
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ
ਤਰਨਤਾਰਨ -ਤਰਨਤਾਰਨ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੁਹਾਵਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
Death
ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
Death
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਪਣੇ ਪਿੰਡ ਪੁੱਜਾ ਸੀ। ਬੀਤੀ ਰਾਤ ਜਤਿੰਦਰਪਾਲ ਸਿੰਘ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਆਇਆ ਸੀ। ਕਰੀਬ ਇੱਕ ਵਜੇ ਉਸ ਦੀ ਸਥਾਨਕ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Murder