ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ 
Published : Apr 24, 2021, 2:00 pm IST
Updated : Apr 24, 2021, 2:00 pm IST
SHARE ARTICLE
Som Parkash
Som Parkash

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਸਨ

ਮੋਹਾਲੀ - ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਦੀ ਲਪੇਟ ’ਚ ਕਈ ਸਿਆਸੀ ਆਗੂ ਵੀ ਆ ਰਹੇ ਹਨ। ਇਸੇ ਤਹਿਤ ਪਿਛਲੇ ਦਿਨੀਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਪ੍ਰਕਾਸ਼ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

FortisFortis

ਦਰਅਸਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਸਨ, ਜਿਸ ਕਰਕੇ ਉਹ ਘਰ ’ਚ ਹੀ ਕੁਆਰੰਟਾਈਨ ਸਨ। ਆਕਸੀਜ਼ਨ ਦੀ ਘਾਟ ਹੋਣ ਕਰਕੇ ਉਨ੍ਹਾਂ ਨੂੰ ਸਾਹ ਲੈਣ ’ਚ ਕਾਫ਼ੀ ਦਿੱਕਤ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪੀ.ਏ. ਵੱਲੋਂ ਕੀਤੀ ਗਈ ਹੈ। 

Corona Virus Corona Virus

ਦੱਸ ਦਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਉਨ੍ਹਾਂ ਦੀ ਪਤਨੀ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਵੀ ਉਨ੍ਹਾਂ ਦੇ ਨਾਲ ਕੁਆਰੰਟਾਈਨ ਹੋਏ ਸਨ। ਸ਼ਨੀਵਾਰ ਨੂੰ ਅਚਾਨਕ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਤਾਂ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement