Punjab News : ਮਾਰਕਫੈੱਡ ਦੇ MD ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੰਡੀਆਂ ਦਾ ਕੀਤਾ ਦੌਰਾ 

By : BALJINDERK

Published : Apr 24, 2024, 7:30 pm IST
Updated : Apr 24, 2024, 7:30 pm IST
SHARE ARTICLE
ਮਾਰਕਫੈੱਡ ਦੇ MD, ਡਿਪਟੀ ਕਮਿਸ਼ਨਰਾਂ ਦੇ ਨਾਲ ਮੰਡੀਆਂ ਦਾ ਦੌਰਾ ਕਰਦੇ ਹੋਏ
ਮਾਰਕਫੈੱਡ ਦੇ MD, ਡਿਪਟੀ ਕਮਿਸ਼ਨਰਾਂ ਦੇ ਨਾਲ ਮੰਡੀਆਂ ਦਾ ਦੌਰਾ ਕਰਦੇ ਹੋਏ

Punjab News :ਕਿਸਾਨਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ 

Punjab News : ਕਿਸਾਨਾਂ ਪ੍ਰਤੀ ਫ਼ਸਲ ਦੀ  ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬਕਾਇਆ ਅਦਾਇਗੀ ਦੇ ਮੁਕਾਬਲੇ ਕੀਤੀ ਗਈ ਸਮੁੱਚੀ ਅਦਾਇਗੀ 120 ਫੀਸਦ ਹੈ - ਇਸ ਤਰ੍ਹਾਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਦਿੱਕਤ -ਪਰੇਸ਼ਾਨੀ ਨਾ ਹੋਵੇ ਅਤੇ ਅਦਾਇਗੀਆਂ 48 ਘੰਟੇ ਦੇ ਨਿਯਮਾਂ ਤੋਂ ਪਹਿਲਾਂ ਹੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜੋ:Train Accident : ਜੈਤੋ ’ਚ ਰੇਲਵੇ ਲਾਇਨ ਪਾਰ ਕਰਦੇ ਬਜ਼ੁਰਗ ਦੀ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ

ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ 24 ਘੰਟਿਆਂ ਵਿਚ ਖਰੀਦ ਨੂੰ ਯਕੀਨੀ ਬਣਾਉਣ ਅਤੇ 48 ਘੰਟਿਆਂ ਤੋਂ ਪਹਿਲਾਂ ਹੀ ਭੁਗਤਾਨ ਕਰਨਾ ਜਾਰੀ ਰੱਖਣ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨਾਲ ਸਾਂਝੇ ਦੌਰੇ ਦੌਰਾਨ ਇਹ ਪਾਇਆ ਗਿਆ ਕਿ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਹੈ ਪਰ ਬਾਰਦਾਨੇ ਦੀ ਕੁਝ ਵਾਧੂ ਲੋੜ ਹੋਵੇਗੀ, ਜੋ ਕਿ ਐਫ.ਸੀ.ਆਈ. ਵੱਲੋਂ ਉਪਲਬਧ ਕਰਵਾਇਆ ਜਾਵੇਗਾ।

ਇਹ ਵੀ ਪੜੋ:Income tax raid: ਲੁਧਿਆਣਾ 'ਚ ਟਰਾਂਸਪੋਰਟਰ 'ਤੇ ਇਨਕਮ ਟੈਕਸ ਦਾ ਛਾਪਾ; ਟੈਕਸ ਬੇਨਿਯਮੀਆਂ ਦਾ ਸ਼ੱਕ 

ਮੰਡੀਆਂ ਵਿੱਚੋਂ ਲਿਫਟਿੰਗ ਦੀ ਪ੍ਰਗਤੀ ਨੂੰ 72 ਘੰਟੇ ਦੇ ਨਿਯਮ ਤੋਂ ਪਹਿਲਾਂ ਹੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਥੋੜ੍ਹੇ ਸਮੇਂ ਵਿੱਚ ਵੱਧ ਆਮਦ ਲਈ ਜਗ੍ਹਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਸਾਲ ਫਸਲੀ ਚੱਕਰ ਸੰਕੁਚਿਤ ਹੋ ਗਿਆ ਹੈ। ਫਿਰੋਜ਼ਪੁਰ ਵਿਖੇ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨਾਲ ਦੌਰੇ ਮੌਕੇ ਇਹ ਵੀ ਪਾਇਆ ਕਿ ਲਿਫਟਿੰਗ ਦੀ ਰਫਤਾਰ ਚੰਗੀ ਹੈ, ਪਰ ਫਿਰ ਵੀ ਵੱਧ ਆਮਦ ਦੇ ਮੱਦੇਨਜ਼ਰ ਹੋਰ ਪ੍ਰਬੰਧਾਂ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜੋ:Largest Quran In World : ਦੁਨੀਆਂ ਦੀ ਸਭ ਤੋਂ ਵੱਡੀ ਕੁਰਾਨ ਹੋਰ ਕਿਤੇ ਨਹੀਂ ਬਲਕਿ ਭਾਰਤ ਵਿੱਚ ਹੀ ਹੈ  

ਇਸ ਮੌਕੇ ਸਮੂਹ ਏਜੰਸੀਆਂ ਦੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਮੰਡੀਆਂ ਨੂੰ ਗੰਦਗੀ ਤੋਂ ਮੁਕਤ ਰੱਖਣ ਲਈ ਲਿਫਟਿੰਗ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ ਅਤੇ ਨਵੀਂ ਆਈ ਕਣਕ  ਲਈ ਜਗ੍ਹਾ ਉਪਲਬਧ ਕਰਵਾਈ ਜਾਵੇ। ਇਹ ਵੀ ਦੇਖਿਆ ਗਿਆ ਕਿ ਫਸਲ ਦੀ ਗੁਣਵੱਤਾ ਬਹੁਤ ਵਧੀਆ ਸੀ ਅਤੇ ਕਿਸਾਨਾਂ ਦੁਆਰਾ ਲਿਆਂਦੀ ਜਾ ਰਹੀ ਉਪਜ 12 ਫੀਸਦ ਨਮੀ ਦੇ ਮਾਪਦੰਡ ਅਨੁਸਾਰ ਸੀ। ਸਾਰੀਆਂ ਮੰਡੀਆਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਫਸਲ ਖਰੀਦ ਕੀਤੀ ਜਾ ਰਹੀ ਸੀ ਅਤੇ ਜਿਣਸ ਦੀ ਸਫਾਈ ਕਰਕੇ ਅਤੇ ਤੇਜ਼ੀ ਨਾਲ ਬੋਰੀਆਂ ਵਿੱਚ ਭਰਾਈ ਕੀਤੀ ਜਾ ਰਹੀ ਸੀ।

ਇਹ ਵੀ ਪੜੋ:Road Accident News : ਲੁਧਿਆਣਾ 'ਚ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ ’ਚ ਆਉਣ ਨਾਲ ਔਰਤ ਨੇ ਤੋੜਿਆ ਦਮ  

(For more news apart from Markfed MD visited markets along with Deputy Commissioners ensure smooth procurement operations News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement