
-ਮਾਪਿਆਂ ਦੀ ਸ਼ਿਕਾਇਤ ’ਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ 720 ਨਿੱਜੀ ਸਕੂਲਾਂ ਦੀ ਜਾਂਚ ਦੇ ਦਿੱਤੇ ਹੁਕਮ: ਮਾਲਵਿੰਦਰ ਸਿੰਘ ਕੰਗ
ਚੰਡੀਗੜ੍ਹ - ‘ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ’ਚ ਸਸਤੀ ਅਤੇ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਲਈ ਜਿੱਥੇ ਸਰਕਾਰੀ ਸਕੂਲਾਂ ਦੀ ਸਥਿਤੀ ਸੁਧਾਰੀ ਜਾ ਰਹੀ ਹੈ, ਉਥੇ ਹੀ ਨਿੱਜੀ ਸਕੂਲਾਂ ਨੂੰ ਸਸਤੀ ਸਿੱਖਿਆ ਦੇਣ ਲਈ ਪਾਬੰਦ ਕੀਤਾ ਜਾ ਰਿਹਾ ਹੈ।’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ’ਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਐਡਵੋਕੇਟ ਰਵਿੰਦਰ ਸਿੰਘ ਵੀ ਮੌਜ਼ੂਦ ਸਨ।
Mann government committed to provide quality and affordable education: Malwinder Singh Kang
ਮਾਲਵਿੰਦਰ ਸਿੰਘ ਕੰਗ ਨੇ ਸਿੱਖਿਆ ਸੁਧਾਰਾਂ ਪ੍ਰਤੀ ਨਿੱਜੀ ਸਕੂਲਾਂ ਨੂੰ ਪਾਬੰਦ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 720 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜੋ ਸਵਾਗਤਯੋਗ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਅਕ ਸੈਸ਼ਨ ’ਚ ਫੀਸ ਨਾ ਵਧਾਉਣ ਅਤੇ ਕਿਤਾਬਾਂ, ਕਾਪੀਆਂ ਸਮੇਤ ਵਰਦੀਆਂ ਖਰੀਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਸਨ, ਪਰ ਨਿੱਜੀ ਸਕੂਲਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੇ ਜਾਣ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਰਕਾਰ ਨੂੰ ਸ਼ਿਕਾਇਤਾਂ ਕੀਤੀਆਂ ਹਨ, ਜਿਨਾਂ ਦੇ ਆਧਾਰ ’ਤੇ ਸਿੱਖਿਆ ਮੰਤਰੀ ਨੇ ਸੰਬੰਧਿਤ ਸਕੂਲਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਦੀ ਹੁਣ ਮਨਮਰਜੀ ਨਹੀਂ ਚੱਲੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਸਕੂਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Bhagwant Mann
ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਚੰਗੀ ਅਤੇ ਸਸਤੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਾਨ ਸਰਕਾਰ ਉਸ ਵਾਅਦੇ ’ਤੇ ਖਰੀ ਉਤਰ ਰਹੀ ਹੈ। ਨਿੱਜੀ ਸਕੂਲਾਂ ਦੀ ਲੁੱਟ ਅਤੇ ਮਨਮਾਨੀ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਦੇ ਥੋੜੇ ਦਿਨਾਂ ਬਾਅਦ ਹੀ ਆਦੇਸ਼ ਦਿੱਤੇ ਸਨ ਕਿ ਕੋਈ ਵੀ ਨਿੱਜੀ ਸਕੂਲ ਇਸ ਸੈਸ਼ਨ ’ਚ ਫੀਸ ਨਹੀਂ ਵਧਾਏਗਾ ਅਤੇ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਤੇ ਸਕੂਲ ਦੀ ਵਰਦੀ ਖਰੀਦਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਪਰ ਸਰਕਾਰ ਨੂੰ ਹਜਾਰਾਂ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁੱਝ ਸਕਲੂ ਮਨਮਾਨੀ ਕਰਦੇ ਹੋਏ ਸਰਕਾਰ ਦੇ ਆਦੇਸ਼ ਦਾ ਪਾਲਣ ਨਹੀਂ ਕਰ ਰਹੇ।
Malwinder Singh Kang
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜੇ ਕੋਈ ਸਕੂਲ ਮਾਪਿਆਂ ਦਾ ਆਰਥਿਕ ਸੋਸ਼ਣ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕਰੇਗੀ। ਮਾਨ ਸਰਕਾਰ ਸਿੱਖਿਆ ਅਤੇ ਇਲਾਜ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਦੇ ਸਕਾਰਾਤਮਕ ਨਤੀਜੇ ਦੇਖਣ ਨੂੰ ਮਿਲਣਗੇ।
ਮਾਨ ਸਰਕਾਰ ਰੋਜ਼ਗਾਰ ਦੇਣ ਵਾਲੀ ਹੈ ਨਾ ਕਿ ਖੋਹਣ ਵਾਲੀ: ਡਾ. ਸੰਨੀ ਆਹਲੂਵਾਲੀਆ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ’ਚ ਚੱਲਦੀਆਂ ਜੁਗਾੜੂ ਰੇਹੜੀਆਂ ਹਟਾਉਣ ਦਾ ਫ਼ੈਸਲਾ ਵਾਪਸ ਲੈਣ ਦਾ ਸਵਾਗਤ ਕਰਦਿਆਂ ‘ਆਪ’ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮਾਨ ਸਰਾਕਰ ਰੋਜ਼ਗਾਰ ਦੇਣ ਵਾਲੀ ਹੈ, ਨਾ ਕਿ ਲੋਕਾਂ ਦਾ ਰੋਜ਼ਗਾਰ ਖੋਹਣ ਵਾਲੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਜੁਗਾੜੂ ਰੇਹੜੀਆਂ ਹਟਾਉਣ ਦੇ ਆਦੇਸ਼ ਦਿੱਤੇ ਗਏ ਸਨ, ਪਰ ਜਾਣਕਾਰੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਆਦੇਸ਼ ਤੁਰੰਤ ਵਾਪਸ ਲੈਣ ਲਈ ਅਧਿਕਾਰੀਆਂ ਨੂੰ ਹੁਕਮ ਕੀਤੇ ਸਨ। ਹੁਣ ਪੰਜਾਬ ’ਚ ਜੁਗਾੜੂ ਰੇਹੜੀ ਚਲਾਉਣ ਦੀ ਇਜਾਜਤ ਹੋਵੇਗੀ ਤਾਂ ਜੋ ਗਰੀਬ ਵਿਅਕਤੀ ਆਪਣਾ ਰੋਜ਼ਗਾਰ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕੇ। ਡਾ. ਆਹਲੂਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਮਾਗਮਾਂ ’ਚ ਗੁਲਦਸਤੇ ਅਤੇ ਪਾਣੀ ਦੀਆਂ ਪਲਾਸਟਿਕ ਵਾਲੀਆਂ ਬੋਤਲਾਂ ’ਤੇ ਪਾਬੰਦੀ ਲਾਉਣ ਦਾ ਵੀ ਸਵਾਗਤ ਕੀਤਾ।