Lok Sabha Elections 2024: ਬਠਿੰਡਾ ਤੋਂ ਲੋਕ ਸਭਾ ਚੋਣ ਲੜ ਸਕਦੇ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ!
Published : Apr 24, 2024, 2:02 pm IST
Updated : Apr 24, 2024, 2:04 pm IST
SHARE ARTICLE
Balkaur Singh
Balkaur Singh

ਜੇਕਰ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜਦੇ ਹਨ ਤਾਂ ਪੰਜਾਬ ਵਿਚ ਬਠਿੰਡਾ ਹੌਟ ਸੀਟ ਬਣ ਸਕਦੀ ਹੈ ਅਤੇ ਮੁਕਾਬਲਾ ਟੱਕਰ ਦਾ ਵੇਖਣ ਨੂੰ ਮਿਲੇਗਾ।

Lok Sabha Elections 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਉਨ੍ਹਾਂ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਹੈ। ਬਠਿੰਡਾ ਤੋਂ ਸਾਰੀਆਂ ਪਾਰਟੀਆਂ ਨੇ ਅਪਣੇ ਉਮੀਦਵਾਰ ਐਲਾਨ ਦਿਤੇ ਹਨ, ਜੇਕਰ ਬਲਕੌਰ ਸਿੰਘ ਚੋਣ ਲੜਦੇ ਹਨ ਤਾਂ ਹਲਕੇ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ।

ਸੂਤਰਾਂ ਅਨੁਸਾਰ ਸਿੱਧੂ ਦੇ ਪਿਤਾ ਵਲੋਂ ਅਪਣੀ ਨਾਮਜ਼ਦਗੀ ਦੀ ਫਾਈਲ ਤਿਆਰ ਕਰਵਾਈ ਜਾ ਰਹੀ ਹੈ, ਇਸ ਤੋਂ ਬਾਅਦ ਉਨ੍ਹਾਂ ਵਲੋਂ ਚੋਣ ਲੜਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਬਲਕੌਰ ਸਿੰਘ ਨੇ ਕਦੇ ਵੀ ਸਿਆਸਤ ਜਾਂ ਚੋਣ ਲੜਨ ਤੋਂ ਕਿਨਾਰਾ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਮੈਂ ਚੋਣ ਜ਼ਰੂਰ ਲੜਾਂਗਾ। ਉਨ੍ਹਾਂ ਵਲੋਂ ਲਗਾਤਾਰ ਅਪਣੇ ਪੁੱਤ ਦੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ ਵਿਚ ਉਤਾਰਿਆ ਹੈ। ਦੂਜੇ ਪਾਸੇ ਕਾਂਗਰਸ ਨੇ ਜੀਤ ਮੋਹਿੰਦਰ ਸਿੱਧੂ ਨੂੰ ਟਿਕਟ ਦਿਤੀ ਹੈ। ਸੱਤਾ ਧਿਰ ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਅਪਣਾ ਉਮੀਦਵਾਰ ਬਣਾਇਆ ਹੈ। ਇਸ ਸੀਟ ਉਤੇ ਲੱਖਾ ਸਿਧਾਣਾ ਵੀ ਚੋਣ ਲੜ ਰਹੇ ਹਨ। ਜੇਕਰ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜਦੇ ਹਨ ਤਾਂ ਪੰਜਾਬ ਵਿਚ ਬਠਿੰਡਾ ਹੌਟ ਸੀਟ ਬਣ ਸਕਦੀ ਹੈ ਅਤੇ ਮੁਕਾਬਲਾ ਟੱਕਰ ਦਾ ਵੇਖਣ ਨੂੰ ਮਿਲੇਗਾ।

ਸਿੱਧੂ ਮੂਸੇਵਾਲਾ ਨੇ ਵੀ ਮਾਨਸਾ ਤੋਂ ਲੜੀ ਸੀ ਚੋਣ

ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਚੋਣ ਲੜੀ ਸੀ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ ਪਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਹਰਾ ਦਿਤਾ ਸੀ। ਸਿੱਧੂ ਮੂਸੇਵਾਲਾ ਦੀ ਇਹ ਪਹਿਲੀ ਚੋਣ ਸੀ। ਕੁੱਝ ਮਹੀਨੇ ਪਹਿਲਾਂ ਉਨ੍ਹਾਂ ਨੇ ਅਪਣੀ ਹਵੇਲੀ 'ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ 'ਚ ਆਉਣ ਦੀ ਗੱਲ ਕਹੀ ਸੀ।

ਜ਼ਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ। ਉਸ ਨੂੰ ਪੰਜਾਬ ਦੇ 2 ਅਤੇ ਹਰਿਆਣਾ ਦੇ 4 ਸ਼ਾਰਪ ਸੂਟਰਾਂ ਨੇ ਗੋਲੀ ਮਾਰੀ ਸੀ। ਇਸ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਸੀ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਸ਼ਾਮਲ ਹੋਣ ਦਾ ਇਲਜ਼ਾਮ ਲਾਇਆ ਸੀ।

(For more Punjabi news apart from Sidhu Moosewala father Balkaur Singh Lok Sabha Elections 2024 News, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM
Advertisement