3 ਲੱਖ ਕਰੋੜ ਦਾ ਕਰਜ਼ਾ ਕੇਵਲ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਖ਼ਤਮ ਕਰ ਕੇ ਹੀ ਉਤਾਰਿਆ ਜਾ ਸਕਦਾ ਹੈ : ਖਹਿਰਾ
Published : Apr 24, 2022, 12:33 am IST
Updated : Apr 24, 2022, 12:34 am IST
SHARE ARTICLE
IMAGE
IMAGE

3 ਲੱਖ ਕਰੋੜ ਦਾ ਕਰਜ਼ਾ ਕੇਵਲ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਖ਼ਤਮ ਕਰ ਕੇ ਹੀ ਉਤਾਰਿਆ ਜਾ ਸਕਦਾ ਹੈ : ਖਹਿਰਾ

ਚੰਡੀਗੜ੍ਹ, 23 ਅਪ੍ਰੈਲ (ਸੱਤੀ): ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਨੂੰ  ਲੈ ਕੇ ਸਿਆਸਤ ਗਰਮਾਈ ਹੋਈ ਹੈ | ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ  ਚੁਣੌਤੀ ਦਿਤੀ ਹੈ | ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਮੰਤਰੀ ਪਹਿਲਾਂ ਮੁਹਾਲੀ ਦੀ 50 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਖ਼ਾਲੀ ਕਰਵਾਉਣ ਜਿਸ 'ਤੇ ਬਾਦਲਾਂ, ਕੈਪਟਨ ਅਤੇ ਡੀਜੀਪੀ ਆਦਿ ਦਾ ਕਬਜ਼ਾ ਹੈ | ਖਹਿਰਾ ਨੇ ਇਸ ਲਈ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਦਾ ਹਵਾਲਾ ਦਿਤਾ ਹੈ | 
ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨਾਜਾਇਜ਼ ਕਬਜ਼ੇ ਛੁਡਵਾਉਂਦੀ ਹੈ ਜਾਂ ਸਬੰਧਤ ਲੋਕਾਂ ਕੋਲੋਂ ਇਨ੍ਹਾਂ ਜ਼ਮੀਨਾਂ ਦੇ ਪੈਸੇ ਲੈਂਦੀ ਹੈ ਤਾਂ ਅਸੀਂ ਅਪਣੇ ਸੂਬੇ ਨੂੰ  3 ਲੱਖ ਕਰੋੜ ਰੁਪਏ ਦੇ ਕਰਜ਼ੇ ਤੋਂ ਮੁਕਤ ਕਰਵਾ ਸਕਦੇ ਹਾਂ | ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ,Tਜੇਕਰ ਕੁਲਦੀਪ ਧਾਲੀਵਾਲ ਪੰਚਾਇਤੀ ਜ਼ਮੀਨਾਂ ਨੂੰ  ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਵਿਚ ਸਚਮੁੱਚ ਦਿਲਚਸਪੀ ਰਖਦੇ ਹਨ ਤਾਂ ਮੈਂ ਭਗਵੰਤ ਮਾਨ ਅਤੇ ਉਨ੍ਹਾਂ ਨੂੰ  ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਲੈਣ ਦੀ ਬੇਨਤੀ ਕਰਦਾ ਹਾਂ, ਜਿਸ 'ਚ ਬਾਦਲਾਂ, ਕੈਪਟਨ, ਡੀਜੀਪੀ ਆਦਿ ਵਰਗੇ ਚੋਟੀ ਦੇ ਸਿਆਸਤਦਾਨਾਂ ਅਧੀਨ 


ਇਕੱਲੇ ਮੋਹਾਲੀ ਜ਼ਿਲ੍ਹੇ ਵਿਚ 50 ਹਜ਼ਾਰ ਏਕੜ ਦੀ ਪਛਾਣ ਕੀਤੀ ਗਈ ਹੈ | ਕਿਰਪਾ ਕਰ ਕੇ ਚੁਨੌਤੀ ਸਵੀਕਾਰ ਕਰੋ?U
ਦਰਅਸਲ ਪੰਜਾਬ ਦੀ 'ਆਪ' ਸਰਕਾਰ ਵਿਚ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਸੀ ਕਿ ਪੰਚਾਇਤੀ ਜ਼ਮੀਨਾਂ 'ਤੇ ਹੋਏ ਕਬਜ਼ੇ ਛੁਡਵਾਏ ਜਾਣਗੇ | ਉਨ੍ਹਾਂ ਨੇ ਇਨ੍ਹਾਂ ਕਬਜ਼ਿਆਂ ਪਿੱਛੇ ਆਗੂਆਂ ਦਾ ਹੱਥ ਹੋਣ ਦਾ ਸੰਕੇਤ ਦਿਤਾ ਸੀ ਜਿਸ ਤੋਂ ਬਾਅਦ ਖਹਿਰਾ ਨੇ ਕਿਹਾ ਕਿ ਜੇਕਰ ਉਹ ਸਚਮੁੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ  ਛੁਡਵਾਉਣਾ ਚਾਹੁੰਦੇ ਹਨ ਤਾਂ ਪਹਿਲਾਂ ਮੁਹਾਲੀ ਵਿਚ ਹੀ ਕਰਵਾ ਲੈਣ |

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement