ ਕਰਵਾ ਰਹੇ ਹਨ।
photo
ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੇਰਕਾ ਦੇ ਇਸ ਪ੍ਰਾਪਤੀ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਹੈ।
Photo
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕੋਵਿਡ-19 ਸੰਕਟ ਦੌਰਾਨ ਲਗਾਏ ਕਰਫਿਊ/ਲੌਕਡਾਊਨ ਦੌਰਾਨ ਵੇਰਕਾ ਵੱਲੋਂ ਦੁੱਧ ਉਤਪਾਦਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਣਾ ਯਕੀਨੀ ਬਣਾਇਆ ਜਾ ਰਿਹਾ ਹੈ।
photo
ਵੇਰਕਾ ਵੱਲੋਂ ਜਿੱਥੇ ਲੋਕਾਂ ਤੱਕ ਡੇਅਰੀ ਉਤਪਾਦ ਪਹੁੰਚਾਏ ਜਾ ਰਹੇ ਹਨ ਉਥੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਜਾਰੀ ਸਿਹਤ ਸਲਾਹਕਾਰੀਆਂ ਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਸਾਫ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਵੇਰਕਾ ਦੇ ਹਰ ਮੁਲਾਜ਼ਮ ਉਤੇ ਮਾਣ ਹੈ ਜਿਹੜੇ ਇਸ ਔਖੀ ਘੜੀ ਵਿੱਚ ਆਪਣੀ ਸਖਤ ਮਿਹਨਤ ਨਾਲ ਸੂਬਾ ਵਾਸੀਆਂ ਨੂੰ ਰਾਹਤ ਦੇ ਰਹੇ ਹਨ। ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਵੀ ਇਸ ਪ੍ਰਾਪਤੀ ਲਈ ਸਾਰੇ ਮੁਲਾਜ਼ਮਾਂ ਦਾ ਧੰਨਾਵਾਦ ਕਰਦਿਆਂ ਮੁਬਾਰਕਬਾਦ ਦਿੱਤੀ।
ਉਨ੍ਹਾਂ ਇਹ ਵੀ ਦੱਸਿਆ ਕਿ ਮਿਲਕਫੈਡ ਵੱਲੋਂ ਆਪਣੀ ਬਣਦੀ ਡਿਊਟੀ ਨਿਭਾਉਣ ਤੋਂ ਇਲਾਵਾ 20.34 ਲੱਖ ਰੁਪਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਵੀ ਪਾ ਕੇ ਤੁਸ਼ ਜਿਹਾ ਯੋਗਦਾਨ ਪਾਇਆ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।