
ਕਰਜੇ ਦੀ ਮੁਆਫੀ ਸਮੇਤ ਹੋਰ ਵਾਅਦੇ ਪੂਰੇ ਕਰਨ ਵਿੱਚ ਕੈਪਟਨ ਅਮਰਿੰਦਰ ਸਿੰਘ ਹੋਏ ਫੇਲ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਫਸਲ 'ਚ ਪਏ ਘਾਟੇ ਦੀ ਪੂਰਤੀ ਲਈ ਕਿਸਾਨਾਂ ਨੂੰ 'ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇੇ, ਕਿਉਂਕਿ ਸੂਬਾ ਭਰ ਵਿੱਚ ਪ੍ਰਤੀ ਏਕੜ ਔਸਤਨ 4 ਤੋਂ 6 ਕੁਇੰਟਲ ਕਣਕ ਦੇ ਝਾੜ ਵਿੱਚ ਕਮੀ ਆਈ ਹੈ। ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹਾੜੀ ਦੀ ਫਸਲ ਦੌਰਾਨ ਕਿਸਾਨ ਨਵੇਂ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਖਲਿਾਫ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ ਕਰ ਹਨ, ਬੇਸੱਕ ਕਿਸਾਨਾਂ ਮਜਦੂਰਾਂ ਨੇ ਭਾਈਚਾਰਕ ਸਾਂਝ ਮਜਬੂਤ ਬਣਾਉਂਦੇ ਹੋਏ ਪਿੰਡਾਂ ਤੇ ਖੇਤਾਂ ਵਿੱਚ ਇੱਕ ਦੂਜੇ ਦੀ ਮਿਸਾਲੀ ਮਦਦ ਕੀਤੀ ਹੈ, ਪ੍ਰੰਤੂ ਫਿਰ ਵੀ ਫਸਲ ਦੀ ਦੇਖਭਾਲ ਪ੍ਰਭਾਵਿਤ ਹੋਈ ਹੈ।
Bhagwant Mann
ਉਪਰੋਂ ਅਚਾਨਕ ਵਧੀ ਗਰਮੀ, ਬੇਮੌਸਮੀ ਬਾਰਸ, ਝੱਖੜ ਅਤੇ ਫਸਲ ਡਿੱਗਣ ਕਾਰਨ ਕਣਕ ਦੀ ਫਸਲ 'ਤੇ ਮਾਰੂ ਪ੍ਰਭਾਵ ਪਿਆ ਹੈ। ਇਸ ਕਾਰਨ ਸੂਬੇ ਭਰ ਵਿੱਚ ਕਣਕ ਦੇ ਝਾੜ 'ਚ ਪ੍ਰਤੀ ਏਕੜ 4 ਤੋਂ 6 ਕੁਇੰਟਲ ਕਮੀ ਹੋਈ ਹੈ, ਇਸ ਨਾਲ ਹਰ ਕਿਸਾਨ ਨੂੰ ਪ੍ਰਤੀ ਏਕੜ 8 ਤੋਂ 12 ਹਜਾਰ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਕਿ ਸੂਬੇ ਦਾ ਕਿਸਾਨ ਕੇਂਦਰ ਦੇ ਕਾਲੇ ਕਾਨੂੰਨਾਂ ਤੇ ਮੌਸਮ ਦੀ ਬੇਰੁਖੀ ਨਾਲ ਲੜਦਿਆਂ ਆਪਣੀ ਫਸਲ ਲੈ ਕੇ ਮੰਡੀ 'ਚ ਪਹੁੰਚਿਆਂ ਤਾਂ ਪੰਜਾਬ ਸਰਕਾਰ ਨੇ ਫਸਲ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਲੋੜੀਂਦੇ ਪ੍ਰਬੰਧ ਹੀ ਨਹੀਂ ਕੀਤੇ। ਬਾਰਦਾਨੇ ਦੀ ਭਾਰੀ ਕਿੱਲ੍ਹਤ ਕਾਰਨ ਅਜੇ ਤੱਕ ਕਣਕ ਮੰਡੀਆਂ 'ਚ ਰੁਲ ਰਹੀ ਹੈ।
Wheat crop soaked in rain
ਮੰਡੀ ' ਪਈ ਕਣਕ 'ਤੇ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਆਪਣੀ ਕਣਕ ਦੀ ਤੁਲਾਈ ਵਿੱਚ ਕਾਟ ਲਵਾ ਕੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਹਾਲਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਦੀ ਬਾਂਹ ਫੜ੍ਹਨ ਅਤੇ ਪ੍ਰਤੀ ਕੁਇੰਟਲ 500 ਰੁਪਏ ਬੋਨਸ ਕਿਸਾਨਾਂ ਨੂੰ ਦੇਣ ਦਾ ਐਲਾਨ ਕਰਨ। ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਕੇਂਦਰ ਸਰਕਾਰ ਨੇ ਦੇਸ ਦੇ 80 ਕਰੋੜ ਲੋਕਾਂ ਨੂੰ ਜੋ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਹੈ, ਉਸ ਵਿੱਚ ਪੰਜਾਬ ਦੇ ਅੰਨਦਾਤਾ ਦਾ ਵੱਡਾ ਯੋਗਦਾਨ ਹੋਵੇਗਾ।
Wheat crop soaked in rain
ਇਸ ਲਈ ਮੋਦੀ ਸਰਕਾਰ ਨੂੰ ਅੰਨਦਾਤਾ ਦੀ ਕਦਰ ਕਰਨੀ ਚਾਹੀਦੀ ਹੈ। ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜੱਿਦ ਅਤੇ ਅੰਨਦਾਤਾ ਪ੍ਰਤੀ ਬਦਲੇਖੋਰੀ ਦੀ ਭਾਵਨਾ ਤਿਆਗ ਕੇ ਖੇਤੀਬਾੜੀ ਵਿਰੋਧੀ ਬਣਾਏ ਨਵੇਂ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ, ਤਾਂ ਜੋ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਣ ਦੀ ਥਾਂ ਆਪਣੇ ਖੇਤਾਂ ਵਿੱਚ ਫਸਲਾਂ ਦੀ ਸਾਂਭ ਸੰਭਾਲ ਕਰਨ।
CM Punjab
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾ ਸਮੇਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਨੂੰ ਬਚਾਉਣ ਦਾ ਵਾਅਦਾ ਕਰਦਿਆਂ ਕਿਹਾ ਸੀ ਕਿ ਉਹ ਸਰਕਾਰ ਬਣਾ ਕੇ ਕਿਸਾਨਾਂ ਦੇ ਸਰਕਾਰੀ ਤੇ ਨਿੱਜੀ ਬੈਂਕਾਂ ਸਮੇਤ ਆੜਤੀਆਂ ਤੱਕ ਦੇ ਕਰਜੇ ਮੁਆਫ ਕਰਨਗੇ, ਪਰ ਉਹ ਆਪਣੇ ਕੀਤੇ ਵਾਅਦੇ ਪੂਰੇ ਕਰਨ 'ਚ ਫੇਲ ਹੋ ਗਏ ਹਨ।
Bhagwant Mann, Captain Amarinder Singh
ਜਿਸ ਦਾ ਹਿਸਾਬ ਕਿਤਾਬ ਪੰਜਾਬ ਦੇ ਲੋਕ ਮੁੱਖ ਮੰਤਰੀ ਸਮੇਤ ਸਮੂਹ ਕਾਂਗਰਸੀਆਂ ਤੋਂ ਪਿੰਡਾਂ ਦੀਆਂ ਸੱਥਾਂ ਵਿੱਚ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਦਾਅਵਾ ਕੀਤਾ ਕਿ ਲੰਮੇ ਸਮੇਂ ਬਾਅਦ ਪੰਜਾਬ ਦੇ ਖਜਾਨੇ ਵਿੱਚ ਵਾਧਾ ਹੋਇਆ ਹੈ। ਹੁਣ ਲੋੜ ਹੈ ਕਿ ਸੂਬੇ ਦੇ ਕਿਸਾਨਾਂ, ਮਜਦੂਰਾਂ, ਵਪਾਰੀਆਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਖਜਾਨੇ ਦਾ ਮੂੰਹ ਖੋਲ੍ਹਿਆ ਜਾਵੇ।