ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ - ਲਾਲ ਚੰਦ ਕਟਾਰੂਚੱਕ
Published : Apr 24, 2023, 4:30 pm IST
Updated : Apr 24, 2023, 4:31 pm IST
SHARE ARTICLE
Wheat procurement
Wheat procurement

ਪਿਛਲੇ ਸਾਲ ਦੇ ਆਪਣੇ ਹੀ ਰਿਕਾਰਡ ਨੂੰ ਹੋਰ ਬਿਹਤਰ ਕਰਕੇ ਵਿਖਾਇਆ।

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ ਵੱਲੋਂ ਬਣਾਏ ਰਿਕਾਰਡ ਨੂੰ ਮਾਤ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਪੱਖੀ ਰਵੱਈਆ ਅਖਤਿਆਰ ਕੀਤਾ ਹੈ, ਜਿਸ ਦੀ ਪੁਸ਼ਟੀ ਤੱਥਾਂ ਅਤੇ ਅੰਕੜਿਆਂ ਤੋਂ ਹੁੰਦੀ ਹੈ।

ਮੰਤਰੀ ਨੇ ਪਿਛਲੇ ਸਾਲਾਂ ਵਿੱਚ 23 ਅਪ੍ਰੈਲ ਤੱਕ ਕਿਸਾਨਾਂ ਦੀਆਂ ਅਦਾਇਗੀਆਂ ਦੇ ਅੰਕੜਿਆਂ ਨਾਲ ਤੁਲਨਾ ਕਰਦਿਆਂ ਦੱਸਿਆ ਕਿ ਇਸ ਸਾਲ ਇਸ ਮਿਤੀ ਤੱਕ 11,394 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ ਨਾਲੋਂ ਵੱਧ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਮਿਤੀ ਤੱਕ 11,288 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਿਤੀ ਤੱਕ ਸਭ ਤੋਂ ਵੱਧ ਅਦਾਇਗੀਆਂ ਸਾਲ 2018-19, 2013-14 ਅਤੇ 2017-18 ਵਿੱਚ ਕ੍ਰਮਵਾਰ ₹7568 ਕਰੋੜ, ₹6745 ਕਰੋੜ ਅਤੇ ₹6418 ਕਰੋੜ ਰੁਪਏ ਕੀਤੀਆਂ ਗਈਆਂ ਸਨ।

ਮੰਤਰੀ ਨੇ ਕਿਹਾ ਕਿ 2020-21 ਅਤੇ 2019-20 ਦੌਰਾਨ ਕਿਸਾਨਾਂ ਨੂੰ ਇਸ ਮਿਤੀ ਤੱਕ 300 ਕਰੋੜ ਰੁਪਏ ਵੀ ਨਹੀਂ ਮਿਲੇ ਸਨ ਜਦਕਿ ਸਾਲ 2015-16 ਵਿੱਚ ਅਦਾਇਗੀਆਂ ਸ਼ੁਰੂ ਵੀ ਨਹੀਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਸਬੰਧੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਭ੍ਰਿਸ਼ਟ ਰਵਾਇਤਾਂ ਨੂੰ ਖਤਮ ਕਰਨ ਲਈ ਕੀਤੇ ਗਏ ਇਮਾਨਦਾਰ ਯਤਨਾਂ ਦਾ ਇਹ ਨਤੀਜਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਖਰਾਬੇ ਦਾ ਮੁਆਵਜ਼ਾ ਦੇਣ ਜਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਵੱਲੋਂ ਲਗਾਈ ਗਈ ਕਟੌਤੀ ਦੇ ਬਾਵਜੂਦ ਪੂਰਾ ਮੁੱਲ ਦੇਣ ਲਈ ਸਰਗਰਮ ਪਹੁੰਚ ਅਪਣਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement