ਕਣਕ ਦੇ ਘੱਟ ਝਾੜ ਨੇ ਕੱਖੋਂ ਹੌਲੇ ਕੀਤੇ ਕਿਸਾਨ
Published : Apr 24, 2022, 12:25 am IST
Updated : Apr 24, 2022, 12:26 am IST
SHARE ARTICLE
IMAGE
IMAGE

ਕਣਕ ਦੇ ਘੱਟ ਝਾੜ ਨੇ ਕੱਖੋਂ ਹੌਲੇ ਕੀਤੇ ਕਿਸਾਨ

ਕਈ ਕਿਸਾਨਾਂ ਨੇ ਅਪਣੀ ਜੀਵਨ ਲੀਲਾ ਕੀਤੀ ਸਮਾਪਤ ਪਰ ਕੇਂਦਰ ਸਰਕਾਰ ਤੇ ਕੋਈ ਅਸਰ ਨਹੀਂ

ਬਠਿੰਡਾ, ਤਲਵੰਡੀ ਸਾਬੋ, 23 ਅਪ੍ਰੈਲ (ਪਰਵਿੰਦਰ ਜੀਤ ਸਿੰਘ, ਸਨੀ ਗੋਇਲ) : ਮਾਲਵੇ ਦੇ ਉਕਤ ਖ਼ਿੱਤੇ ਵਿਚ ਪਹਿਲਾਂ ਨਰਮੇ ਦੀ ਫ਼ਸਲ ਦੇ ਗੁਲਾਬੀ ਸੁੰਡੀ ਦੀ ਭੇਂਟ ਚੜ੍ਹ ਜਾਣ ਉਪਰੰਤ ਹੁਣ ਕਣਕ ਦੀ ਫ਼ਸਲ ਦਾ ਝਾੜ ਘਟ ਜਾਣ ਦੇ ਘਟਨਾਕ੍ਰਮ ਨੇ ਪਹਿਲਾਂ ਤੋਂ ਹੀ ਕਰਜ਼ੇ ਦੇ ਮਕੜਜਾਲ ਵਿਚ ਜਕੜੇ ਵੱਡੀ ਗਿਣਤੀ ਕਿਸਾਨਾਂ ਨੂੰ  ਕੱਖੋਂ ਹੌਲੇ ਕਰ ਕੇ ਰੱਖ ਦਿਤਾ ਹੈ ਅਤੇ ਅੰਨਦਾਤਾ ਇਕ ਵਾਰ ਫਿਰ ਖ਼ੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ ਪਰ ਦੁਖ ਨਾਲ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੋ ਹਫ਼ਤਿਆਂ ਬਾਅਦ ਵੀ ਕਿਸਾਨਾਂ ਦੇ ਹੱਕ ਵਿਚ ਕੋਈ ਫ਼ੈਸਲਾ ਨਹੀਂ ਲੈ ਸਕੀ ਤੇ ਕਿਸਾਨਾਂ ਅੰਦਰ ਨਿਰਾਸ਼ਾ ਵਧਦੀ ਜਾ ਰਹੀ ਹੈ |
ਤਾਜ਼ਾ ਘਟਨਾ ਨੇੜਲੇ ਪਿੰਡ ਭਾਗੀਬਾਂਦਰ ਦੀ ਹੈ ਜਿਥੋਂ ਦੇ ਗ਼ਰੀਬ ਕਿਸਾਨ ਬੀਰਬਲ ਸਿੰਘ (28) ਪੁੱਤਰ ਸਵ: ਸੁਖਦੇਵ ਸਿੰਘ ਨੇ ਕਣਕ ਦੀ ਫ਼ਸਲ ਦਾ ਝਾੜ ਘੱਟ ਨਿਕਲਣ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਪਿੰਡ ਵਾਸੀਆਂ ਅਨੁਸਾਰ ਬੀਰਬਲ ਸਿੰਘ ਜੋ ਕਿ ਸਿਰਫ਼ 1 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਹੋਰ ਜ਼ਮੀਨ ਠੇਕੇ 'ਤੇ ਲੈ ਕੇ ਅਪਣਾ ਗੁਜ਼ਾਰਾ ਕਰਦਾ ਸੀ ਦੇ ਸਿਰ ਕਰੀਬ 4 ਲੱਖ ਰੁਪਏ ਦਾ ਕਰਜ਼ਾ ਵੀ ਸੀ | ਪ੍ਰਵਾਰ ਨੇ ਦਸਿਆ ਕਿ ਬੀਰਬਲ ਸਿੰਘ ਦੇ ਵਿਆਹ ਨੂੰ  ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਅਤੇ ਸਿਰ ਚੜ੍ਹੇ ਕਰਜ਼ੇ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਕ ਤੌਰ ਤੇ ਪ੍ਰੇਸ਼ਾਨ ਸੀ ਜਿਸ ਕਾਰਨ ਬੀਤੀ ਰਾਤ ਅਪਣੇ ਘਰ ਵਿਚ ਹੀ ਫਾਹਾ ਲਗਾ ਕੇ ਉਸ ਨੇ ਅਪਣੀ ਜੀਵਨ ਲੀਲਾ ਖ਼ਤਮ ਕਰ ਲਈ | ਦਸਣਾ ਬਣਦਾ ਹੈ ਕਿ ਭਾਗੀਵਾਂਦਰ ਪਿੰਡ ਵਿਚ ਪੰਜ ਦਿਨ ਪਹਿਲਾਂ ਵੀ ਇਕ ਕਿਸਾਨ ਨੇ ਕਣਕ ਦਾ ਘੱਟ ਝਾੜ ਨਿਕਲਣ ਕਾਰਨ ਅਤੇ ਸਿਰ ਚੜੇ੍ਹ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ ਸੀ |
ਉਧਰ ਭਾਰਤੀ ਕਿਸਾਨ ਯੁੂਨੀਅਲ ਲੱਖੋਵਾਲ (ਟਿਕੈਤ) ਦੇ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿ੍ਤਕ ਕਿਸਾਨ ਦੇ ਪ੍ਰਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰ ਕੇ ਪੀੜਤ ਪ੍ਰਵਾਰ ਲਈ ਉਚਿਤ ਮੁਆਵਜ਼ੇ ਅਤੇ ਪ੍ਰਵਾਰ ਦੇ ਇਕ ਮੈਂਬਰ ਨੂੰ  ਸਰਕਾਰੀ ਨੌਕਰੀ ਦਿਤੀ ਜਾਵੇ |

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement