Mohali News : ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਲਿਆ ਜਾਇਜ਼ਾ
Published : Apr 24, 2024, 5:34 pm IST
Updated : Apr 24, 2024, 5:34 pm IST
SHARE ARTICLE
Deputy Commissioner
Deputy Commissioner

ਉਨ੍ਹਾਂ ਨੇ ਆੜ੍ਹਤੀਆਂ ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਦਿੱਤਾ ਭਰੋਸਾ

Mohali News : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ (Kharar Mandi) ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ।

ਦਿਲਚਸਪ ਗੱਲ ਇਹ ਸੀ ਕਿ ਜੈਨ ਦੀ ਕਿਸਾਨਾਂ ਨਾਲ ਗੱਲਬਾਤ ਦੌਰਾਨ, ਕਿਸੇ ਨੇ ਵੀ ਖਰੀਦ ਚ ਦੇਰੀ ਦੀ ਸ਼ਿਕਾਇਤ ਨਹੀਂ ਕੀਤੀ, ਸਗੋਂ ਕਿਹਾ ਕਿ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਅਤੇ ਸਮੇਂ ਸਿਰ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆ ਰਹੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੜ ਮੰਡੀ ਵਿੱਚ ਥਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬੋਰਡ ਕੋਲ ਵੀ ਮੰਡੀ ਦਾ ਫੜ੍ਹ ਵਧਾਉਣ ਲਈ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦੇ, ਜੇਕਰ ਕੋਈ ਹੈ, ਨੂੰ ਹੱਲ ਕਰਨ ਲਈ ਨਿਯਮਤ ਤੌਰ ‘ਤੇ ਖਰੀਦ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਨੂੰ ਵਾਧੂ ਆਵਾਜਾਈ ਵਿਧੀ ਨਾਲ ਲਿਫਟਿੰਗ ਵਿੱਚ ਤੇਜ਼ੀ ਲਿਆ ਕੇ ਮੰਡੀ (Kharar Mandi) ‘ਚ ਪਿਆ ਵਿਕਿਆ ਮਾਲ ਚੁੱਕੇ ਜਾਣ ਤੱਕ ਇੱਥੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲਿਫਟਿੰਗ ਤੁਰੰਤ ਨਾ ਕਰਵਾਈ ਗਈ ਤਾਂ ਖਰੀਦੀ ਕਣਕ ਦੀਆਂ ਬੋਰੀਆਂ ਅਤੇ ਆਮਦ ਦੇ ਸੀਜ਼ਨ ਦੇ ਸਿਖਰ ਦੇ ਮੱਦੇਨਜ਼ਰ ਜਗ੍ਹਾ ਦੀ ਕਮੀ ਹੋ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਮਿੱਥੇ ਟੀਚੇ 1.32 ਲੱਖ ਮੀਟਰਿਕ ਟਨ ਦੇ ਮੁਕਾਬਲੇ ਹੁਣ ਤੱਕ 81987 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ। ਕਿਉਂਕਿ ਖਰੀਦ ਤੇਜ਼ੀ ਫੜ ਰਹੀ ਹੈ, ਇਸ ਲਈ ਅਸੀਂ ਉਮੀਦ ਕਰਦੇ ਹਾਂ ਕਿ ਅਗਲੇ ਤਿੰਨ ਜਾਂ ਚਾਰ ਦਿਨਾਂ ਤੱਕ ਮਿੱਥੇ ਟੀਚੇ ਦਾ ਵੱਡਾ ਹਿੱਸਾ ਮੰਡੀਆਂ ਵਿੱਚ ਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 81085 ਮੀਟਰਿਕ ਟਨ ਦੀ ਖਰੀਦ ਦਰਜ ਕੀਤੀ ਗਈ ਹੈ। ਜਿਸ ਵਿੱਚੋਂ 29043 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 156.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿੱਚ ਕੁੱਲ ਆਮਦ 7818 ਮੀਟਰਿਕ ਟਨ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 7798 ਮੀਟਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਅੱਜ ਤੱਕ 4271 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement