
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ
ਅਬੋਹਰ : ਆਪਣੀ ਬੀਮਾਰੀ ਤੋਂ ਤੰਗ ਆ ਕੇ ਪੰਜਾਬ ਦੇ ਅਬੋਹਰ ਸ਼ਹਿਰ ਦੇ ਨਿਊ ਕੈਲਾਸ਼ ਨਗਰ ਦੇ ਰਹਿਣ ਵਾਲੇ ਬਜ਼ੁਰਗ ਨੇ ਬੀਤੀ ਦੇਰ ਰਾਤ ਖੁਦਕੁਸ਼ੀ ਕਰ ਲਈ। ਉਸ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਰੇਲਵੇ ਲਾਈਨ 'ਤੇ ਚੀਥੜਿਆਂ ਨਾਲ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।
ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਮੰਗਾ ਸਿੰਘ ਪੁੱਤਰ ਕਪੂਰ ਸਿੰਘ ਉਮਰ ਕਰੀਬ 60 ਸਾਲ ਵਾਸੀ ਨਿਊ ਕੈਲਾਸ਼ ਨਗਰ ਵਜੋਂ ਹੋਈ ਹੈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਮੰਗਾ ਸਿੰਘ ਪਿਛਲੇ ਕਾਫੀ ਸਮੇਂ ਤੋਂ ਗੋਡਿਆਂ ਦੀ ਬਿਮਾਰੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜੀਆਰਪੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।