
ਨਿਰਦੇਸ਼ਾਂ ਦੇ ਬਾਵਜੂਦ ਵੀ ਖੋਲ੍ਹਿਆ ਸਕੂਲ
ਨਵਾਂ ਸ਼ਹਿਰ: ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਹਿਦਾਇਤਾਂ ਜਾਰੀ ਕਰ ਰਹੀ ਹੈ। ਜਿਥੇ ਕੋਰੋਨਾ ਦੌਰਾਨ ਸੋਸ਼ਲ ਡਿਸਟੈਂਸੀ ਨੂੰ ਲੈ ਕੇ ਜਿੰਮ, ਬਾਰ, ਹੋਟਲ, ਵਿਆਹਾਂ ਸ਼ਾਦੀਆਂ ਅਤੇ ਸੋਗ ਸਮਾਗਮਾਂ ਵਿੱਚ ਲੋਕਾਂ ਦੇ ਇਕੱਠ ਉੱਤੇ ਪੰਬੰਧੀ ਲਗਾਈ ਹੈ। ਉੱਥੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕਾਲਜਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ।
Government orders were flouted by government schools
ਪਰ ਇਸ ਸਭ ਦੇ ਵਿਚਕਾਰ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਉੱਤੇ ਸਥਿਤ ਸਰਕਾਰੀ ਸੀਨੀਅਰ ਸਕੂਲ ਸ਼ਰੇਆਮ ਕੋਰੋਨਾ ਕਾਨੂੰਨਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਿਹਾ ਹੈ। ਨਵਾਂਸ਼ਹਿਰ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਬੱਚਿਆਂ ਨੂੰ ਪ੍ਰੀ ਟੈਸਟ ਦੇਣ ਦੇ ਬਹਾਨੇ ਸਕੂਲ ਬੁਲਾਇਆ ਜਾ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸਕੂਲ ਦੇ ਬਿਲਕੁਲ ਨਾਲ ਹੀ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ, SSP ਦਫਤਰ, SDM ਅਤੇ ਜਿਲ੍ਹਾ ਸਿੱਖਿਆ ਅਫਸਰ ਦਾ ਦਫਤਰ ਹੈ।
Government orders were flouted by government schools
ਇਸ ਮੌਕੇ ਬੱਚਿਆਂ ਨੇ ਦੱਸਿਆ ਕਿ ਉਹਨਾਂ ਨੂੰ ਅੱਜ ਸਕੂਲ ਵਿੱਚ ਟੈਸਟ ਦੇਣ ਲਈ ਬੁਲਾਇਆ ਗਿਆ। ਨਾਲ ਹੀ ਸਕੂਲ ਪਹੁੰਚੇ ਬੱਚਿਆਂ ਨੇ ਇਹ ਵੀ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਵੱਲੋਂ ਉਹਨਾਂ ਕੋਲੋਂ ਵੱਧ ਸਲਾਨਾ ਦਾਖਲਾ ਫੀਸ ਵਸੂਲੀ ਜਾ ਰਹੀ ਹੈ।
School Student
ਉੱਧਰ ਸਕੂਲ ਦੇ ਵਾਇਸ ਪ੍ਰਿੰਸੀਪਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਸਕੂਲ ਪਿਛਲੇ ਤਿੰਨ ਦਿਨਾਂ ਤੋਂ ਖੁੱਲ੍ਹ ਰਿਹਾ ਹੈ। ਜੇਕਰ ਅੱਜ ਤੁਸੀਂ ਨਾ ਆਉਂਦੇ ਤਾਂ ਇਹ ਅਜੇ ਹੋਰ ਕਈ ਦਿਨ ਖੁੱਲ੍ਹਣਾ ਸੀ। ਉਹਨਾਂ ਇਹ ਵੀ ਦੱਸਿਆ ਕਿ ਸਕੂਲ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਟੈਸਟ ਦੇਣ ਲਈ ਬੁਲਾਇਆ ਗਿਆ ਹੈ।
Vice principal
ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਜਦੋਂ ਉਹਨਾਂ ਨੂੰ ਸਕੂਲ ਖੋਲਣ ਸਬੰਧੀ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਸਕੂਲ ਨੂੰ ਬੰਦ ਕਰਵਾ ਕੇ ਬੱਚਿਆਂ ਨੂੰ ਘਰ ਭੇਜ ਦਿੱਤਾ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਵੱਲੋਂ ਕੋਵਿਡ 19 ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਸਨ।
Police Officer
ਜਿਸ ਸੰਬੰਧੀ ਮੌਕੇ ਦੇ ਜਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਜਦੋਂ ਸਾਡੀ ਟੀਮ ਨੇ ਜਿਲ੍ਹਾ ਨਵਾਂਸ਼ਹਿਰ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਜੀ ਕੋਲੋਂ ਜਾਣਕਾਰੀ ਲਈ ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਹੁਣੇ ਇਸ ਸੰਬੰਧੀ ਜਾਣਕਾਰੀ ਮਿਲੀ ਹੈ ਅਤੇ ਉਹਨਾਂ ਨੇ ਸਕੂਲ ਦੇ ਪ੍ਰਿੰਸੀਪਲ ਖਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦੇ ਦਿੱਤੇ ।
Government orders were flouted by government schools