Punjab Police News: ਗੈਰ ਸਮਾਜੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਵੱਲੋਂ ਪੰਜ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ

By : BALJINDERK

Published : Apr 24, 2024, 7:50 pm IST
Updated : Apr 24, 2024, 7:58 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤਾ ਮੁਲਜ਼ਮ
ਪੁਲਿਸ ਵਲੋਂ ਕਾਬੂ ਕੀਤਾ ਮੁਲਜ਼ਮ

Punjab Police News: ਨਾਕੇ ਤੇ ਵਹੀਕਲਾਂ ਦੀ ਚੈਕਿੰਗ ਕਰਦੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

Punjab Police News: ਪੰਜਾਬ ਪੁਲਿਸ ਨੇ ਜ਼ਿਲ੍ਹੇ ਵਿੱਚ ਗੈਰ ਸਮਾਜੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਗੁਲਨੀਤ ਸਿੰਘ ਖੁਰਾਨਾ IPS ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀ ਅਗਵਾਈ ਹੇਠ ਚਲਾਈ। DSP ਅਜੇ ਸਿੰਘ ਵੱਲੋਂ ਇਸ ਮੁਹਿੰਮ ਤਹਿਤ ਸਮੁੱਚੇ ਇਲਾਕੇ ਵਿੱਚ ਲਗਾਤਾਰ ਨਾਕੇਬੰਦੀ ਕਰਕੇ ਗੈਰ ਸਮਾਜੀ ਅਨਸਰਾਂ ਨੂੰ ਕਾਬੂ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਲੋਕ ਸਭਾ ਚੋਣਾਂ 2024 ਦੌਰਾਨ ਪੁਲਿਸ ਪਾਰਟੀਆਂ ਵੱਲੋਂ ਚੋਕਸੀ ਨਾਲ ਦਿਨ ਰਾਤ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਖੇਤਰਾਂ, ਰਸਤਿਆਂ ਤੇ ਨਾਕੇਬੰਦੀ ਕਰਕੇ ਚੈਕਿੰਗ ਅਭਿਆਨ ਚਲਾਏ ਜਾ ਰਹੇ ਹਨ।

ਇਹ ਵੀ ਪੜੋ:Punjab News : ਮਾਰਕਫੈੱਡ ਦੇ MD ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੰਡੀਆਂ ਦਾ ਕੀਤਾ ਦੌਰਾ  

 ਥਾਣਾ ਮੁਖੀ ਇੰਸਪੈਕਟਰ ਹਿੰਮਤ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਪੁਲਿਸ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ASI ਜੋਗਨਾਥ ਸਮੇਤ ਪੁਲਿਸ ਪਾਰਟੀ ਬਰਾਏ ਨਾਕਾਬੰਦੀ ਬਾਹੱਦ ਪਿੰਡ ਲੰਗ ਮਜਾਰੀ ਚੰਡੇਸਰ ਮੋੜ ਮੌਜੂਦ ਸੀ ਅਤੇ ਪੁਲਿਸ ਪਾਰਟੀ ਨਾਕੇ ਤੇ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਕ ਨੌਜਵਾਨ ਗੰਗੂਵਾਲ ਸਾਈਡ ਤੋ ਮੋਟਰਸਾਈਕਲ ਪਰ ਸਵਾਰ ਹੋ ਕੇ ਆ ਰਿਹਾ ਸੀ। ਜਿਸ ਨੂੰ ਰੋਕ ਕੇ ਕਾਗਜਾਤ ਦਿਖਾਉਣ ਲਈ ਕਿਹਾ ਜੋ ਕਾਗਜਾਤ ਨਹੀ ਦਿਖਾ ਸਕਿਆ ਜੋ ਮੋਟਰਸਾਈਕਲ ਪਲਾਟੀਨਾ ਤੇ ਲਿਖਿਆ ਨੰਬਰ PB-12Z-4028 ਜਦੋ ਵਾਹਨ ਐਪ ਤੇ ਚੈਕ ਕੀਤਾ ਤਾਂ ਕੋਈ ਹੋਰ ਨੰਬਰ ਸ਼ੋਅ ਹੋ ਰਿਹਾ ਸੀ।

ਇਹ ਵੀ ਪੜੋ:Train Accident : ਜੈਤੋ ’ਚ ਰੇਲਵੇ ਲਾਇਨ ਪਾਰ ਕਰਦੇ ਬਜ਼ੁਰਗ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ  

ਮੋਟਰਸਾਈਕਲ ਸਵਾਰ ਨੇ ਆਪਣਾ ਨਾਮ ਮੁਹੰਮਦ ਯਸ਼ੀਨ ਉਰਫ ਨੰਨੂ ਪੁੱਤਰ ਪੱਪੂ ਵਾਸੀ ਪਿੰਡ ਕਿਲਾ ਫਾਟਕ ਸੋਕਾਰਾ ਥਾਣਾ ਫਾਟਕ ਸੋਕਾਰਾ ਜ਼ਿਲ੍ਹਾ ਰਾਏ ਬਰੇਲੀ ਯੂ.ਪੀ ਹਾਲ ਵਾਸੀ ਪਿੰਡ ਢੇਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੱਸਿਆ। ਜਿਸ ਵਲੋਂ ਆਪਣੇ ਕਬਜਾ ਵਿਚ ਚੋਰੀ ਸ਼ੁਦਾ ਮੋਟਰਸਾਈਕਲ ਨੂੰ ਜਾਅਲੀ ਨੰਬਰ ਲਗਾ ਕੇ ਉਕਤ ਖ਼ਿਲਾਫ਼ ਮੁਕੱਦਮਾ ਨੰ: 48 ਮਿਤੀ 23-4-2024 ਅ/ਧ 379,482, 411 ਆਈ.ਪੀ.ਸੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਦਰਜ ਰਜਿਸਟਰ ਕੀਤਾ ਗਿਆ। ਜਿਸ ਦੀ ਗ੍ਰਿਫ਼ਤਾਰੀ ਅਮਲ ਵਿਚ ਲਿਆ ਕੇ ਸਖਤੀ ਨਾਲ ਪੁੱਛ-ਗਿੱਛ ਕੀਤੀ ਗਈ । ਮੁਕੱਦਮਾ ਹਜਾ ਦੀ ਤਫ਼ਤੀਸ਼ ਦੌਰਾਨ ਦੋਸ਼ੀ ਉਕਤ ਪਾਸੋਂ ਕੁੱਲ 5 ਮੋਟਰਸਾਈਕਲ ਚੋਰੀ ਸ਼ੁਦਾ ਬਰਾਮਦ ਕਰਵਾਏ ਜਾ ਚੁੱਕੇ ਹਨ। ਜਿਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਦੋਰਾਨੇ ਰਿਮਾਂਡ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
 

ਇਹ ਵੀ ਪੜੋ:Income tax raid: ਲੁਧਿਆਣਾ 'ਚ ਟਰਾਂਸਪੋਰਟਰ 'ਤੇ ਇਨਕਮ ਟੈਕਸ ਦਾ ਛਾਪਾ; ਟੈਕਸ ਬੇਨਿਯਮੀਆਂ ਦਾ ਸ਼ੱਕ

(For more news apart from campaign against anti-social elements, police arrested five stolen motorcycles and one News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM
Advertisement