ਮੁੱਖ ਮੰਤਰੀ ਵਲੋਂ ਜਨਰਲ, ਐਸ.ਸੀ./ਐਸ.ਟੀ. ਸ਼੍ਰੇਣੀਆਂ ਲਈ ਪੀ.ਪੀ.ਐਸ.ਸੀ. ਦੀ ਫ਼ੀਸ ’ਚ ਕਟੌਤੀ ਦਾ ਐਲਾਨ
Published : Apr 24, 2021, 9:27 am IST
Updated : Apr 24, 2021, 9:27 am IST
SHARE ARTICLE
CM Punjab
CM Punjab

ਆਰਥਕ ਤੌਰ ਉਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਦੀ ਪੂਰੀ ਫ਼ੀਸ ਕੀਤੀ ਮੁਆਫ਼

ਚੰਡੀਗੜ੍ਹ (ਭੁੱਲਰ) : ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਰਲ ਅਤੇ ਐਸ.ਸੀ./ਐਸ.ਟੀ. ਸ਼੍ਰੇਣੀਆਂ ਲਈ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀਆਂ ਸਾਰੀਆਂ ਪ੍ਰੀਖਿਆਵਾਂ ਲਈ ਫੀਸ ਘਟਾਉਣ ਜਦਕਿ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਲਈ ਪੂਰੀ ਫੀਸ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਇਨ੍ਹਾਂ ਪ੍ਰੀਖਿਆਵਾਂ ਲਈ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਹਾਲਾਂਕਿ, ਅਰਜੀ ਫੀਸ ਪਹਿਲਾਂ ਵਾਲੀ ਹੀ ਰਹੇਗੀ।

CM PunjabCM Punjab

ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਇਕ ਤੋਂ ਵੱਧ ਵਿਭਾਗਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸਿਰਫ ਇਕ ਹੀ ਪ੍ਰੀਖਿਆ ਫੀਸ ਦੇਣੀ ਪਵੇਗੀ। ਹਾਲਾਂਕਿ, ਪੰਜਾਬ ਲੋਕ ਸੇਵਾ ਕਮਿਸ਼ਨ ਦੀ ਮੁਕਾਬਲੇ ਵਾਲੀਆਂ ਅਤੇ ਹੋਰ ਅਸਾਮੀਆਂ ਦੀ ਭਰਤੀ ਲਈ ਸਾਰੀਆਂ ਪ੍ਰੀਖਿਆਵਾਂ ਦੀ ਅਰਜੀ ਫੀਸ 500 ਰੁਪਏ ਹੀ ਰਹੇਗੀ। ਸਰਕਾਰੀ ਬੁਲਾਰੇ ਨੇ ਕਿਹਾ ਕਿ ਪੀ.ਪੀ.ਐਸ.ਸੀ. ਦੇ ਹੁਕਮਾਂ ਦੇ ਨਾਲ ਹੀ ਵੱਖ-ਵੱਖ ਸ੍ਰੇਣੀਆਂ ਲਈ ਕੀਤੀ ਗਈ ਛੋਟ/ਕਟੌਤੀ ਤੁਰੰਤ ਲਾਗੂ ਹੋ ਗਈ ਹੈ ਅਤੇ ਮੁੱਖ ਮੰਤਰੀ ਦੇ ਹੁਕਮਾਂ ਪਿੱਛੋਂ ਪ੍ਰਸੋਨਲ ਵਿਭਾਗ ਵੱਲੋਂ ਵੀ ਤੁਰੰਤ ਨੋਟੀਫਿਕੇਸਨ ਜਾਰੀ ਕਰ ਦਿਤਾ ਗਿਆ ਹੈ।

CM PunjabCM Punjab

ਸੋਧੀਆਂ ਹੋਈਆਂ ਫੀਸਾਂ ਮੁਤਾਬਕ ਜਨਰਲ ਸ੍ਰੇਣੀਆਂ ਲਈ ਮੌਜੂਦਾ ਫੀਸਾਂ ਨੂੰ 2,500 ਰੁਪਏ ਤੋਂ ਘਟਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ ਜਦਕਿ ਐਸ.ਸੀ/ਐਸ.ਟੀ. ਲਈ ਫੀਸਾਂ ਵੀ ਕਾਫੀ ਹੱਦ ਤਕ ਘਟਾਈਆਂ ਗਈਆਂ ਹਨ। ਇਸੇ ਤਰ੍ਹਾਂ ਵਿਸੇਸ ਤੌਰ ’ਤੇ ਕਮਜੋਰ ਵਰਗਾਂ ਦੇ ਉਮੀਦਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਆਰਥਿਕ ਤੌਰ ’ਤੇ ਕਮਜੋਰ ਵਰਗਾਂ ਅਤੇ ਦਿਵਿਆਂਗ ਸ੍ਰੇਣੀਆਂ ਲਈ ਫੀਸ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ 17 ਵੱਖ-ਵੱਖ ਵਿਭਾਗਾਂ ਵਲੋਂ ਐਸ.ਡੀ.ਈ ਦੇ ਅਹੁਦੇ ਲਈ ਬਿਨੈ ਕਰਨ ਵਾਲੇ ਉਮੀਦਵਾਰ ਲਈ ਪ੍ਰੀਖਿਆ ਫੀਸ ਪਹਿਲਾਂ 17 ਵਾਰ ਲਈ ਜਾਂਦੀ ਸੀ ਪਰ ਹੁਣ ਇਕੋ ਪ੍ਰੀਖਿਆ ਫੀਸ ਲਈ ਜਾਵੇਗੀ। ਸਿਰਫ ਵਿਭਾਗ ਉਤੇ ਅਧਾਰਤ ਅਪਲਾਈ ਕਰਨ ਦੀ ਫ਼ੀਸ ਲਈ ਜਾਵੇਗੀ।

CM PunjabCM Punjab

ਇਹ ਐਲਾਨ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਪੀ.ਪੀ.ਐਸ.ਸੀ. ਵੱਲੋਂ ਵੱਖ-ਵੱਖ ਵਿਭਾਗਾਂ ‘ਚ ਵੱਡੀ ਗਿਣਤੀ ਵਿੱਚ ਖਾਸ ਕਰਕੇ ਐਸ.ਡੀ.ਈ. ਅਤੇ ਜੇ.ਈ. ਦੀਆਂ ਆਸਾਮੀਆਂ ਲਈ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ। ਪ੍ਰੀਖਿਆ ਲਈ ਇਕੋ ਫੀਸ ਸਬੰਧੀ ਆਦੇਸਾਂ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਪਹਿਲਾਂ ਸਾਂਝੀਆਂ ਅਸਾਮੀਆਂ ਦੀ ਸਥਿਤੀ ਵਿਚ ਹਰੇਕ ਵਿਭਾਗ ਲਈ ਵੱਖਰੀ ਪ੍ਰੀਖਿਆ ਫੀਸ ਦੇਣੀ ਪੈਂਦੀ ਸੀ।

ਹਾਲਾਂਕਿ, ਹੁਣ ਪੀਪੀਐਸਸੀ ਵੱਲੋਂ ਐਸ.ਡੀ.ਓ. ਅਤੇ ਜੇ.ਈ. ਵਰਗੀਆਂ ਅਸਾਮੀਆਂ ਲਈ ਸਾਂਝੀ ਪ੍ਰੀਖਿਆ ਲਈ ਜਾ ਰਿਹਾ ਹੈ ਅਤੇ ਫੀਸ ਦੇ ਨਵੇਂ ਢਾਂਚੇ ਵਿਚ ਉਮੀਦਵਾਰਾਂ ਨੂੰ ਸਾਰੇ ਵਿਭਾਗਾਂ ਵਿਚਲੀਆਂ ਇਨ੍ਹਾਂ ਅਸਾਮੀਆਂ ਲਈ ਇਕੋ ਪ੍ਰੀਖਿਆ ਫੀਸ ਦਾ ਭੁਗਤਾਨ ਕਰਨ ਦੀ ਜਰੂਰਤ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement