ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੜ੍ਹੋ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ 
Published : Apr 24, 2023, 4:16 pm IST
Updated : Apr 24, 2023, 4:16 pm IST
SHARE ARTICLE
Captain Amarinder Singh
Captain Amarinder Singh

ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੱਤਾਧਾਰੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ। 

ਜਲੰਧਰ - ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨਜ਼ਦੀਕ ਆ ਰਹੀ ਹੈ ਤੇ ਇਸ ਨੂੰ ਲੈ ਕੇ ਅੱਜ ਜਲੰਧਰ ਵਿਚ ਭਾਜਪਾ ਵੱਲੋਂ ਆਪਣੇ ਉਮੀਦਵਾਰ ਇਕਬਾਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਦੀ ਚੋਣ ਮੁਹਿੰਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਇਸ ਦੌਰਾਨ ਉਹਨਾਂ ਨੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੱਤਾਧਾਰੀ ਪਾਰਟੀ 'ਤੇ ਵੀ ਨਿਸ਼ਾਨਾ ਸਾਧਿਆ। 

ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਫੜਿਆ ਗਿਆ ਹੈ ਇਹ ਚੰਗੀ ਗੱਲ ਹੈ ਪਰ ਇਸ ਨੂੰ 30 ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸੇ ਵੀ ਤਰ੍ਹਾਂ ਸਿੱਖ ਆਗੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਦਾ ਹੈ ਇਸ ਵਿਚ ਹਿੰਦੂ, ਸਿੱਖ, ਮੁਸਲਮਾਨ, ਈਸਾਈ ਦੀ ਗੱਲ ਨਹੀਂ ਹੋਣੀ ਚਾਹੀਦੀ। ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਅੰਦਰ ਕਰਨਾ ਚਾਹੀਦਾ ਹੈ। 

ਉਨ੍ਹਾਂ ਨੇ ਪਿਛਲੀ ਕਾਂਗਰਸ ਸਰਕਾਰ ਬਾਰੇ ਕਿਹਾ ਕਿ  ਕਿਹਾ ਕਿ ਕਾਂਗਰਸ ਵਿਚ ਸਾਰੇ ਫ਼ੈਸਲੇ ਗਾਂਧੀ ਪਰਿਵਾਰ ਹੀ ਲੈਂਦਾ ਹੈ ਅਤੇ ਇਸ ਲਈ ਉਨ੍ਹਾਂ ਨੇ 3 ਤੋਂ 4 ਲੋਕਾਂ ਦੀ ਟੀਮ ਬਣਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਲੋਕ ਪੰਜਾਬ ਬਾਰੇ ਨਹੀਂ ਜਾਣਦੇ, ਉਹ ਪੰਜਾਬ ਵਿਚ ਟਿਕਟਾਂ ਦੀ ਵੰਡ ਕਰਦੇ ਹਨ ਜਦਕਿ ਭਾਜਪਾ 'ਚ ਪਾਰਟੀ ਆਗੂਆਂ ਦਾ ਸਮੂਹਿਕ ਫ਼ੈਸਲਾ ਹੁੰਦਾ ਹੈ ਅਤੇ ਇਸ ਲਈ ਵਰਕਰਾਂ ਦੀ ਰਾਏ ਵੀ ਲਈ ਜਾਂਦੀ ਹੈ।  

ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸੀ ਆਗੂਆਂ 'ਚ ਏਕਤਾ ਦੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦਾ ਜਵਾਬ ਸਿਰਫ਼ ਕਾਂਗਰਸੀ ਆਗੂ ਹੀ ਦੇ ਸਕਦੇ ਹਨ। ਕਾਂਗਰਸ ਨੇ ਜਿਸ ਦਿਲ ਨਾਲ ਉਸ ਨੂੰ ਡਿਸਚਾਰਜ ਕੀਤਾ ਹੈ, ਉਸ ਦਾ ਉਹਨਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜੋ ਸਹੀ ਸਮੇਂ 'ਤੇ ਹੋ ਰਿਹਾ ਹੈ। ਹੁਣ ਉਹਨਾਂ ਦਾ ਪੂਰੀ ਤਰ੍ਹਾਂ ਨਾਲ ਰਿਸ਼ਤਾ ਭਾਜਪਾ ਨਾਲ ਹੈ। ਇੱਕ ਨਵੀਂ ਪਾਰਟੀ, ਨਵੀਂ ਵਿਚਾਰਧਾਰਾ ਅਤੇ ਨਵਾਂ ਕਪਤਾਨ ਤੁਹਾਡੇ ਸਾਹਮਣੇ ਹੈ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement