
ਮਾਮਲੇ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।
ਚੰਡੀਗੜ੍ਹ - ਨੈਸ਼ਨਲ ਸਕਿਉਰਿਟੀ ਗਾਰਡ (ਐਨਐਸਜੀ) ਦੀ ਇੱਕ ਟੀਮ ਨੇ ਐਤਵਾਰ ਨੂੰ ਇੱਥੇ ਉੱਚ ਸੁਰੱਖਿਆ ਵਾਲੀ ਬੁੜੈਲ ਜੇਲ੍ਹ ਦੀ ਚਾਰ ਦੀਵਾਰੀ ਨੇੜੇ ਇੱਕ ਬੈਗ ਵਿਚੋਂ ਮਿਲੇ ਵਿਸਫੋਟਕ ਨੂੰ ਨਸ਼ਟ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਬੈਗ ਵਿਚ ਇੱਕ ਬਾਕਸ, ਡੈਟੋਨੇਟਰ, ਕੁਝ ਸੜੀਆਂ ਹੋਈਆਂ ਤਾਰਾਂ ਅਤੇ ਵਿਸਫੋਟਕ ਉਪਕਰਨ ਸਨ। ਇਹ ਸਭ ਸ਼ਨੀਵਾਰ ਸ਼ਾਮ ਇੱਥੇ ਬੁੜੈਲ ਜੇਲ੍ਹ ਦੀ ਚਾਰ ਦੀਵਾਰੀ ਨੇੜੇ ਮਿਲਿਆ। ਚੰਡੀਗੜ੍ਹ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੁਲਦੀਪ ਚਾਹਲ ਨੇ ਕਿਹਾ, "ਐਨਐਸਜੀ ਟੀਮ ਨੇ ਅੱਜ ਇਸ ਸਮਾਨ ਨੂੰ ਨਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਫਾਇਰ ਬ੍ਰਿਗੇਡ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜੇਲ੍ਹ ਨੇੜੇ ਲੋਕਾਂ ਦੀ ਆਵਾਜਾਈ ਨੂੰ ਵੀ ਰੋਕ ਦਿੱਤਾ ਹੈ।