Gurdaspur News : ਇਮੀਗ੍ਰੇਸ਼ਨ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ 

By : BALJINDERK

Published : Apr 24, 2024, 1:29 pm IST
Updated : Apr 24, 2024, 1:29 pm IST
SHARE ARTICLE
ਮ੍ਰਿਤਕ ਨੌਜਵਾਨ ਰਾਜਕੁਮਾਰ
ਮ੍ਰਿਤਕ ਨੌਜਵਾਨ ਰਾਜਕੁਮਾਰ

Gurdaspur News : ਪਰਿਵਾਰ ਦਾ ਦੋਸ਼ ਮਾਲਕਾਂ ਕੋਲੋਂ ਤੰਗ ਆ ਕੇ ਚੁੱਕਿਆ ਇਹ ਕਦਮ

Gurdaspur News: ਗੁਰਦਾਸਪੁਰ/ਬਟਾਲਾ- ਬਟਾਲਾ ਦੇ ਇਕ ਇਮੀਗ੍ਰੇਸ਼ਨ ਦਫ਼ਤਰ ਵਿਚ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ਘਰ ਦੇ ਪੱਖ ਨਾਲ ਫ਼ਾਹਾ ਲੈ ਕੇ  ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਮਾਂ ਗੱਲ ਕੀਤੀ ਸੀ। ਉਥੇ ਹੀ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੇ ਆਪਣੇ ਮਾਲਕਾਂ ਕੋਲੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ। 

ਇਹ ਵੀ ਪੜੋ:Australia Visa News : ਆਸਟ੍ਰੇਲੀਆ ਨੇ ਭਾਰਤੀਆਂ ਦੇ ਵੀਜ਼ਾ ਰੱਦ ਹੋਣ ਦੀ ਗਿਣਤੀ ਨਹੀਂ ਵਧਾਈ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰਾਜਕੁਮਾਰ ਵਾਸੀ ਹਮਦਾਨਿਆ ਮੁਹੱਲਾ ਬਟਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਇੰਦੂ ਸਿਵਲ ਹਸਪਤਾਲ ਵਿਚ ਦਰਜਾ ਚਾਰ ਕਰਮਚਾਰੀ ਹੈ। ਮਾਂ ਨੇ ਦੱਸਿਆ ਕਿ ਉਹ ਹਸਪਤਾਲ ਵਿਚ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਆਈ ਸੀ। ਇਸੇ ਦੌਰਾਨ ਉਸ ਨੂੰ ਬੇਟੇ ਦਾ ਫੋਨ ਆਇਆ ਅਤੇ ਉਹ ਕਹਿੰਦਾ ਸੀ ਕਿ ਮੈਨੂੰ ਮੁਆਫ਼ ਕਰ ਦੇਣਾ, ਮੈਂ ਜਿਹੜੀਆਂ ਗ਼ਲਤੀਆਂ ਕੀਤੀਆਂ ਹਨ, ਮੈਨੂੰ ਮੁਆਫ਼ ਕਰ ਦੇਣਾ ਅਤੇ ਬਾਅਦ ਵਿਚ ਉਸਨੇ ਫੋਨ ਕੱਟ ਦਿੱਤਾ ਮਾਂ ਨੂੰ ਸ਼ੱਕ ਹੋਇਆ ਅਤੇ ਉਸ ਨੇ ਘਰ ਆਈ ਤੇ ਦੇਖਿਆ ਕਿ ਰਾਜਕੁਮਾਰ ਨੇ ਪੱਖੇ ਨਾਲ ਲਟਕਿਆ ਹੋਇਆ ਸੀ। ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜੋ:Shoes Size : ਭਾਰਤ ਵਿਚ ਬਦਲੇਗਾ ਜੁੱਤਿਆਂ ਦਾ ਨੰਬਰ, ਉਮਰ ਦੇ ਹਿਸਾਬ ਨਾਲ ਹੋਵੇਗਾ ਸਾਈਜ਼  

ਪੀੜਤ ਪਰਿਵਾਰ  ਨੇ ਆਰੋਪ ਲਗਾਇਆ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਜਿੱਥੇ ਕੰਮ ਕਰ ਰਿਹਾ ਸੀ, ਉਨ੍ਹਾਂ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਮਾਨਸਿਕ ਤੌਰ 'ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਵੀ ਦਿੱਤੀਆ ਜਾ ਰਹੀਆਂ ਸਨ।  ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਅਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁਕੀ ਸੀ। ਮ੍ਰਿਤਕ ਦੇ ਗਲੇ ਉਪਰ ਨਿਸ਼ਾਨ ਸਨ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜੋ:Partap Singh Bajwa News : ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ  

(For more news apart from  young man working in immigration committed suicide News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement