Congress News: ਕਾਂਗਰਸ ਦੀ ਵੱਡੀ ਕਾਰਵਾਈ; ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਤੋਂ ਕੀਤਾ ਮੁਅੱਤਲ
Published : Apr 24, 2024, 7:23 pm IST
Updated : Apr 24, 2024, 8:31 pm IST
SHARE ARTICLE
Congress suspends Phillaur MLA Vikramjit Singh Chaudhary
Congress suspends Phillaur MLA Vikramjit Singh Chaudhary

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਕੀਤੀ ਕਾਰਵਾਈ

Congress News: ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਿਰੁਧ ਕਾਂਗਰਸ ਨੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ।

ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ, “ਪਾਰਟੀ ਦੀ ਗਾਈਡਲਾਈਨ ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ। ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ 'ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ। ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ।”

ਦੱਸ ਦੇਈਏ ਕਿ ਬਿਕਰਮਜੀਤ ਸਿੰਘ ਚੌਧਰੀ ਦੇ ਮਾਤਾ ਕਰਮਜੀਤ ਕੌਰ ਚੌਧਰੀ ਬੀਤੇ ਦਿਨੀਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਜਲੰਧਰ ਤੋਂ ਟਿਕਟ ਨਾ ਮਿਲਣ ਕਾਰਨ ਚੌਧਰੀ ਪਰਿਵਾਰ ਕਾਂਗਰਸ ਤੋਂ ਕਾਫੀ ਨਾਰਾਜ਼ ਸੀ।

ਕੱਲ੍ਹ ਅਪਣੇ ਭਾਸ਼ਣ ਵਿਚ ਚੰਨੀ ਨੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੂੰ ਦੁਰਯੋਧਨ ਕਿਹਾ ਸੀ ਅਤੇ ਕਿਹਾ ਸੀ ਕਿ ਚੌਧਰੀ ਪਰਿਵਾਰ ਨੂੰ ਤਬਾਹ ਕਰਨ ਵਿਚ ਬਿਕਰਮਜੀਤ ਦਾ ਹੱਥ ਹੈ। ਸੰਤੋਖ ਸਿੰਘ ਚੌਧਰੀ ਭਾਰਤ ਜੋੜੋ ਯਾਤਰਾ ਵਿਚ ਨਹੀਂ ਮਾਰੇ ਗਏ ਸਨ, ਉਹ ਕਰਮਜੀਤ ਕੌਰ ਦੇ ਭਾਜਪਾ ਵਿਚ ਸ਼ਾਮਲ ਹੋਣ ਕਾਰਨ ਮਾਰੇ ਗਏ ਸਨ। ਇਸ ਦਾ ਜਵਾਬ ਦਿੰਦੇ ਹੋਏ ਬਿਕਰਮਜੀਤ ਚੌਧਰੀ ਨੇ ਚੰਨੀ ਨੂੰ ਸ਼ਕੁਨੀ ਚਾਚਾ ਕਹਿ ਕੇ ਬੁਲਾਇਆ ਸੀ। ਹਾਲਾਂਕਿ ਚੰਨੀ ਨੇ ਇਸ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿਤਾ ਪਰ ਹੁਣ ਹਾਈਕਮਾਂਡ ਨੇ ਬਿਕਰਮਜੀਤ ਚੌਧਰੀ ਵਿਰੁਧ ਕਾਰਵਾਈ ਕਰਦਿਆਂ ਵਿਧਾਇਕ ਨੂੰ ਮੁਅੱਤਲ ਕਰ ਦਿਤਾ ਹੈ।

(For more Punjabi news apart from Congress suspends Phillaur MLA Vikramjit Singh Chaudhary, stay tuned to Rozana Spokesman)

 

Tags: congress

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement