Lok Sabha Elections 2024: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ
Published : Apr 24, 2024, 4:17 pm IST
Updated : Apr 24, 2024, 5:50 pm IST
SHARE ARTICLE
Amritpal Singh
Amritpal Singh

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦੇ ਹਨ।

Lok Sabha Elections 2024: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ। ਇਸ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿਤੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਸ 'ਤੇ ਐਨਐਸਏ ਲਗਾਇਆ ਗਿਆ ਸੀ, ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਹੁਣ ਉਸ ਨੂੰ ਜੇਲ ਵਿਚ ਬੰਦ ਹੋਏ ਲਗਭਗ ਇਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ ਦੀ ਬਜਾਏ ਪੰਜਾਬ ਦੀ ਜੇਲ ਵਿਚ ਰੱਖਿਆ ਜਾਵੇ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement