
ਨਵਜੋਤ ਕੌਰ ਸਿੱਧੂ ਦਾ ਵਿਵਾਦਤ ਬਿਆਨ
ਪੰਜਾਬ- ਭਾਰਤੀ ਜਨਤਾ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਲ ਹੋਇਆ ਸਿੱਧੂ ਜੋੜਾ ਆਪਣੇ ਬਿਆਨਾਂ ਕਾਰਨ ਲਗਾਤਾਰ ਵਿਵਾਦਾਂ ਵਿਚ ਛਾਇਆ ਹੋਇਆ ਹੈ। ਵੋਟਾਂ ਦੀ ਗਿਣਤੀ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਵਿਧਾਇਕਾਂ ਵੱਲੋਂ ਨਵਜੋਤ ਸਿੱਧੂ ਬਾਰੇ ਦਿੱਤੇ ਬਿਆਨ ਮਗਰੋਂ ਅੱਜ ਨਵਜੋਤ ਕੌਰ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਸਿਰਫ ਐਨਾ ਕਿਹਾ ਸੀ ਕਾਂਗਰਸ ਵਿੱਚ ਰਹਿ ਕੇ ਅਕਾਲੀ ਦਲ ਦਾ ਸਾਥ ਦੇਣ ਵਾਲਿਆਂ ਨੂੰ ਉਹ ਕਦੇ ਬਰਦਾਸ਼ਤ ਨਹੀਂ ਕਰਨਗੇ, ਤਾਂ ਇਸ ਬਿਆਨ ਉਤੇ ਲੋਕਾਂ ਨੂੰ ਮਿਰਚਾਂ ਕਿਓਂ ਲੱਗ ਰਹੀਆਂ ਹਨ।
Navjot Singh Sidhu and Ms Sidhu
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਜੋੜੇ ਵੱਲੋਂ ਪੰਜਾਬ ਦੇ ਅੰਦਰ ਅਤੇ ਬਾਹਰ ਕਈ ਵਾਰ ਮੁੱਖ ਮੰਤਰੀ ਖਿਲਾਫ ਬਿਆਨਬਾਜੀ ਕੀਤੀ ਜਾ ਚੁੱਕੀ ਹੈ। ਇੱਥੋਂ ਤੱਕ ਕਿ ਨਵਜੋਤ ਸਿੰਘ ਸਿੱਧੂ ਕੋਲੋਂ ਜਦੋਂ ਕੈਪਟਨ ਬਾਰੇ ਇੱਕ ਪੱਤਰਕਾਰ ਨੇ ਸਵਾਲ ਕੀਤਾ ਤਾਂ ਜਵਾਬ ਵਿੱਚ ਸਿੱਧੂ ਨੇ ਕਹਿ ਦਿੱਤਾ ਸੀ ਕੌਣ ਕੈਪਟਨ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲਾ ਕਾਂਗਰਸ ਹਾਈਕਮਾਂਡ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਹਾਈਕਮਾਂਡ ਇਸ ਬਾਰੇ ਕੀ ਫੈਸਲਾ ਲੈਂਦੀ ਹੈ।