ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ : ਮੁੱਖ ਮੰਤਰੀ

By : KOMALJEET

Published : Apr 24, 2023, 7:26 pm IST
Updated : Apr 24, 2023, 7:26 pm IST
SHARE ARTICLE
CM Bhagwant Mann
CM Bhagwant Mann

ਕਿਹਾ, ਇਸ ਨਾ-ਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ

-ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ-ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਇਸ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਲਗਾਇਆ ਫਾਹਾ, ਮ੍ਰਿਤਕ ਦੇ ਪਰਿਵਾਰ ਨੇ ਸਹੁਰਿਆਂ 'ਤੇ ਲਗਾਇਆ ਦਾਜ ਮੰਗਣ ਤੇ ਕੁੱਟਮਾਰ ਕਰਨ ਦਾ ਇਲਜ਼ਾਮ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement