Court News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਾਮਲਾ; ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਾਇਰ ਕੀਤਾ ਹਲਫਨਾਮਾ
Published : Apr 24, 2024, 7:02 pm IST
Updated : Apr 24, 2024, 7:02 pm IST
SHARE ARTICLE
Punjab govt files affidavit in HC on Mukhya Mantri Tirth Yatra Scheme
Punjab govt files affidavit in HC on Mukhya Mantri Tirth Yatra Scheme

ਪੰਜਾਬ ਸਰਕਾਰ ਦਾ ਜਵਾਬ ਰਿਕਾਰਡ 'ਤੇ ਲੈਂਦਿਆਂ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿਤੀ।

Court News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਕਿਹਾ ਹੈ ਕਿ ਫਿਲਹਾਲ ਸ਼ਰਧਾਲੂਆਂ ਲਈ ਹਵਾਈ ਯਾਤਰਾ ਦੀ ਕੋਈ ਯੋਜਨਾ ਨਹੀਂ ਹੈ। ਅਦਾਲਤ ਨੂੰ ਇਹ ਵੀ ਦਸਿਆ ਗਿਆ ਕਿ ਪੰਜਾਬ ਤੋਂ ਇਲਾਵਾ ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ ਅਤੇ ਦਿੱਲੀ ਦੀਆਂ ਸਰਕਾਰਾਂ ਨੇ ਵੀ ਸ਼ਰਧਾਲੂਆਂ ਲਈ ਯਾਤਰਾ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਦਾ ਜਵਾਬ ਰਿਕਾਰਡ 'ਤੇ ਲੈਂਦਿਆਂ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿਤੀ।

ਹੁਸ਼ਿਆਰਪੁਰ ਵਾਸੀ ਪਰਵਿੰਦਰ ਸਿੰਘ ਕਿੱਤਣਾ ਨੇ ਐਡਵੋਕੇਟ ਐਚ.ਸੀ ਅਰੋੜਾ ਰਾਹੀਂ ਹਾਈ ਕੋਰਟ ਨੂੰ ਦਸਿਆ ਕਿ ਪੰਜਾਬ ਸਰਕਾਰ ਵਲੋਂ 27 ਨਵੰਬਰ 2023 ਨੂੰ ਪੰਜਾਬ ਵਾਸੀਆਂ ਲਈ ਮੁਫ਼ਤ ਤੀਰਥ ਯਾਤਰਾ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਇਸ ਵਿੱਤੀ ਸਾਲ 'ਚ 13 ਹਫਤਿਆਂ ਦੀ ਮਿਆਦ 'ਚ 13 ਟਰੇਨਾਂ ਚਲਾਈਆਂ ਜਾਣਗੀਆਂ ਅਤੇ ਹਰੇਕ ਟਰੇਨ 'ਚ 1000 ਯਾਤਰੀ ਸਵਾਰ ਹੋਣਗੇ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਸਥਾਨਾਂ ਤੋਂ ਰੋਜ਼ਾਨਾ 10 ਬੱਸਾਂ ਚਲਾਈਆਂ ਜਾਣਗੀਆਂ ਅਤੇ ਹਰੇਕ ਬੱਸ ਵਿਚ 43 ਯਾਤਰੀ ਸਵਾਰ ਹੋਣਗੇ। ਸੂਬਾ ਸਰਕਾਰ ਇਸ ਯੋਜਨਾ 'ਤੇ 40 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ 50,000 ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਹੈ।

ਪਟੀਸ਼ਨਰ ਨੇ ਦਲੀਲ ਦਿਤੀ ਕਿ ਇਹ ਸਕੀਮ ਟੈਕਸਦਾਤਾਵਾਂ ਦੇ ਪੈਸੇ ਦੀ ਸਿੱਧੀ ਬਰਬਾਦੀ ਹੈ ਕਿਉਂਕਿ ਇਸ ਨਾਲ ਕੋਈ ਵਿਕਾਸ ਜਾਂ ਭਲਾਈ ਨਹੀਂ ਹੋਵੇਗੀ। ਭਾਰਤ ਸਰਕਾਰ ਬਨਾਮ ਰਫੀਕ ਸ਼ੇਖ ਅਤੇ ਹੋਰਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਹੱਜ ਯਾਤਰਾ ਲਈ ਸਬਸਿਡੀ ਦੇਣ 'ਤੇ ਹੋਏ ਖਰਚ 'ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਹਰ ਸਾਲ ਹੱਜ ਸਬਸਿਡੀ ਘਟਾਉਣ ਦੇ ਨਿਰਦੇਸ਼ ਦਿਤੇ ਸਨ ਅਤੇ 10 ਸਾਲ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਕਿਹਾ ਸੀ।

ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਗਾਉਂਦੇ ਹੋਏ ਕਿਹਾ ਸੀ ਕਿ ਇਕ ਪਾਸੇ ਨੌਜਵਾਨ ਰੁਜ਼ਗਾਰ ਲਈ ਤਰਸ ਰਹੇ ਹਨ ਅਤੇ ਦੂਜੇ ਪਾਸੇ ਮੁਫਤ ਤੀਰਥ ਯਾਤਰਾ ਦੀ ਇਸ ਸਕੀਮ ਨੂੰ ਲਿਆ ਕੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਸਰਕਾਰ ਨੂੰ ਇਸ ਲਈ ਸਪੱਸ਼ਟੀਕਰਨ ਦੇਣਾ ਹੋਵੇਗਾ।

ਹਾਈ ਕੋਰਟ ਦੇ ਨੋਟਿਸ ਦਾ ਜਵਾਬ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਸਕੀਮ ਤਹਿਤ ਹੁਣ ਤਕ 34850 ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਦਿਤੀ ਜਾ ਚੁੱਕੀ ਹੈ। ਇਹ ਸਕੀਮ ਰਾਜ ਦੇ ਨਾਗਰਿਕਾਂ ਦੀ ਬੇਨਤੀ 'ਤੇ ਸ਼ੁਰੂ ਕੀਤੀ ਗਈ ਸੀ ਕਿਉਂਕਿ ਹਰ ਕੋਈ ਇੰਨਾ ਅਮੀਰ ਨਹੀਂ ਹੁੰਦਾ ਕਿ ਉਹ ਤੀਰਥ ਯਾਤਰਾ ਕਰ ਸਕੇ। ਇਸ ਦੇ ਨਾਲ ਹੀ, ਇਹ ਰਾਜ ਦਾ ਇਕ ਨੀਤੀਗਤ ਫੈਸਲਾ ਹੈ ਜੋ ਕਾਨੂੰਨ ਬਣਾਉਣ ਵਾਲੇ ਸਦਨ ਦੁਆਰਾ ਲਿਆ ਗਿਆ ਹੈ। ਪਿਛਲੇ ਸਮੇਂ ਵਿਚ ਸਰਕਾਰ ਨੇ 38 ਹਜ਼ਾਰ ਨੌਕਰੀਆਂ ਦਿਤੀਆਂ ਹਨ, 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਲੋਕ ਭਲਾਈ ਦੇ ਕਈ ਕੰਮ ਕੀਤੇ ਹਨ।

(For more Punjabi news apart from Punjab govt files affidavit in HC on Mukhya Mantri Tirth Yatra Scheme, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement