ਭਾਰਤੀ ਵਿਦਿਆਰਥੀਆਂ ਨੂੰ ਪਾਕਿਸਤਾਨ ਪੜ੍ਹਨ ਲਈ ਨਾ ਜਾਣ ਦੀ ਸਲਾਹ
Published : Apr 24, 2022, 12:32 am IST
Updated : Apr 24, 2022, 12:32 am IST
SHARE ARTICLE
IMAGE
IMAGE

ਭਾਰਤੀ ਵਿਦਿਆਰਥੀਆਂ ਨੂੰ ਪਾਕਿਸਤਾਨ ਪੜ੍ਹਨ ਲਈ ਨਾ ਜਾਣ ਦੀ ਸਲਾਹ

 

ਨਵੀਂ ਦਿੱਲੀ, 23 ਅਪ੍ਰੈਲ : : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਅਤੇ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਨੇ ਪਾਕਿਸਤਾਨ ਜਾਣ ਦੇ ਇੱਛੁਕ ਭਾਰਤੀ ਵਿਦਿਆਰਥੀਆਂ ਨੂੰ  ਵੱਡੀ ਚਿਤਾਵਨੀ ਦਿਤੀ ਹੈ | ਇਕ ਸਾਂਝੀ ਸਲਾਹ ਜਾਰੀ ਕਰਦਿਆਂ ਵਿਦਿਆਰਥੀਆਂ ਨੂੰ  ਕਿਹਾ ਗਿਆ ਕਿ ਉਹ ਪਾਕਿਸਤਾਨ ਦੇ ਕਿਸੇ ਵੀ ਕਾਲਜ ਜਾਂ ਵਿਦਿਅਕ ਸੰਸਥਾ ਵਿਚ ਦਾਖ਼ਲਾ ਨਾ ਲੈਣ, ਨਹੀਂ ਤਾਂ ਉਹ ਭਾਰਤ ਵਿਚ ਨੌਕਰੀਆਂ ਲਈ ਅਰਜ਼ੀ ਦੇਣ ਜਾਂ ਦੇਸ਼ ਵਿਚ ਉੱਚ ਸਿੱਖਿਆ ਹਾਸਲ ਕਰਨ ਦੇ ਯੋਗ ਨਹੀਂ ਹੋਣਗੇ | ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਪਾਕਿਸਤਾਨ ਤੋਂ ਭਾਰਤ ਆਏ ਹਨ, ਉਨ੍ਹਾਂ ਨੂੰ  ਛੋਟ ਦਿਤੀ ਜਾਵੇਗੀ |
ਪਾਕਿਸਤਾਨੀ ਸੰਸਥਾਵਾਂ ਵਿਚ ਭਾਰਤੀ ਵਿਦਿਆਰਥੀਆਂ ਨੂੰ  ਉੱਚ ਸਿਖਿਆ ਪ੍ਰਾਪਤ ਕਰਨ ਤੋਂ ਬਚਣ ਦੀ ਚੇਤਾਵਨੀ ਦੇਣ ਲਈ ਇਕ ਮਹੀਨੇ ਦੇ ਅੰਦਰ ਯੂ.ਜੀ.ਸੀ. ਅਤੇ ਏ.ਆਈ.ਸੀ.ਟੀ.ਈ. ਵਲੋਂ ਸੰਯੁਕਤ ਤੌਰ 'ਤੇ ਇਹ ਸਲਾਹ ਜਾਰੀ ਕੀਤੀ ਗਈ ਹੈ | ਇਸ ਵਿਚ ਕਿਹਾ ਗਿਆ ਹੈ, 'ਸਾਰੇ (ਵਿਦਿਆਰਥੀਆਂ) ਨੂੰ  ਉੱਚ ਸਿੱਖਿਆ ਲਈ ਪਾਕਿਸਤਾਨ ਨਾ ਜਾਣ ਦੀ ਸਲਾਹ ਦਿਤੀ ਜਾਂਦੀ ਹੈ | ਕੋਈ ਵੀ ਭਾਰਤੀ ਨਾਗਰਿਕ ਜਾਂ ਭਾਰਤੀ ਮੂਲ ਦਾ ਵਿਦੇਸ਼ੀ ਨਾਗਰਿਕ (ਓ.ਆਈ.ਸੀ.) ਜੇਕਰ ਪਾਕਿਸਤਾਨ ਦੇ ਕਿਸੇ ਵੀ ਕਾਲਜ ਜਾਂ ਵਿਦਿਅਕ ਸੰਸਥਾ ਵਿਚ ਦਾਖ਼ਲਾ ਲੈਂਦਾ ਹੈ ਤਾਂ ਉਹ ਪਾਕਿਸਤਾਨੀ ਸਰਟੀਫ਼ਿਕੇਟ ਦੇ ਆਧਾਰ 'ਤੇ ਭਾਰਤ ਵਿਚ ਨੌਕਰੀ ਜਾਂ ਉੱਚ ਸਿਖਿਆ ਲਈ ਯੋਗ ਨਹੀਂ ਹੋਵੇਗਾ |'
ਇਸ ਵਿਚ ਅੱਗੇ ਕਿਹਾ ਗਿਆ ਹੈ, ''ਹਾਲਾਂਕਿ, ਵਿਦੇਸ਼ੀ ਨਾਗਰਿਕ ਅਤੇ ਉਨ੍ਹਾਂ ਦੇ ਬੱਚੇ, ਜਿਨ੍ਹਾਂ ਨੇ ਪਾਕਿਸਤਾਨ ਵਿਚ
ਸਿਖਿਆ ਪ੍ਰਾਪਤ ਕੀਤੀ ਹੈ ਅਤੇ ਭਾਰਤ ਵਲੋਂ ਨਾਗਰਿਕਤਾ ਦਿਤੀ ਹੋਈ ਹੈ, ਉਹ ਭਾਰਤ ਵਿਚ ਰੁਜ਼ਗਾਰ ਹਾਸਲ ਕਰਨ ਲਈ ਯੋਗ ਹੋਣਗੇ, ਬਸ਼ਰਤੇ ਗ੍ਰਹਿ ਮੰਤਰਾਲਾ ਤੋਂ ਸੁਰੱਖਿਆ ਮਨਜ਼ੂਰੀ ਮਿਲੇ |' ਏ.ਆਈ.ਸੀ.ਟੀ.ਈ. ਦੇ ਪ੍ਰਧਾਨ ਅਨਿਲ ਸਹਸ੍ਰਬੁੱਧੇ ਅਨੁਸਾਰ ਭਾਰਤੀ ਵਿਦਿਆਰਥੀਆਂ ਨੂੰ  ਇਹ ਸਲਾਹ ਦੇਣ ਦੀ ਲੋੜ ਹੈ ਕਿ ਉਨ੍ਹਾਂ ਨੂੰ  ਸਿੱਖਿਆ ਲਈ ਕਿਹੜੀਆਂ ਸੰਸਥਾਵਾਂ ਅਤੇ ਦੇਸ਼ਾਂ ਵਿਚ ਜਾਣਾ ਚਾਹੀਦਾ ਹੈ | ਇਸ ਦੇ ਨਾਲ ਹੀ ਯੂ.ਜੀ.ਸੀ. ਦੇ ਪ੍ਰਧਾਨ ਜਗਦੀਸ਼ ਕੁਮਾਰ ਨੇ ਕਿਹਾ, 'ਯੂ.ਜੀ.ਸੀ. ਅਤੇ ਏ.ਆਈ.ਸੀ.ਟੀ.ਈ. ਅਜਿਹੇ ਭਾਰਤੀ ਵਿਦਿਆਰਥੀਆਂ ਦੇ ਹਿੱਤ ਵਿਚ ਜਨਤਕ ਨੋਟਿਸ ਜਾਰੀ ਕਰਦੇ ਹਨ, ਜੋ ਦੇਸ਼ ਤੋਂ ਬਾਹਰ ਉੱਚ ਸਿੱਖਿਆ ਹਾਸਲ ਕਰਨਾ ਚਾਹੁੰਦੇ ਹਨ |' ਉਨ੍ਹਾਂ ਕਿਹਾ, 'ਹਾਲ ਦੇ ਦਿਨਾਂ ਵਿਚ ਅਸੀਂ ਦੇਖਿਆ ਹੈ ਕਿ ਕਿਵੇਂ ਸਾਡੇ ਵਿਦਿਆਰਥੀਆਂ ਨੂੰ  ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਉਹ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਵਿਦੇਸ਼ ਵਾਪਸ ਨਹੀਂ ਜਾ ਸਕੇ |'     (ਏਜੰਸੀ)

 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement