
Sultanpur Lodhi News: ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਸੜਕ 'ਤੇ ਡਿੱਗੇ
A Student going to college died in a road accident Sultanpur Lodhi News in punjabi :ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ।
ਇਹ ਵੀ ਪੜ੍ਹੋ: Rajasthan News: ਭਾਣਜੇ ਦੇ ਵਿਆਹ ਵਿਚ ਭੰਗੜਾ ਪਾਉਂਦੇ ਹੋਏ ਮਾਮੇ ਦੀ ਹੋਈ ਮੌਤ
ਜਿਸ ਤੋਂ ਬਾਅਦ ਦੋ ਵਿਦਿਆਰਥੀ ਸੜਕ 'ਤੇ ਡਿੱਗ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Geeta Sabharwal News: ਭਾਰਤ ਦੀ ਗੀਤਾ ਸੱਭਰਵਾਲ ਇੰਡੋਨੇਸ਼ੀਆ 'ਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਵਜੋਂ ਨਿਯੁਕਤ
ਮ੍ਰਿਤਕ ਦੀ ਪਹਿਚਾਣ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਜੋਂ ਹੋਈ ਹੈ। ਨੌਜਵਾਨ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ 'ਤੇ ਕਾਲਜ ਮਲਸੀਆਂ ਜਾ ਰਿਹਾ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜਦੋਂ ਉਹ ਡੱਲਾ ਰੋਡ ਨੇੜੇ ਇਕ ਪਟਰੌਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿੱਗਦਿਆਂ ਹੀ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
(For more Punjabi news apart from A student going to college died in a road accident Sultanpur Lodhi News in punjabi, stay tuned to Rozana Spokesman)