ਦਲਜੀਤ ਕਲਸੀ ਦੀ ਪਟੀਸ਼ਨ ’ਤੇ ਸੁਣਵਾਈ 1 ਮਈ ਤੱਕ ਮੁਲਤਵੀ
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਹੈਬੀਅਸ ਕਾਰਪਸ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ ਕਿਉਂਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਦਰਅਸਲ ਪਟੀਸ਼ਨ ਦਾਇਰ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਕਿਹਾ ਸੀ ਕਿ ਉਹਨਾਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਹੈ ਅਤੇ ਉਸ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰਾਂ ਨੇ ASI 'ਤੇ ਕੀਤਾ ਜਾਨਲੇਵਾ ਹਮਲਾ, ASI 'ਤੇ ਚੜ੍ਹਾਇਆ ਮੋਟਰਸਾਈਕਲ
ਇਸ ਪਟੀਸ਼ਨ ਸਬੰਧੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ 'ਚ ਪਟੀਸ਼ਨ ਖਾਰਜ ਕਰ ਦਿੱਤੀ।
ਇਹ ਵੀ ਪੜ੍ਹੋ: ਖੇਤ 'ਚ ਕੰਮ ਕਰ ਰਹੇ ਕਿਸਾਨਾਂ 'ਤੇ ਡਿੱਗੀ ਅਸਮਾਨੀ ਬਿਜਲੀ, 9 ਕਿਸਾਨਾਂ ਦੀ ਮੌਤ
ਇਸ ਤੋਂ ਇਲਾਵਾ ਸਿੱਖ ਪ੍ਰਚਾਰਕ ਦਵਿੰਦਰ ਸਿੰਘ ਅਤੇ ਮੈਨੇਜਰ ਗਗਨਦੀਪ ਸਿੰਘ ਨੂੰ ਲੈ ਕੇ ਦਾਇਰ ਕੀਤੀ ਗਈ ਹੈਬੀਅਸ ਕਾਰਪਸ ਪਟੀਸ਼ਨ ਵੀ ਵਾਪਸ ਲੈ ਲਈ ਗਈ ਹੈ ਕਿਉਂਕਿ ਪੁਲਿਸ ਨੇ ਉਹਨਾਂ ਨੂੰ ਛੱਡ ਦਿੱਤਾ ਸੀ। ਜਦਕਿ ਦਲਜੀਤ ਕਲਸੀ ਅਤੇ ਗੁਰਿੰਦਰ ਔਜਲਾ ’ਤੇ ਲੱਗੇ ਐਨਐਸਏ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ 1 ਮਈ ਨੂੰ ਹੋਵੇਗੀ।