Khanna Accident : ਖੁਸ਼ੀ-ਖੁਸ਼ੀ ਧੀ ਨੂੰ ਜਹਾਜ਼ ਚੜ੍ਹ ਕੇ ਏਅਰਪੋਰਟ ਤੋਂ ਵਾਪਸ ਆ ਰਹੇ ਪ੍ਰਵਾਰ ਦੀ ਪਲਟੀ ਕਾਰ
Published : Apr 24, 2024, 1:19 pm IST
Updated : Apr 24, 2024, 1:19 pm IST
SHARE ARTICLE
khanna accident News in punjabi
khanna accident News in punjabi

Khanna Accident : ਟਰੱਕ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ

Khanna Accident News in punjabi : ਖੰਨਾ ਦੇ ਨੈਸ਼ਨਲ ਹਾਈਵੇ 'ਤੇ ਸਵੇਰੇ ਕਰੀਬ 6 ਵਜੇ ਹਾਦਸਾ ਵਾਪਰਿਆ। ਇੱਥੇ ਦਹੇੜੂ ਪੁਲ 'ਤੇ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਇਨੋਵਾ ਪਲਟ ਗਈ। ਡਰਾਈਵਰ ਸਮੇਤ ਕਾਰ ਵਿੱਚ ਸਵਾਰ ਪਿਓ-ਧੀ ਜ਼ਖ਼ਮੀ ਹੋ ਗਏ। ਬਾਕੀ 4 ਲੋਕਾਂ ਨੂੰ ਵੀ ਸੱਟਾਂ ਲੱਗੀਆਂ। ਰੋਡ ਸੇਫਟੀ ਫੋਰਸ ਨੇ ਤੁਰੰਤ ਜ਼ਖ਼ਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Ludhiana News: ਪਾਰਟੀਆਂ ਨੂੰ ਲੱਗ ਰਹੇ ਝਟਕੇ ਤੇ ਝਟਕੇ, ਹੁਣ 'ਆਪ' ਦੇ ਸੀਨੀਅਰ ਆਗੂ ਨੇ ਦਿਤਾ ਅਸਤੀਫ਼ਾ

ਪਰਿਵਾਰ ਦਿੱਲੀ ਏਅਰਪੋਰਟ ਤੋਂ ਵਾਪਸ ਆ ਰਿਹਾ ਸੀ
ਜਾਣਕਾਰੀ ਅਨੁਸਾਰ ਜਲੰਧਰ ਦੇ ਸ਼ਾਹਕੋਟ ਦੇ ਰਹਿਣ ਵਾਲੇ ਬਲਵੀਰ ਸਿੰਘ ਦੀ ਧੀ ਨੂੰ ਛੱਡਣ ਲਈ ਦੋ ਪਰਿਵਾਰ ਦਿੱਲੀ ਏਅਰਪੋਰਟ 'ਤੇ ਗਏ ਹੋਏ ਸਨ। ਵਾਪਸੀ 'ਤੇ ਖੰਨਾ 'ਚ ਇਕ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਇਨੋਵਾ ਤੇਜ਼ ਰਫ਼ਤਾਰ ਕਾਰਨ ਪਲਟ ਗਈ।

ਇਹ ਵੀ ਪੜ੍ਹੋ: Patanjali case: ਪਤੰਜਲੀ ਮਾਮਲੇ 'ਚ ਬਾਬਾ ਰਾਮਦੇਵ ਨੇ ਫਿਰ ਮੰਗੀ ਮੁਆਫੀ, SC ਦੀ ਫਟਕਾਰ ਤੋਂ ਬਾਅਦ ਵੱਡੇ ਆਕਾਰ 'ਚ ਛਪਵਾਇਆ ਨਵਾਂ ਮੁਆਫੀਨਾਮਾ  

ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੇ ਏ.ਐਸ.ਆਈ ਸੁਖਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਕੁਲਾਰ ਹਸਪਤਾਲ ਬੀਜਾ ਵਿਖੇ ਦਾਖਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਇਨੋਵਾ ਚਾਲਕ ਜਤਿੰਦਰ ਸਿੰਘ ਵਾਸੀ ਪਿੰਡ ਦੌਲਤਪੁਰ ਢੱਡਾ, ਬਲਵੀਰ ਸਿੰਘ ਵਾਸੀ ਸਿੱਧਵਾਂ ਦੋਨਾ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਅਤੇ ਉਨ੍ਹਾਂ ਦੀ ਲੜਕੀ ਏਕਮਜੋਤ ਕੌਰ (14) ਵਜੋਂ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਦਰ ਥਾਣਾ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਹਰਦੀਪ ਸਿੰਘ ਨੇ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

(For more Punjabi news apart from khanna accident News in punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement