ਪੰਜਾਬ 'ਚ ਕੰਟਰੈਕਟ ਵਰਕਰਾਂ ਨੂੰ ਕੀਤਾ ਜਾਵੇਗਾ ਪੱਕਾ, ਮਾਨ ਸਰਕਾਰ ਨੇ ਗਿਣਤੀ ਲਈ ਬਣਾਈ ਕਮੇਟੀ
Published : Apr 24, 2022, 10:31 am IST
Updated : Apr 24, 2022, 10:31 am IST
SHARE ARTICLE
CM Bhagwant Mann
CM Bhagwant Mann

35 ਹਜ਼ਾਰ ਵਰਕਰਾਂ ਨੂੰ ਮਿਲੇਗਾ ਲਾਭ

ਚੰਡੀਗੜ੍ਹ : ਪੰਜਾਬ ਵਿੱਚ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਕਮੇਟੀ ਬਣਾਈ ਹੈ ਜੋ ਇਨ੍ਹਾਂ ਕਰਮਚਾਰੀਆਂ ਦੀ ਗਿਣਤੀ ਕਰੇਗੀ। ਇਸ ਦੀ ਅਗਵਾਈ ਖਜ਼ਾਨਾ ਵਿਭਾਗ ਦੇ ਡਾਇਰੈਕਟਰ ਮੁਹੰਮਦ ਤਇਅਬ ਕਰਨਗੇ।

letterletter

ਕਮੇਟੀ ਵਿੱਚ ਉਪ ਸਕੱਤਰ ਅਨਿਲ ਗੁਪਤਾ, ਅੰਡਰ ਸੈਕਟਰੀ ਸਵਰਨਜੀਤ ਕੌਰ ਨੂੰ ਮੈਂਬਰ ਅਤੇ ਸੋਨਾ ਮਨਦੀਪ ਜਸਵੰਤ ਸਿੰਘ ਨੂੰ ਮੈਂਬਰ ਸਕੱਤਰ ਬਣਾਇਆ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਵਿੱਚ 35,000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਨੇ ਐਲਾਨ ਕੀਤਾ ਸੀ।

Bhagwant Mann Bhagwant Mann

ਹਾਲਾਂਕਿ ਇਕ ਮਹੀਨੇ ਤੋਂ ਸਰਕਾਰ 'ਚ ਇਸ 'ਤੇ ਕੋਈ ਫ਼ੈਸਲਾ ਨਹੀਂ ਹੋਇਆ ਹੈ। ਇਸ ਦੀ ਬਜਾਏ ਸਰਕਾਰ ਨੇ ਠੇਕੇ ਅਤੇ ਆਊਟਸੋਰਸਿੰਗ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਸੇਵਾ ਮਿਆਦ ਇਕ ਸਾਲ ਵਧਾ ਦਿੱਤੀ ਹੈ।

Charanjit ChanniCharanjit Channi

ਪਿਛਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਇਸ ਦੇ ਪੋਸਟਰ ਵੀ ਲਗਾਏ ਗਏ। ਹਾਲਾਂਕਿ ਇਹ ਫਾਈਲ ਰਾਜਪਾਲ ਦੇ ਦਫ਼ਤਰ ਵਿੱਚ ਹੀ ਅਟਕ ਗਈ। ਗਵਰਨਰ ਦਫ਼ਤਰ ਤੋਂ ਕੁਝ ਇਤਰਾਜ਼ ਵੀ ਹੋਏ ਪਰ ਚੰਨੀ ਸਰਕਾਰ ਉਨ੍ਹਾਂ ਨੂੰ ਦੂਰ ਨਹੀਂ ਕਰ ਸਕੀ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement