ਭਾਰਤ ਦੀਆਂ ਚੋਣਾਂ ਪੂਰੀ ਦੁਨੀਆਂ ਵਿਚ ਪ੍ਰਸਿੱਧ ਹਨ: ਟਰੰਪ
Published : May 24, 2019, 2:07 pm IST
Updated : May 24, 2019, 2:07 pm IST
SHARE ARTICLE
Narendra Modi
Narendra Modi

ਅਮਰੀਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਿਰ ਤੋਂ ਚੁਣੇ ਜਾਣ ‘ਤੇ ਵਧਾਈ ਦਿੰਦੇ ਹੋਏ ਕਿਹਾ...

ਵਾਸ਼ਿੰਗਟਨ: ਅਮਰੀਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਿਰ ਤੋਂ ਚੁਣੇ ਜਾਣ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਵਿਚ ਹਾਲ ਹੀ ‘ਚ ਖ਼ਤਮ ਹੋਈਆਂ ਆਮ ਚੋਣਾਂ ਦੁਨੀਆਂ ਭਰ ਦੇ ਲੋਕਾਂ ਲਈ ਪ੍ਰੇਰਨਾ ਹਨ। ਅਮਰੀਕਾ ਦੇ ਉਪ-ਰਾਸ਼ਟਰਪਤੀ ਮਾਈਕ ਪੇਂਸ ਨੇ ਟਵੀਟ ਕੀਤਾ, ਅਮਰੀਕਾ ਦੇ ਸਹਿਯੋਗੀ ਤੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਦੀਆਂ ਸੰਸਦੀ ਚੋਣਾ ਵਿਚ ਪਾਰਟੀ ਦੀ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ, ਇਹ ਲੋਕ ਤੰਤਰ ਵਿਚ ਭਾਰਤ ਦੇ ਲੋਕਾਂ ਦੀ ਵਚਨਬੱਧਤਾ ਦਾ ਜ਼ਬਰਦਸਤ ਪ੍ਰਦਰਸ਼ਨ ਹੈ।

Modi with Trump Modi with Trump

ਅਸੀਂ ਸੁਰੱਖਿਅਤ ਅਤੇ ਜ਼ਿਆਦਾ ਖੁਸ਼ਹਾਲ ਖੇਤਰ ਲਈ ਭਾਰਤ ਨਾਲ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਾਂ। ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਮਪਿਓ ਨੇ ਵੀ ਪ੍ਰਧਾਨ ਮੰਤਰੀ ਨੂੰ ਟਵਿਟਰ ’ਤੇ ਵਧਾਈ ਦਿੱਤਾ, ਭਾਰਤ ਦੀਆਂ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਰਾਜਗ ਨੂੰ ਜਿੱਤ ਲਈ ਅਤੇ ਇਤਿਹਾਸਕ ਸੰਖਿਆ ‘ਚ ਵੋਟਾਂ ਲਈ ਭਾਰਤ ਦੇ ਲੋਕਾਂ ਨੂੰ ਵਧਾਈ ਦਿੱਤੀ। ਭਾਰਤ ਦੀਆਂ ਚੋਣਾਂ ਦੁਨੀਆਂ ਭਰ ਦੇ ਲੋਕਾਂ ਲਈ ਪ੍ਰੇਰਣਾ ਹਨ।
Modi with Trump ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰਾਲੇ ਦਾ ਬੁਲਾਰੇ ਮੋਰਗਨ ਓਰਤਾਗਸ ਨੇ ਕਿਹਾ, ਅਸੀਂ ਵੱਡੀ ਸੰਖਿਆ ਵਿਚ ਵੋਟਿੰਗ ਦੀ ਉਸਤਤ ਕਰਦੇ ਹਾਂ। ਕਰੀਬ 66 ਫ਼ੀਸਦੀ ਲੋਕਾਂ ਜਾਂ ਕਰੀਬ 60 ਕਰੋੜ ਲੋਕਾਂ ਦੇ ਵੋਟਾਂ ਪਾਈਆਂ। ਅਸੀਂ ਭਾਰਤ ਸਰਕਾਰ ਨੂੰ ਇਸ ਵਧੀਆ ਆਯੋਜਨ ਦੇ ਪੂਰੇ ਹੋਣ ‘ਤਾ ਵਧਾਈ ਦਿੰਦੇ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement