ਮਾਨ ਸਰਕਾਰ ਸਸਤੀ ਅਤੇ ਗੁਣਵੱਤਾਪੂਰਨ ਸਿਖਿਆ ਪ੍ਰਦਾਨ ਕਰਨ ਲਈ ਵਚਨਬੱਧ: ਮਾਲਵਿੰਦਰ ਕੰਗ
Published : Apr 24, 2022, 11:44 pm IST
Updated : Apr 24, 2022, 11:44 pm IST
SHARE ARTICLE
image
image

ਮਾਨ ਸਰਕਾਰ ਸਸਤੀ ਅਤੇ ਗੁਣਵੱਤਾਪੂਰਨ ਸਿਖਿਆ ਪ੍ਰਦਾਨ ਕਰਨ ਲਈ ਵਚਨਬੱਧ: ਮਾਲਵਿੰਦਰ ਕੰਗ

ਚੰਡੀਗੜ੍ਹ, 24 ਅਪ੍ਰੈਲ (ਸੱਤੀ): ‘ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ’ਚ ਸਸਤੀ ਅਤੇ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਲਈ ਜਿੱਥੇ ਸਰਕਾਰੀ ਸਕੂਲਾਂ ਦੀ ਸਥਿਤੀ ਸੁਧਾਰੀ ਜਾ ਰਹੀ ਹੈ, ਉਥੇ ਹੀ ਨਿੱਜੀ ਸਕੂਲਾਂ ਨੂੰ ਸਸਤੀ ਸਿੱਖਿਆ ਦੇਣ ਲਈ ਪਾਬੰਦ ਕੀਤਾ ਜਾ ਰਿਹਾ ਹੈ।’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ’ਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਐਡਵੋਕੇਟ ਰਵਿੰਦਰ ਸਿੰਘ ਵੀ ਮੌਜ਼ੂਦ ਸਨ। 
ਮਾਲਵਿੰਦਰ ਸਿੰਘ ਕੰਗ ਨੇ ਸਿੱਖਿਆ ਸੁਧਾਰਾਂ ਪ੍ਰਤੀ ਨਿੱਜੀ ਸਕੂਲਾਂ ਨੂੰ ਪਾਬੰਦ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 720 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜੋ ਸਵਾਗਤਯੋਗ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਅਕ ਸੈਸ਼ਨ ’ਚ ਫੀਸ ਨਾ ਵਧਾਉਣ ਅਤੇ ਕਿਤਾਬਾਂ, ਕਾਪੀਆਂ ਸਮੇਤ ਵਰਦੀਆਂ ਖਰੀਣ  ਬਾਰੇ ਹਦਾਇਤਾਂ ਜਾਰੀ ਕੀਤੀਆਂ ਸਨ, ਪਰ ਨਿੱਜੀ ਸਕੂਲਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੇ ਜਾਣ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਰਕਾਰ ਨੂੰ ਸ਼ਿਕਾਇਤਾਂ ਕੀਤੀਆਂ ਹਨ, ਜਿਨਾਂ ਦੇ ਆਧਾਰ ’ਤੇ ਸਿੱਖਿਆ ਮੰਤਰੀ ਨੇ ਸੰਬੰਧਿਤ ਸਕੂਲਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਦੀ ਹੁਣ ਮਨਮਰਜੀ ਨਹੀਂ ਚੱਲੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਸਕੂਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 
ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਚੰਗੀ ਅਤੇ ਸਸਤੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਾਨ ਸਰਕਾਰ ਉਸ ਵਾਅਦੇ ’ਤੇ ਖਰੀ ਉਤਰ ਰਹੀ ਹੈ। ਨਿੱਜੀ ਸਕੂਲਾਂ ਦੀ ਲੁੱਟ ਅਤੇ ਮਨਮਾਨੀ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਦੇ ਥੋੜੇ ਦਿਨਾਂ ਬਾਅਦ ਹੀ ਆਦੇਸ਼ ਦਿੱਤੇ ਸਨ ਕਿ ਕੋਈ ਵੀ ਨਿੱਜੀ ਸਕੂਲ ਇਸ ਸੈਸ਼ਨ ’ਚ ਫੀਸ ਨਹੀਂ ਵਧਾਏਗਾ ਅਤੇ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਤੇ ਸਕੂਲ ਦੀ ਵਰਦੀ ਖਰੀਦਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਪਰ ਸਰਕਾਰ ਨੂੰ ਹਜਾਰਾਂ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁੱਝ ਸਕਲੂ ਮਨਮਾਨੀ ਕਰਦੇ ਹੋਏ ਸਰਕਾਰ ਦੇ ਆਦੇਸ਼ ਦਾ ਪਾਲਣ ਨਹੀਂ ਕਰ ਰਹੇ। 
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜੇ ਕੋਈ ਸਕੂਲ ਮਾਪਿਆਂ ਦਾ ਆਰਥਿਕ ਸੋਸ਼ਣ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ। ਮਾਨ ਸਰਕਾਰ ਸਿੱਖਿਆ ਅਤੇ ਇਲਾਜ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਦੇ ਸਕਾਰਾਤਮਕ ਨਤੀਜੇ ਦੇਖਣ ਨੂੰ ਮਿਲਣਗੇ।

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement