ਸਰਕਾਰੀ ਮੈਡੀਕਲ ਕਾਲਜਾਂ ਵਾਸਤੇ 400 ਨਰਸਾਂ ਤੇ 140 ਟੈਕਨੀਸ਼ੀਅਨ ਦੀ ਤੁਰਤ ਭਰਤੀ ਦੇ ਹੁਕਮ
Published : Apr 24, 2021, 8:31 am IST
Updated : Apr 24, 2021, 8:31 am IST
SHARE ARTICLE
Punjab CM orders immediate recruitment of 400 nurses and 140 technicians to GMC
Punjab CM orders immediate recruitment of 400 nurses and 140 technicians to GMC

ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿਤੇ

ਚੰਡੀਗੜ੍ਹ (ਭੁੱਲਰ): ਕੋਵਿਡ ਵਿਚ ਵਾਧੇ ਦੇ ਮੱਦੇਨਜ਼ਰ ਸੂਬੇ ਦੀਆਂ ਸਿਹਤ ਸਮਰਥਾਵਾਂ ਮਜਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿਤੇ ਤਾਂ ਕਿ ਮੈਡੀਕਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਪੰਜਾਬ ਪਿਛੇ ਨਾ ਰਹੇ।

nursesNurses 

ਮੁੱਖ ਮੰਤਰੀ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਉ ਕਾਨਫ਼ਰੰਸਿੰਗ ਮੀਟਿੰਗ ਦੌਰਾਨ ਮੁੱਦੇ ਨੂੰ ਉਠਾਇਆ ਸੀ, ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਨਾਗਰਿਕਾਂ ਨੂੰ ਕੋਵਿਡ ਬੈੱਡ ਮੁਹਈਆ ਕਰਵਾਉਣ ਲਈ ਮਿਲਟਰੀ ਹਸਪਤਾਲਾਂ ਅਤੇ ਪੀ.ਜੀ.ਆਈ. ਸੈਟੇਲਾਈਟਾਂ ਸੈਂਟਰਾਂ ਨੂੰ ਹਦਾਇਤਾਂ ਦੇਣ ਦੀ ਮੰਗ ਕਰਨਗੇ।

Captain Amarinder singhCaptain Amarinder singhਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਉਦੇਸ਼ ਲਈ ਆਰਜੀ ਢਾਂਚੇ ਦੀ ਵਰਤੋਂ ਕੀਤੀ ਜਾ ਸਕਦੀ ਹੈ।  ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਖਾਸ ਕਰ ਕੇ ਕੋਵਿਡ ਦੇ ਸੰਕਟ ਦੇ ਸਬੰਧ ਵਿਚ ਇਸ ਦਾ ਵਰਚੂਅਲ ਤੌਰ ਉਤੇ ਲੈਂਦਿਆਂ ਜਾਇਜ਼ਾ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਫ਼ੈਕਲਟੀ ਮੈਂਬਰਾਂ ਨੂੰ ਮੁੜ ਮਨੋਨੀਤ ਕਰਨ ਲਈ ਸਮਾਂਬੱਧ ਢੰਗ ਨਾਲ ਨਿਯਮਾਂ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ ਤਾਂ ਕਿ ਉਨ੍ਹਾਂ ਨੂੰ ਇਸ ਸਬੰਧ ਵਿਚ ਅਪਣੇ ਦੂਜੇ ਫ਼ੈਕਲਟੀ ਮੈਂਬਰਾਂ ਦੇ ਬਰਾਬਰ ਲਿਆਂਦਾ ਜਾ ਸਕੇ।

Corona CaseCorona Caseਭਰਤੀ ਮੁਹਿੰਮ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਪ੍ਰਵਾਨਿਤ 900 ਅਸਾਮੀਆਂ ਵਿਚੋਂ  ਪਹਿਲੇ ਪੜਾਅ ਵਿਚ ਨਰਸਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ 400 ਅਸਾਮੀਆਂ ਤੁਰਤ ਭਰੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਟੈਕਨੀਸ਼ੀਅਨਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਬਣਦੀ ਮਹੱਤਤਾ ਦੇਣੀ ਚਾਹੀਦੀ ਹੈ ਜੋ ਪਹਿਲਾਂ ਹੀ ਪੰਜਾਬ ਸਰਕਾਰ ਕੋਲ ਠੇਕੇ ਦੇ ਆਧਾਰ ਉਤੇ ਕੰਮ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement