ਮੁੱਖ ਮੰਤਰੀ ਵਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ 'ਤੇ ਜ਼ੋਰ
Published : Apr 24, 2022, 12:38 am IST
Updated : Apr 24, 2022, 12:38 am IST
SHARE ARTICLE
IMAGE
IMAGE

ਮੁੱਖ ਮੰਤਰੀ ਵਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ 'ਤੇ ਜ਼ੋਰ

 

ਚੰਡੀਗੜ੍ਹ ਯੂਨੀਵਰਸਟੀ ਦੇ ਕੈਂਪਸ ਵਿਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ

ਐਸ.ਏ.ਐਸ. ਨਗਰ, 23 ਅਪ੍ਰੈਲ (ਸੁਖਦੀਪ ਸਿੰਘ ਸੋਈਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ |
ਅੱਜ ਇਥੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ  ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ  ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰ ਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ  ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ |
ਬੇਰੋਜ਼ਗਾਰੀ ਨੂੰ  ਸਾਰੀਆਂ ਅਲਾਮਤਾਂ ਦੀ ਜੜ੍ਹ ਦਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ  ਪੰਜਾਬ ਵਿਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵਲੋਂ ਰੋਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ  ਬੇਗਾਨੇ ਮੁਲਕਾਂ ਵਿਚ ਰੋਜ਼ਗਾਰ ਤਲਾਸ਼ਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ  ਰੋਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ |
ਪੰਜਾਬ ਨੂੰ  ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ  ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ  ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ | ਮੁੱਖ ਮੰਤਰੀ ਨੇ ਕਿਹਾ, Tਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ  ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ | U
ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ | ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ | ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀ.ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਅਤੇ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ |
ਫ਼ੋਟੋ : ਸੁਖਦੀਪ 23-5

 

SHARE ARTICLE

ਏਜੰਸੀ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement