ਪੰਜਾਬ 'ਚ ਐਕਟਿਵ ਕੋਰੋਨਾ ਮਾਮਲਿਆਂ ਚ ਹੋਇਆ ਵਾਧਾ, 10 ਹਜ਼ਾਰ ਤੱਕ ਵਧੀ ਟੈਸਟਿੰਗ
Published : Apr 24, 2022, 9:00 am IST
Updated : Apr 24, 2022, 9:00 am IST
SHARE ARTICLE
Corona Cases
Corona Cases

ਆਕਸੀਜਨ ਸਪੋਰਟ 'ਤੇ ਇਕ ਹੋਰ ਮਰੀਜ਼

 

ਮੁਹਾਲੀ : ਪੰਜਾਬ 'ਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 153 ਹੋ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਕੋਰੋਨਾ ਟੈਸਟਿੰਗ ਦੀ ਗਿਣਤੀ ਵਧਾ ਕੇ 10 ਹਜ਼ਾਰ ਕਰ ਦਿੱਤੀ ਹੈ। ਸ਼ਨੀਵਾਰ ਨੂੰ 12,333 ਨਮੂਨੇ ਲੈ ਕੇ 10,345 ਟੈਸਟ ਕੀਤੇ ਗਏ। ਚਿੰਤਾ ਦੀ ਗੱਲ ਹੈ ਕਿ ਹੁਣ ਲਾਈਫ ਸੇਵਿੰਗ ਸਪੋਰਟ 'ਤੇ ਮਰੀਜ਼ ਵੀ ਵੱਧ ਰਹੇ ਹਨ। ਸ਼ਨੀਵਾਰ ਨੂੰ ਇਕ ਹੋਰ ਮਰੀਜ਼ ਨੂੰ ਆਕਸੀਜਨ ਸਪੋਰਟ 'ਤੇ ਰੱਖਣਾ ਪਿਆ।

 

corona viruscorona virus

ਪੰਜਾਬ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15 ਪਾਜ਼ੇਟਿਵ ਮਰੀਜ਼ ਮਿਲੇ ਹਨ। ਜਿਸ ਵਿੱਚ ਸਭ ਤੋਂ ਵੱਧ 3 ਮਰੀਜ਼ ਜਲੰਧਰ ਵਿੱਚ ਪਾਏ ਗਏ। ਅੰਮ੍ਰਿਤਸਰ, ਫਰੀਦਕੋਟ, ਲੁਧਿਆਣਾ ਅਤੇ ਮੁਹਾਲੀ ਵਿੱਚ 2-2 ਮਰੀਜ਼ ਆਏ ਹਨ। ਫ਼ਿਰੋਜ਼ਪੁਰ, ਗੁਰਦਾਸਪੁਰ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ 1-1 ਮਰੀਜ਼ ਪਾਇਆ ਗਿਆ ਹੈ। ਬਾਕੀ 14 ਜ਼ਿਲ੍ਹਿਆਂ ਵਿੱਚ ਕੋਈ ਵੀ ਕੋਰੋਨਾ ਮਰੀਜ਼ ਨਹੀਂ ਮਿਲਿਆ।

 

Corona VirusCorona Virus

ਅਪ੍ਰੈਲ ਮਹੀਨੇ 'ਚ ਹੁਣ ਤੱਕ 308 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 254 ਮਰੀਜ਼ ਠੀਕ ਹੋ ਕੇ ਘਰ ਚਲੇ ਗਏ ਹਨ। ਇਸ ਦੌਰਾਨ 2 ਮਰੀਜ਼ਾਂ ਦੀ ਵੀ ਮੌਤ ਹੋ ਗਈ। ਅਪ੍ਰੈਲ ਮਹੀਨੇ ਦੇ 23 ਦਿਨਾਂ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਲੱਖ 6 ਹਜ਼ਾਰ 677 ਸੈਂਪਲ ਲਏ ਹਨ।

 

 

corona Virus corona Virus

ਪੰਜਾਬ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੀ ਸਥਿਤੀ ਕਾਬੂ ਹੇਠ ਹੈ। ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਹਾਲਾਂਕਿ, ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਜਨਤਕ ਥਾਵਾਂ 'ਤੇ ਜਾਂਦੇ ਹੋ ਤਾਂ ਮਾਸਕ ਪਾਓ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement