ਮਈ ਤੇ ਜੂਨ ਵਿਚ ਮੁਫ਼ਤ ਅਨਾਜ ਵੰਡੇਗੀ ਭਾਰਤ ਸਰਕਾਰ
Published : Apr 24, 2021, 9:42 am IST
Updated : Apr 24, 2021, 9:43 am IST
SHARE ARTICLE
The Government of India will distribute free foodgrains in May and June
The Government of India will distribute free foodgrains in May and June

ਭਾਰਤ ਸਰਕਾਰ ਇਸ ਪਹਿਲ ’ਤੇ 26 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚਾ ਕਰੇਗੀ।

ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਸਰੀ ਲਹਿਰ ’ਚ ਆਰਥਕ ਮੁਸ਼ਕਲਾਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਸਰਕਾਰ ਨੇ ਸ਼ੁਕਰਵਾਰ ਨੂੰ ਫ਼ੈਸਲਾ ਕੀਤਾ ਕਿ ਮਈ ਅਤੇ ਜੂਨ ’ਚ ਗ਼ਰੀਬਾਂ ਨੂੰ ਮੁਫ਼ਤ ਅਨਾਜ ਉਪਲਬੱਧ ਕਰਾਇਆ ਜਾਵੇਗਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। 

Coronavirus Coronavirus

ਖ਼ੁਰਾਕ ਸਕੱਤਰ ਸੁਧਾਂਸ਼ੁ ਪਾਡੇ ਨੇ ਦਸਿਆ, ‘‘ਭਾਰਤ ਸਰਕਾਰ ਮਈ ਤੇ ਜੂਨ 2021 ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਮੁਫ਼ਤ ਅਨਾਜ ਉਪਲਬੱਧ ਕਰਵਾਏਗੀ।’’ ਉਨ੍ਹਾਂ ਦਸਿਆ ਕਿ ਦੇਸ਼ ਦੇ ਲਗਭਗ 80 ਕਰੋੜ ਲਾਭਪਾਤਰੀਆਂ ਨੂੰ ਪੰਜ ਕਿੱਲੋਗ੍ਰਾਮ ਮੁਫ਼ਤ ਅਨਾਜ ਉਪਲਬੱਧ ਕਰਵਾਇਆ ਜਾਵੇਗਾ। ਭਾਰਤ ਸਰਕਾਰ ਇਸ ਪਹਿਲ ’ਤੇ 26 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚਾ ਕਰੇਗੀ।

The Government of India will distribute free foodgrains in May and JuneThe Government of India will distribute free foodgrains in May and June

ਇਸ ਯੋਜਨਾ ਦਾ ਐਲਾਨ 2020 ’ਚ ਤਿੰਨ ਮਹੀਨਿਆਂ ਲਈ ਜੁਲਾਈ ਤਕ ਲਈ ਕੀਤਾ ਗਿਆ ਸੀ ਜਿਸ ਨੂੰ ਬਾਅਦ ’ਚ ਗ਼ਰੀਬਾਂ ’ਤੇ ਕੋਵਿਡ 19 ਦੇ ਆਰਥਕ ਪ੍ਰਭਾਵ ਨੂੰ ਘੱਟ ਕਰਨ ਲਈ ਨਵੰਬਰ ਤਕ ਵਧਾ ਦਿਤਾ ਗਿਆ ਸੀ। ਇਸ ਯੋਜਨਾ ਤਹਿਤ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐਨਐਫਐਸਏ) ’ਚ ਰਜਿਸਟਰਡ ਲਾਭਪਾਤਰੀਆਂ ਨੂੰ ਪਰਵਾਰ ਦੇ ਹਿਸਾਬ ਨਾਲ ਪੰਜ ਕਿਲੋ ਕਣਕ ਅਤੇ ਚੌਲ ਦੇ ਨਾਲ ਇਕ ਕਿਲੋ ਦਾਲ ਦਿਤੀ ਜਾਂਦੀ ਸੀ। ਪਰ ਇਸ ਸਾਲ ਸਿਰਫ਼ ਅਨਾਜ ਦਿਤਾ ਜਾਵੇਗਾ। 

The Government of India will distribute free foodgrains in May and JuneThe Government of India will distribute free foodgrains in May and June

ਉਨ੍ਹਾਂ ਦਸਿਆ ਕਿ ਕਰੀਬ ਦੋ ਮਹੀਨਿਆਂ ਤਕ ਮੁਫ਼ਤ ਅਨਾਜ ਦੇਣ ਲਈ ਕਰੀਬ 80 ਲੱਖ ਟਨ ਅਨਾਜ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਗ਼ਰੀਬਾਂ ਦੇ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਚਨਬੱਧਤਾ ਮੁਤਾਬਕ ਚੁਕਿਆ ਗਿਆ ਹੈ ਅਤੇ ਭਾਰਤ ਸਰਕਾਰ ਇਸ ਪਹਿਲ ’ਤੇ 26 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਖ਼ਰਚ ਕਰੇਗੀ। ਕੇਂਦਰ ਸਰਕਾਰ ਨੇ ਇਹ ਐਲਾਨ ਉਸ ਸਮੇਂ ਕੀਤਾ ਹੈ ਜਦੋਂ ਦੇਸ਼ ਦੇ ਕਈ ਸੂਬਿਆਂ ’ਚ ਕੋਰੋਨਾ ਸੰਕਟ ਦੇ ਚਲਦਿਆਂ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ।

pm modipm modi

ਇਨ੍ਹਾਂ ਪਾਬੰਦੀਆਂ ਦੀ ਮਾਰ ਆਮ ਆਦਮੀ ’ਤੇ ਨਹੀਂ ਪਈ ਇਸਲਈ ਸਰਕਾਰ ਨੇ ਇਹ ਕਦਮ ਚੁਕਿਆ ਹੈ। ਇਸ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਕਰਵਾਰ ਨੂੰ ਕੋਰੋਨਾ ਸੰਕਟ ’ਚ ਸੱਭ ਤੋਂ ਜ਼ਿਆਦਾ ਪ੍ਰਭਾਵਤ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਰਜੀਹ ਰਹੀ ਹੈ ਕਿ ਮਹਾਂਮਾਰੀ ਦੇ ਮੁਸ਼ਕਲ ਸਮੇਂ ’ਚ ਗ਼ਰੀਬ ਦੇ ਘਰ ਦਾ ਚੁੱਲ੍ਹਾ ਨਹੀਂ ਬੁਝਣਾ ਚਾਹੀਦਾ। ਮਜਦੂਰ ਤੇ ਗ਼ਰੀਬ ਨੂੰ ਭੁੱਖਾ ਨਹੀਂ ਸੋਂਣ ਦਿਤਾ ਜਾਵੇਗਾ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement