Punjab News: ‘ਆਪ’ ਆਗੂ ਨੀਲ ਗਰਗ ਦਾ ਦਾਅਵਾ, ‘1 ਜੂਨ ਤੋਂ ਬਾਅਦ ਚਰਨਜੀਤ ਚੰਨੀ ਹੋਣਗੇ ਗ੍ਰਿਫਤਾਰ’
Published : Apr 24, 2024, 6:49 pm IST
Updated : Apr 24, 2024, 6:49 pm IST
SHARE ARTICLE
AAP Spokesperson Neel Garg reaction on Charanjit Singh Channi statement
AAP Spokesperson Neel Garg reaction on Charanjit Singh Channi statement

ਕਿਹਾ, ਇਹ ਸਪੱਸ਼ਟ ਹੈ ਕਿ 1 ਜੂਨ ਤੋਂ ਬਾਅਦ ਉਹ ਅਪਣੇ ਘਪਲਿਆਂ ਕਾਰਨ ਜ਼ਰੂਰ ਗ੍ਰਿਫ਼ਤਾਰ ਹੋਣਗੇ

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਉਹ ਲਗਾਤਾਰ ਅਜਿਹੇ ਬਿਆਨ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਉਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ। ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ, “ਇਹ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਨ, ਇਸ ਸਰਕਾਰ ਨੂੰ ਨਾ ਤਾਂ ਭਾਜਪਾ ਦਾ ਆਪਰੇਸ਼ਨ ਲੋਟਸ ਡੇਗ ਸਕਿਆ ਅਤੇ ਨਾ ਹੀ ਕੋਈ ਹੋਰ ਇਸ ਨੂੰ ਅਸਥਿਰ ਕਰ ਸਕਿਆ। ਇਹ ਸਰਕਾਰ ਇਸੇ ਤਰ੍ਹਾਂ ਚੱਲੇਗੀ”।

ਨੀਲ ਗਰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਾਪਾਂ ਦਾ ਘੜਾ ਭਰ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ, ‘ਚੰਨੀ ਨੇ ਅਪਣੇ ਕਾਰਜਕਾਲ ਦੌਰਾਨ ਜੋ ਘਪਲੇ ਕੀਤੇ, ਸੱਭ ਨੇ ਦੇਖਿਆ ਕਿ ਉਨ੍ਹਾਂ ਦੇ ਭਤੀਜੇ ਦੇ ਘਰੋਂ ਨਕਦੀ ਫੜੀ ਗਈ। ਇਹ ਸਪੱਸ਼ਟ ਹੈ ਕਿ 1 ਜੂਨ ਤੋਂ ਬਾਅਦ ਉਹ ਅਪਣੇ ਘਪਲਿਆਂ ਕਾਰਨ ਜ਼ਰੂਰ ਗ੍ਰਿਫ਼ਤਾਰ ਹੋਣਗੇ’।

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਚ ਆਰਥਿਕ ਐਮਰਜੈਂਸੀ ਵਰਗੇ ਹਾਲਾਤ ਬਣਾ ਦਿਤੇ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਕਿਨਾਰੇ ਜਾ ਰਿਹਾ ਹੈ ਤੇ ਅਜੇ ਤਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ ਜਦਕਿ ਸਿਹਤ ਵਿਭਾਗ ਵਿਚ ਵੀ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਨਹੀਂ ਮਿਲ ਰਹੀ। ਉਨ੍ਹਾਂ ਦਾਅਵਾ ਕੀਤਾ ਕਿ 1 ਜੂਨ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement