CDPO ਮੰਜੂ ਭੰਡਾਰੀ ਅਤੇ ਸੇਵਾਦਾਰ ਬਲਿਹਾਰ ਸਿੰਘ ਮੁਅੱਤਲ , ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ 'ਤੇ ਹੋਈ ਕਾਰਵਾਈ 

By : KOMALJEET

Published : Apr 24, 2023, 8:17 pm IST
Updated : Apr 24, 2023, 8:17 pm IST
SHARE ARTICLE
Representational Image
Representational Image

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਨੇ ਕੀਤਾ ਸੀ ਗ੍ਰਿਫ਼ਤਾਰ 

ਸਰਹਿੰਦ : ਸੀਡੀਪੀਓ ਮੰਜੂ ਭੰਡਾਰੀ ਅਤੇ ਸੇਵਾਦਾਰ ਬਲਿਹਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਵਾਂ ਨੂੰ 20 ਅਪ੍ਰੈਲ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਮੁਅੱਤਲ ਕਰਨ ਦੇ ਹੁਕਮ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ ਵੱਲੋਂ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ: ਚਿਹਰੇ ਦੇ ਨਿਖ਼ਾਰ ਲਈ ਕੈਮੀਕਲ ਨਹੀਂ ਸਗੋਂ ਲਗਾਓ ਇਹ 5 ਦੇਸੀ ਚੀਜ਼ਾਂ

ਜ਼ਿਕਰਯੋਗ ਹੈ ਕਿਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੇ ਵੀਰਵਾਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀਡੀਪੀਓ), ਮੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ (ਸੇਵਾਦਾਰ) ਬਲਿਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।

ਇਸ ਦਾ ਖ਼ੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸ ਦੇ ਚਪੜਾਸੀ ਨੂੰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ  ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖ਼ਾਲੀ ਅਹੁਦੇ 'ਤੇ ਉਸ ਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM

Weather Update: ਠੰਡ ਦੇ ਟੁੱਟਣਗੇ ਰਿਕਾਰਡ, ਮੌਸਮ ਵਿਭਾਗ ਦੀ ਭਵਿੱਖਬਾਣੀ, ਕੜਾਕੇਦਾਰ ਠੰਢ ਦਾ ਦੱਸਿਆ ਵੱਡਾ ਕਾਰਨ

12 Sep 2024 5:26 PM
Advertisement