
ਰੋਜ਼ਾਨਾ ਸਪੋਕਸਮੈਨ ਦੇ ਸੀਨੀਅਰ ਸਬ-ਐਡੀਟਰ ਹਰਪ੍ਰੀਤ ਸਿੰਘ ਗਿੱਲ ਨਹੀਂ ਰਹੇ
ਚੰਡੀਗੜ੍ਹ, 23 ਅਪ੍ਰੈਲ (ਭੁੱਲਰ): ਰੋਜ਼ਾਨਾ ਸਪੋਕਸਮੈਨ ਵਿਚ ਪਿਛਲੇ ਲੰਮੇ ਸਮੇਂ ਤੋਂ ਬਤੌਰ ਸਬ-ਐਡੀਟਰ ਦੀ ਸੇਵਾ ਨਿਭਾ ਰਹੇ ਸ. ਹਰਪ੍ਰੀਤ ਸਿੰਘ ਗਿੱਲ ਅੱਜ ਸਾਡੇ ਵਿਚਕਾਰ ਨਹੀਂ ਰਹੇ | ਉਹ ਪਿਛਲੇ ਮਹੀਨੇ ਅਚਾਨਕ ਬੀਮਾਰ ਹੋ ਗਏ ਅਤੇ ਉਸ ਤੋਂ ਬਾਅਦ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਸਨ | ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਘਰ ਵਿਚ ਹੀ ਰੱਖ ਕੇ ਇਲਾਜ ਕੀਤਾ ਜਾ ਰਿਹਾ ਸੀ ਪਰ ਅੱਜ ਸ਼ਾਮੀ ਇਹ ਮੰਦਭਾਗੀ ਖ਼ਬਰ ਆ ਗਈ | ਮਰਹੂਮ ਹਰਪ੍ਰੀਤ ਸਿੰਘ ਗਿੱਲ ਅਪਣੇ ਪਿਛੇ ਦੋ ਬੇਟੇ ਤੇ ਪਤਨੀ ਛੱਡ ਗਏ ਹਨ | ਅਦਾਰਾ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ, ਮੈਨੇਜਿੰਗ ਐਡੀਟਰ ਮੈਡਮ ਨਿਮਰਤ ਕੌਰ, ਡਿਪਟੀ ਨਿਊਜ਼ ਐਡੀਟਰ ਭੋਲਾ ਸਿੰਘ ਪ੍ਰੀਤ ਅਤੇ ਸਮੂਹ ਸਟਾਫ਼ ਵਲੋਂ ਹਰਪ੍ਰੀਤ ਸਿੰਘ ਗਿੱਲ ਦੇ ਪਰਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਨ੍ਹਾਂ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ |
ਸ. ਹਰਪ੍ਰੀਤ ਸਿੰਘ ਗਿੱਲ ਦਾ ਅੰਤਿਮ ਸਸਕਾਰ ਅੱਜ ਮਿਤੀ 24 ਅਪ੍ਰੈਲ 2021 ਨੂੰ ਦੁਪਹਿਰ 12:00 ਵਜੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ |