ਕਣਕ ਦੀ ਫਸਲ 'ਚ ਪਏ ਘਾਟੇ ਦੀ ਪੂਰਤੀ ਲਈ ਕਿਸਾਨਾਂ ਨੂੰ ਬੋਨਸ ਦੇਵੇ ਸਰਕਾਰ: ਭਗਵੰਤ ਮਾਨ
Published : Apr 24, 2021, 6:13 pm IST
Updated : Apr 24, 2021, 6:13 pm IST
SHARE ARTICLE
 Bhagwant Mann
Bhagwant Mann

ਅੰਨਦਾਤਾ ਦੀ ਕਦਰ ਕਰਦੇ ਹੋਏ ਕਾਲੇ ਕਾਨੂੰਨ ਵਾਪਸ ਲੈਣ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਫਸਲ 'ਚ ਪਏ ਘਾਟੇ ਦੀ ਪੂਰਤੀ ਲਈ ਕਿਸਾਨਾਂ ਨੂੰ 'ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇੇ, ਕਿਉਂਕਿ ਸੂਬਾ ਭਰ ਵਿੱਚ ਪ੍ਰਤੀ ਏਕੜ ਔਸਤਨ 4 ਤੋਂ 6 ਕੁਇੰਟਲ ਕਣਕ ਦੇ ਝਾੜ ਵਿੱਚ ਕਮੀ ਆਈ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹਾੜੀ ਦੀ ਫਸਲ ਦੌਰਾਨ ਕਿਸਾਨ ਨਵੇਂ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਖਲਿਾਫ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ ਕਰ ਹਨ, ਬੇਸੱਕ ਕਿਸਾਨਾਂ ਮਜਦੂਰਾਂ ਨੇ ਭਾਈਚਾਰਕ ਸਾਂਝ ਮਜਬੂਤ ਬਣਾਉਂਦੇ ਹੋਏ ਪਿੰਡਾਂ ਤੇ ਖੇਤਾਂ ਵਿੱਚ ਇੱਕ ਦੂਜੇ ਦੀ ਮਿਸਾਲੀ ਮਦਦ ਕੀਤੀ ਹੈ, ਪ੍ਰੰਤੂ ਫਿਰ ਵੀ ਫਸਲ ਦੀ ਦੇਖਭਾਲ ਪ੍ਰਭਾਵਿਤ ਹੋਈ ਹੈ।


Bhagwant Mann Bhagwant Mann

ਉਪਰੋਂ ਅਚਾਨਕ ਵਧੀ ਗਰਮੀ, ਬੇਮੌਸਮੀ ਬਾਰਸ, ਝੱਖੜ ਅਤੇ ਫਸਲ ਡਿੱਗਣ ਕਾਰਨ ਕਣਕ ਦੀ ਫਸਲ 'ਤੇ ਮਾਰੂ ਪ੍ਰਭਾਵ ਪਿਆ ਹੈ। ਇਸ ਕਾਰਨ ਸੂਬੇ ਭਰ ਵਿੱਚ ਕਣਕ ਦੇ ਝਾੜ 'ਚ ਪ੍ਰਤੀ ਏਕੜ 4 ਤੋਂ 6 ਕੁਇੰਟਲ ਕਮੀ ਹੋਈ ਹੈ, ਇਸ ਨਾਲ ਹਰ ਕਿਸਾਨ ਨੂੰ ਪ੍ਰਤੀ ਏਕੜ 8 ਤੋਂ 12 ਹਜਾਰ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਕਿ ਸੂਬੇ ਦਾ ਕਿਸਾਨ ਕੇਂਦਰ ਦੇ ਕਾਲੇ ਕਾਨੂੰਨਾਂ ਤੇ ਮੌਸਮ ਦੀ ਬੇਰੁਖੀ ਨਾਲ ਲੜਦਿਆਂ ਆਪਣੀ ਫਸਲ ਲੈ ਕੇ ਮੰਡੀ 'ਚ ਪਹੁੰਚਿਆਂ ਤਾਂ ਪੰਜਾਬ ਸਰਕਾਰ ਨੇ ਫਸਲ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਲੋੜੀਂਦੇ ਪ੍ਰਬੰਧ ਹੀ ਨਹੀਂ ਕੀਤੇ। ਬਾਰਦਾਨੇ ਦੀ ਭਾਰੀ ਕਿੱਲ੍ਹਤ ਕਾਰਨ ਅਜੇ ਤੱਕ ਕਣਕ ਮੰਡੀਆਂ 'ਚ ਰੁਲ ਰਹੀ ਹੈ। ਮੰਡੀ ' ਪਈ ਕਣਕ 'ਤੇ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਆਪਣੀ ਕਣਕ ਦੀ ਤੁਲਾਈ ਵਿੱਚ ਕਾਟ ਲਵਾ ਕੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਹਾਲਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਦੀ ਬਾਂਹ ਫੜ੍ਹਨ ਅਤੇ ਪ੍ਰਤੀ ਕੁਇੰਟਲ 500 ਰੁਪਏ ਬੋਨਸ ਕਿਸਾਨਾਂ ਨੂੰ ਦੇਣ ਦਾ ਐਲਾਨ ਕਰਨ।

Procurement of wheatwheat

ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਕੇਂਦਰ ਸਰਕਾਰ ਨੇ ਦੇਸ ਦੇ 80 ਕਰੋੜ ਲੋਕਾਂ ਨੂੰ ਜੋ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਹੈ, ਉਸ ਵਿੱਚ ਪੰਜਾਬ ਦੇ ਅੰਨਦਾਤਾ ਦਾ ਵੱਡਾ ਯੋਗਦਾਨ ਹੋਵੇਗਾ। ਇਸ ਲਈ ਮੋਦੀ ਸਰਕਾਰ ਨੂੰ ਅੰਨਦਾਤਾ ਦੀ ਕਦਰ ਕਰਨੀ ਚਾਹੀਦੀ ਹੈ। ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜੱਿਦ ਅਤੇ ਅੰਨਦਾਤਾ ਪ੍ਰਤੀ ਬਦਲੇਖੋਰੀ ਦੀ ਭਾਵਨਾ ਤਿਆਗ ਕੇ ਖੇਤੀਬਾੜੀ ਵਿਰੋਧੀ ਬਣਾਏ ਨਵੇਂ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ, ਤਾਂ ਜੋ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਣ ਦੀ ਥਾਂ ਆਪਣੇ ਖੇਤਾਂ ਵਿੱਚ ਫਸਲਾਂ ਦੀ ਸਾਂਭ ਸੰਭਾਲ ਕਰਨ।

Bhagwant Mann, Captain Amarinder Singh Bhagwant Mann, Captain Amarinder Singh

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾ ਸਮੇਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਨੂੰ ਬਚਾਉਣ ਦਾ ਵਾਅਦਾ ਕਰਦਿਆਂ ਕਿਹਾ ਸੀ ਕਿ ਉਹ ਸਰਕਾਰ ਬਣਾ ਕੇ ਕਿਸਾਨਾਂ ਦੇ ਸਰਕਾਰੀ ਤੇ ਨਿੱਜੀ ਬੈਂਕਾਂ ਸਮੇਤ ਆੜਤੀਆਂ ਤੱਕ ਦੇ ਕਰਜੇ ਮੁਆਫ ਕਰਨਗੇ, ਪਰ ਉਹ ਆਪਣੇ ਕੀਤੇ ਵਾਅਦੇ ਪੂਰੇ ਕਰਨ 'ਚ ਫੇਲ ਹੋ ਗਏ ਹਨ। ਜਿਸ ਦਾ ਹਿਸਾਬ ਕਿਤਾਬ ਪੰਜਾਬ ਦੇ ਲੋਕ ਮੁੱਖ ਮੰਤਰੀ ਸਮੇਤ ਸਮੂਹ ਕਾਂਗਰਸੀਆਂ ਤੋਂ ਪਿੰਡਾਂ ਦੀਆਂ ਸੱਥਾਂ ਵਿੱਚ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਦਾਅਵਾ ਕੀਤਾ ਕਿ ਲੰਮੇ ਸਮੇਂ ਬਾਅਦ ਪੰਜਾਬ ਦੇ ਖਜਾਨੇ ਵਿੱਚ ਵਾਧਾ ਹੋਇਆ ਹੈ। ਹੁਣ ਲੋੜ ਹੈ ਕਿ ਸੂਬੇ ਦੇ ਕਿਸਾਨਾਂ, ਮਜਦੂਰਾਂ, ਵਪਾਰੀਆਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਖਜਾਨੇ ਦਾ ਮੂੰਹ ਖੋਲ੍ਹਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM
Advertisement